Saturday, 18 May 2024

 

 

ਖ਼ਾਸ ਖਬਰਾਂ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

 

ਐਸ.ਡੀ.ਐਮ ਇਸਮਤ ਵਿਜੈ ਸਿੰਘ ਨੇ ਸਰਹਿੰਦ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈਕੇ ਆਉਣ ਦੀ ਅਪੀਲ

Ismat Vijay Singh, SDM Fatehgarh Sahib, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 12 Apr 2024

ਪੰਜਾਬ 'ਚ ਕਣਕ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਕਣਕ ਮੰਡੀਆਂ ਵਿੱਚ ਪੁੱਜਣ ਲੱਗ ਪਈ ਹੈ ਅਤੇ ਅੱਜ ਅਨਾਜ ਮੰਡੀ, ਸਰਹਿੰਦ ਵਿੱਚ ਐਸ.ਡੀ.ਐਮ. ਫਤਹਿਗੜ੍ਹ ਸਾਹਿਬ, ਸ਼੍ਰੀਮਤੀ ਇਸਮਤ ਵਿਜੈ ਸਿੰਘ ਵਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਐੱਸ.ਡੀ.ਐਮ. ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ, ਜਿਸ ਲਈ ਜ਼ਿਲ੍ਹੇ ਵਿੱਚ 32 ਖਰੀਦ ਕੇਂਦਰ ਹਨ। 

ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ, ਉਸ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ ਅਤੇ ਬਾਰਦਾਨੇ, ਬਿਜਲੀ ਦੇ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।  ਸੁੱਕੀ ਫਸਲ ਦੀ ਨਾਲੋ ਨਾਲ ਖਰੀਦ ਕਰ ਕੇ ਤੈਅ ਸਮੇਂ ਦੇ ਵਿੱਚ ਵਿਚ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈਕੇ ਆਉਣ ਤਾਂ ਜੋ ਫਸਲ ਦੀ ਖਰੀਦ ਨਾਲੋ ਨਾਲ ਹੋ ਸਕੇ। 

ਇਸ ਮੌਕੇ ਏ.ਐਫ.ਐਸ.ਓ. ਕੇਵਲ ਸਿੰਘ, ਜ਼ਿਲ੍ਹਾ ਮੰਡੀ ਅਫਸਰ ਗੌਰਵ ਗਰਗ, ਸਕੱਤਰ ਮਾਰਕੀਟ ਕਮੇਟੀ ਸਰਹਿੰਦ ਕੰਵਲਪ੍ਰੀਤ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ,ਉਪ ਪ੍ਰਧਾਨ ਤਰਸੇਮ ਉੱਪਲ, ਰਾਜੇਸ਼ ਉੱਪਲ, ਰਾਜੇਸ਼ ਸ਼ਰਮਾ, ਪਨਗਰੇਨ ਦੇ ਇੰਸਪੈਕਟਰ ਭਵਨਜੀਤ ਤੇ ਜਸਵੀਰ ਸਿੰਘ, ਪਨਸਪ ਦੇ ਗੁਰਪ੍ਰੀਤ ਸਿੰਘ ਸਮੇਤ ਵੱਖੋ ਵੱਖ ਪਿੰਡਾਂ ਦੇ ਕਿਸਾਨ ਹਾਜ਼ਰ ਸਨ।

 

Tags: Ismat Vijay Singh , SDM Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD