Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਨਰਾਤਿਆਂ ਦੌਰਾਨ ਖਾਣ ਪੀਣ ਵਾਲੀਆਂ ਵਸਤਾਂ ਦੇ ਭਰੇ ਸੈਂਪਲ

ਸੈਂਪਲਿੰਗ ਵਿੱਚ ਹੋਰ ਕੀਤਾ ਜਾਵੇਗਾ ਵਾਧਾ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 13 Apr 2024

Last updated on: Apr 13, 2024, 00:00 IST

ਕਮਿਸ਼ਨਰ ਫੂਡ ਐਂਡ ਡਰੱਗਜ, ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਰਾਤਿਆਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਸਰਹਿੰਦ ਸ਼ਹਿਰ ਦੇ ਵੱਖ ਵੱਖ ਥਾਵਾਂ ਤੋਂ ਨਰਾਤਿਆਂ ਦੇ ਵਰਤਾਂ ਵਿੱਚ ਖਾਣ ਪੀਣ ਲਈ ਵਰਤੀਆਂ ਜਾਂਦੀਆਂ ਵਸਤਾਂ ਦੇ ਸੈਂਪਲ ਭਰ ਕੇ ਟੈਸਟ ਕਰਾਉਣ ਲਈ ਸਟੇਟ ਫੂਡ ਲੈਬਾਟਰੀ ਨੂੰ ਭੇਜੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਨਰਾਤਿਆਂ ਦੇ ਵਰਤਾਂ ਨੂੰ ਮੁੱਖ ਰੱਖਦੇ ਹੋਏ ਇਹਨਾਂ ਸੈਂਪਲਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ ਤਾਂ ਜੋ ਮਿਲਾਵਟ ਖੋਰਾਂ ਦੀ ਪਹਿਚਾਣ ਕਰਕੇ ਉਹਨਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ ਅਤੇ ਲੋਕਾਂ ਨੂੰ ਖਾਣ ਪੀਣ ਦਾ ਸਾਫ ਸੁਥਰਾ ਸਾਮਾਨ ਮੁਹਈਆ ਕਰਵਾਇਆ ਜਾ ਸਕੇ।  

ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖਾਣ ਪੀਣ ਦੀਆਂ ਵਸਤਾਂ ਸਾਫ ਸੁਥਰੀਆਂ ਤੇ ਭਰੋਸੇਯੋਗ ਦੁਕਾਨਾਂ ਤੋਂ ਹੀ ਖਰੀਦਣ ਅਤੇ ਸਮਾਨ ਖਰੀਦਣ ਲੱਗਿਆਂ ਉਸ ਦੀ ਐਕਸਪਾਇਰੀ ਡੇਟ ਜਰੂਰ ਚੈੱਕ ਕਰ ਲੈਣ। ਉਹਨਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਵੇਚੇ ਜਾਣ ਵਾਲੇ ਸਮਾਨ ਦੀ ਗੁਣਵੱਤਾ ਨੂੰ ਬਰਕਰਾਰ ਰੱਖਣਾ ਯਕੀਨੀ ਬਣਾਉਣ। 

ਇਸ ਮੌਕੇ ਤੇ ਫੂਡ ਸੇਫਟੀ ਅਫਸਰ ਕੰਵਰਦੀਪ ਸਿੰਘ ਨੇ ਦੱਸਿਆ ਕਿ ਅੱਜ ਉਹਨਾਂ ਵੱਲੋਂ ਸਰਹਿੰਦ ਸ਼ਹਿਰ ਦੀਆਂ ਵੱਖ ਵੱਖ ਬੇਕਰੀਆਂ ਤੋਂ ਭਰੇ ਚਾਰ ਅਤੇ ਪਿਛਲੇ ਦਿਨ ਵੱਖ ਵੱਖ ਬੇਕਰੀਆਂ ਤੋਂ ਭਰੇ ਪੰਜ ਸੈਂਪਲਾਂ ਨੂੰ  ਸਟੇਟ ਫੂਡ ਲੈਬਾਟਰੀ ਨੂੰ ਟੈਸਟ ਕਰਨ ਲਈ ਭੇਜ ਦਿੱਤਾ ਗਿਆ ਹੈ, ਰਿਪੋਰਟ ਪ੍ਰਾਪਤ ਹੋਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ। 

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD