Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਕਣਕ ਦੀ ਕਟਾਈ ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਰਤਨ ਟਾਟਾ ਟਰੱਸਟ ਦੇ ਸਹਿਯੋਗ ਨਾਲ ਪਿੰਡ ਵੀਰੇਵਾਲ ਕਲਾਂ ਵਿੱਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Agriculture, Dr. Amrik Singh, Chief Agricultural Officer Faridkot, Faridkot

5 Dariya News

5 Dariya News

5 Dariya News

ਫਰੀਦਕੋਟ , 13 Apr 2024

ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਜ਼ਿਲ੍ਹਾ ਫਰੀਦਕੋਟ ਵੱਲੋਂ ਸਾਲ 2024-25 ਦੌਰਾਨ ਪ੍ਰਦੂਸ਼ਣ ਮੁਕਤ ਕਰਨ ਦੇ ਟੀਚੇ ਦੀ ਪੂਰਤੀ ਲਈ ਆਰ ਜੀ ਆਰ ਸੈੱਲ (ਰਤਨ ਟਾਟਾ ਟ੍ਰਸਟ) ਵਲੋਂ ਪ੍ਰਾਣਾ ਪ੍ਰੋਜੈਕਟ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਜ਼ਿਲੇ ਅੰਦਰ ਨਰਮੇ ਦੀ ਫਸਲ ਨੂੰ ਪੁਨਰਸੁਰਜੀਤ ਕਰਨ ਅਤੇ ਕਣਕ ਦੇ ਨਾੜ੍ਹ ਨੂੰ ਅੱਗ ਨਾਂ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਫਰੀਦਕੋਟ ਦੇ ਪਿੰਡ ਵੀਰੇਵਾਲ ਕਲਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ  ਲਗਾਇਆ।

ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਹੈ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆ ਤਾਰਾਂ ਢਿੱਲੀਆ ਹੋਣ, ਬਿਜਲੀ ਦੇ ਟਰਾਂਸਫਰ ਤੋਂ ਨਿਕਲੇ ਚੰਗਿਆੜਿਆ ਕਾਰਨ,ਮਜ਼ਦੂਰ ਦੁਆਰਾ ਸੁੱਟੀ ਸੁਲਗਦੀ ਬੀੜੀ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ ਜਿਸ ਨਾਲ ਫਸਲ ਦੇ ਨੁਕਸਾਨ ਹੋਣ ਦੇ ਨਾਲ ਨਾਲ ਖੇਤੀ ਮਸ਼ੀਨਰੀ,ਪਸ਼ੂਆਂ ਅਤੇ ਮਨੁੱਖਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਾਂ ਦੇ ਉੱਪਰੋਂ ਬਿਜਲੀ ਦੀਆਂ ਤਾਰਨ ਢਿੱਲੀਆਂ ਹੋਣ ਤਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਤਾਰਾਂ ਕਸਵਾ ਲੈਣੀਆਂ ਚਾਹੀਦੀਆਂ। 

 ਉਨ੍ਹਾਂ ਕਿਹਾ  ਕਿ  ਬਿਜਲੀ ਦੇ ਟਰਾਂਸਫਾਰਮਰ ਦੇ ਆਲੇ ਦੁਆਲਿਓਂ ਇੱਕ ਮਰਲੇ ਰਕਬੇ ਵਿੱਚੋਂ ਕਣਕ ਦੀ ਕਟਾਈ ਕਰਕੇ ਵੱਖਰੀ ਲੈਣੀ ਚਾਹੀਦੀ ਹੈ l ਉਨ੍ਹਾਂ ਕਿਹਾਂ ਕਿ ਕਿਸੇ ਵੀ ਅੱਗ ਲੱਗਣ ਦੀ ਦੁਰਘਟਨਾ ਤੋਂ ਬਚਨ ਲਈ ਚੁਬੱਚਿਆਂ ਅਤੇ ਸਪਰੇਅ ਪੰਪਾਂ ਦੀਆਂ ਟੈਂਕੀਆਂ ਵਿੱਚ ਪਾਣੀ ਭਰ ਕੇ ਰੱਖਣਾ ਚਾਹੀਦਾ।  ਉਨ੍ਹਾਂ ਕਿਹਾਂ ਕਿ ਜ਼ੇਕਰ ਕਿਤੇ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਅੱਗ ਬੁਝਾਉ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨਾ ਚਾਹੀਦਾ। 

ਉਨ੍ਹਾਂ ਕਿਹਾਂ ਕਿ ਕਣਕ ਦੀ ਫਸਲ ਨੂੰ ਪੁਰੀ ਤਰਾਂ ਪੱਕਣ ਤੇ ਹੀ ਕਟਾਈ ਕੀਤੀ ਜਾਵੇ ਤਾਂ ਜੋ ਮੰਡੀ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾਂ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵਲੋਂ ਸਾਲ 2024-25 ਦੌਰਾਨ ਜ਼ੀਰੋ ਬਰਨਿੰਗ ਦਾ ਟੀਚਾ ਮਿਥੀਆ ਗਿਆ ਹੈ, ਜਿਸ ਦੀ ਪੂਰਤੀ ਲਈ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਦੇ ਭਰਪੂਰ ਸਹਿਯੋਗ ਦੀ ਜ਼ਰੂਰਤ ਹੈ। 

ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਉਪਰੰਤ ਤੂੜੀ ਬਨਾਉਣ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਵਾਹ ਕੇ ਝੋਨੇ ਦੀ ਲਵਾਈ ਕਰਨੀ ਚਾਹੀਦੀ ਹੈ। ਫ਼ੀਲਡ ਸਹਾਇਕ ਅਰਸ਼ਦੀਪ ਸਿੰਘ ਨੇ ਫਸਲੀ ਵਿਭਿੰਨਤਾ ਦੀ ਮਹੱਤਤਾ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਮਾਲਵਾ ਖੇਤਰ ਵਿੱਚ ਝੋਨਾ -ਕਣਕ ਫਸਲੀ ਚੱਕਰ ਹੇਠੋ ਰਕਬਾ ਘਟਾਉਣ ਲਈ ਨਰਮੇ ਦੀ ਫਸਲ ਅਹਿਮ ਭੂਮਿਕਾ ਨਿਭਾ ਸਕਦੀ ਹੈ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਬਿਜਾਈ ਤੋਂ ਪਹਿਲਾਂ ਕੀੜੇ-ਮਕੌੜੇ ਖਾਸਕਰ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਪਿੰਡਾਂ ਵਿੱਚ ਪਈਆਂ ਛੱਟੀਆਂ ਨੂੰ ਨਸ਼ਟ ਕਰ ਦੇਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰਸ਼ਦੀਪ ਸਿੰਘ ਫ਼ੀਲਡ ਸਹਾਇਕ, ਲਵਪ੍ਰੀਤ ਸਿੰਘ,ਸੁਖਵੰਤ ਸਿੰਘ,ਜਸਵੰਤ ਸਿੰਘ,ਜਗਜੀਤ ਸਿੰਘ,ਰਮਨਦੀਪ ਸਿੰਘ,ਰਜਿੰਦਰ ਸਿੰਘ, ਕੁਲਦੀਪ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

Tags: Agriculture , Dr. Amrik Singh , Chief Agricultural Officer Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD