Wednesday, 15 May 2024

 

 

ਖ਼ਾਸ ਖਬਰਾਂ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ

 

ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ

ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਸੰਵਿਧਾਨ ਨਿਰਮਾਤਾ ਨੂੰ ਕੀਤਾ ਨਮਨ

Senu Duggal, DC Fazilka, Fazilka, Deputy Commissioner Fazilka, Bhimrao Ramji Ambedkar , B. R. Ambedkar, B. R. Ambedkar Jayanti

Web Admin

Web Admin

5 Dariya News

ਫਾਜ਼ਿਲਕਾ , 14 Apr 2024

ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ। ਜਿੱਥੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਦੀ ਅਗਵਾਈ ਵਿਚ ਜੁਗ ਪਲਟਾਊ ਸਖਸ਼ੀਅਤ ਬਾਬਾ ਸਾਹਿਬ ਨੂੰ ਨਮਨ ਕੀਤਾ ਗਿਆ।

ਇਸ ਮੌਕੇ ਡਾ: ਭੀਮ ਰਾਓ ਅੰਬੇਦਕਰ ਜੀ ਵੱਲੋਂ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਸੰਵਿਧਾਨ ਨਿਰਮਾਣ ਵਿਚ ਪਾਏ ਵਿਲੱਖਣ ਤੇ ਵੱਢਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਯਾਦ ਕਰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਉਨ੍ਹਾਂ ਦਾ ਲਿਖਿਆ ਸੰਵਿਧਾਨ ਸਾਡਾ ਮਾਰਗਦਰਸ਼ਕ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਵਿਚ ਦਰਜ ਕਦਰਾਂ ਕੀਮਤਾਂ ਦਾ ਸਨਮਾਨ ਕਰਨਾ ਚਾਹੀਦਾ ਹੈ। 

ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਾਰੇ ਭੇਦਭਾਵ ਖਤਮ ਕਰਕੇ ਸਭ ਨੂੰ ਬਰਾਬਰੀ ਦੇ ਮੌਕੇ ਦੇਣ ਵਾਲਾ ਸੰਵਿਧਾਨ ਘੜਿਆ ਸੀ ਅਤੇ ਸਾਨੂੰ ਉਨ੍ਹਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਸਮਾਜ ਵਿਚ ਸਿੱਖਿਆ ਦੇ ਪਸਾਰ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸੰਵਿਧਾਨ ਵਿਚ ਡਾ: ਭੀਮ ਰਾਓ ਅੰਬੇਦਕਰ ਜੀ ਨੇ ਸਾਨੂੰ ਵੋਟ ਦਾ ਹੱਕ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਹਰੇਕ ਨਾਗਰਿਕ ਆਪਣੇ ਵੋਟ ਹੱਕ ਦਾ ਇਸਤੇਮਾਲ ਜਰੂਰ ਕਰੇ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਡਾ: ਭੀਮ ਰਾਓ ਅੰਬੇਦਕਰ ਜੀ ਵੱਲੋਂ ਦੇਸ਼ ਦੇ ਸੰਵਿਧਾਨ ਨਿਰਮਾਣ ਰਾਹੀਂ ਸਾਨੂੰ ਸਭ ਨੂੰ ਹੱਕ ਦਿੱਤੇ ਗਏ ਹਨ ਅਤੇ ਉੱਥੇ ਹੀ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਸਾਨੂੰ ਆਪਣੇ ਹੱਕ ਮਾਨਣ ਦੇ ਨਾਲ ਨਾਲ ਦੇਸ਼ ਅਤੇ ਸਮਾਜ ਪ੍ਰਤੀ ਆਪਣੇ ਫਰਜਾਂ ਨੂੰ ਵੀ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਅਸੋਕ ਕੁਮਾਰ ਨੇ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਮਨਜੀਤ ਸਿੰਘ,  ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਭੁਪਿੰਦਰ ਸਿੰਘ ਬਰਾੜ, ਸੁਪਰਡੈਂਟ ਪ੍ਰਦੀਪ ਗੱਖੜ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka , Bhimrao Ramji Ambedkar , B. R. Ambedkar , B. R. Ambedkar Jayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD