Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰੇਕ ਨਾਗਰਿਕ ਵੋਟ ਦੇ ਸੰਵਿਧਾਨਿਕ ਹੱਕ ਦੀ ਸਹੀ ਤੇ ਬਿਨਾਂ ਲਾਲਚ ਤੋਂ ਵਰਤੋਂ ਕਰਕੇ ਬਾਬਾ ਸਾਹਿਬ ਡਾ. ਭੀਮ ਰਾਓ ਜੀ ਨੂੰ ਦੇਵੇ ਸ਼ਰਧਾਂਜਲੀ- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

Kulwant Singh, DC Moga, Deputy Commissioner Moga, Moga, B. R. Ambedkar, B. R. Ambedkar Jayanti

Web Admin

Web Admin

5 Dariya News

ਮੋਗਾ , 14 Apr 2024

Last updated on: Apr 14, 2024, 00:00 IST

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਮੋਗਾ ਸ੍ਰਂ ਕੁਲਵੰਤ ਸਿੰਘ ਅਤੇ ਹੋਰ ਹਸਤੀਆਂ ਨੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ। 

ਇਸ ਮੌਕੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ  ਦਫ਼ਤਰ ਦਾ ਸਟਾਫ਼  ਵੀ ਮੌਜੂਦ ਸੀ। ਉਨਾਂ  ਦੱਸਿਆ ਕਿ  ਪ੍ਰਸ਼ਾਸ਼ਨ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਦੱਬੇ ਕੁੱਚਲੇ ਵਰਗਾਂ ਨੂੰ ਪੈਰਾਂ ਉੱਤੇ ਖੜਾ ਕਰਨ ਵਿੱਚ ਹਰ ਸੰਭਵ ਮੱਦਦ ਕੀਤੀ ਜਾ ਸਕੇ। ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ  ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਅਤੇ ਉਨਾਂ ਨੇ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ।

ਉਨਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨਾਂ ਕਿਹਾ ਕਿ ਜਿੱਥੇ ਸਾਡਾ ਸੰਵਿਧਾਨ ਸਾਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਹੈ ਉੱਥੇ  ਸਾਨੂੰ ਆਪਣੇ ਸੰਵਿਧਾਨਕ ਫਰਜ਼ਾਂ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ। 

ਉਹਨਾਂ ਦੱਸਿਆ ਕਿ ਪੰਜਾਬ ਵਿੱਚ 1 ਜੂਨ 2024 ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਪੰਜਾਬ ਦਾ ਹਰੇਕ ਯੋਗ ਨਾਗਰਿਕ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਆਪਣੇ ਵੋਟ ਦੇ ਸੰਵਿਧਾਨਿਕ ਹੱਕ ਦਾ ਇਸਤੇਮਾਲ ਕਰੇ, ਇਹ ਵੀ  ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਲਈ ਇੱਕ ਤਰ੍ਹਾਂ ਦੀ ਸ਼ਰਧਾਂਜਲੀ ਹੋਵੇਗੀ। ਸਾਡਾ ਫ਼ਰਜ਼ ਬਣਦਾ ਹੈ ਕਿ ਸਾਨੂੰ ਜਿਹੜੇ ਸੰਵਿਧਾਨਿਕ ਹੱਕ ਬਾਬਾ ਸਾਹਿਬ ਨੇ ਪ੍ਰਦਾਨ ਕਰਵਾਏ ਹਨ ਉਹਨਾਂ ਦੀ ਸਹੀ ਤੇ ਸੁਚੱਜੀ ਵਰਤੋਂ ਕਰੀਏ। 

ਵੋਟ ਫ਼ੀਸਦੀ ਨੂੰ 70 ਤੋਂ ਪਾਰ ਕਰਕੇ ਬਾਬਾ ਸਾਹਿਬ ਜੀ ਦੀ ਆਤਮਾ ਨੂੰ ਦੇਸ਼ ਦੀ ਅਖੰਡਤਾ ਦਾ ਸਬੂਤ ਦੇਈਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਅਣਥੱਕ ਮਿਹਨਤ ਸਦਕਾ ਹੀ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣਿਆ ਹੈ  ਅਤੇ ਵੱਖ ਵੱਖ ਖੇਤਰਾਂ ਵਿੱਚ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਿਹਾ ਹੈ।

ਉਨਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇਸ਼ ਦੇ ਲੋਕਾਂ ਲਈ ਹਮੇਸ਼ਾ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਬਣੇ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਡੀ.ਐਮ. ਐਸ.ਸੀ. ਕਾਰਪੋਰੇਸ਼ਨ  ਹੁਕਮ ਚੰਦ, ਰਿਟਾ. ਸੁਪਰਡੈਂਟ ਸ੍ਰ. ਅਮਰ ਸਿੰਘ, ਸੀਨੀਅਰ ਸਹਾਇਕ ਸੁਖਰਾਜ ਸਿੰਘ ਆਦਿ ਹਾਜ਼ਰ ਸਨ।

 

Tags: Kulwant Singh , DC Moga , Deputy Commissioner Moga , Moga , B. R. Ambedkar , B. R. Ambedkar Jayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD