Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਸੰਵਿਧਾਨ ਦੀ ਰਚਨਾ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ-ਡਿਪਟੀ ਕਮਿਸ਼ਨਰ

Paramvir Singh, DC Mansa, Deputy Commissioner Mansa, B. R. Ambedkar, B. R. Ambedkar Jayanti

Web Admin

Web Admin

5 Dariya News

ਮਾਨਸਾ , 14 Apr 2024

Last updated on: Apr 14, 2024, 00:00 IST

ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 133ਵੇਂ ਜਨਮ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਡਿਪਟੀ ਕਮਿਸਨਰ ਨੇ ਬਾਬਾ ਸਾਹਿਬ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ, ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੂਰੇ ਭਾਰਤ ਨੂੰ ਇਸ ਮਹਾਨ ਸ਼ਖਸੀਅਤ ’ਤੇ ਮਾਣ ਹੈ। ਸਾਨੂੰ ਸਾਰਿਆਂ ਨੂੰ ਡਾ. ਬੀ.ਆਰ. ਅੰਬੇਦਕਰ ਦੇ ਨਕਸ਼ੇ ਕਦਮਾਂ ’ਤੇ ਚਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਮਰਪਿਤ ਕੀਤਾ। ਇਸ ਮੌਕੇ ਸੁਪਰਡੰਟ ਜਗਸੀਰ ਸਿੰਘ, ਪੀ.ਏ. ਸੁਖਰਾਜ ਸਿੰਘ, ਜ਼ਿਲ੍ਹਾ ਨਾਜ਼ਰ ਗੁਰਮੀਤ ਸਿੰਘ ਤੋਂ ਇਲਾਵਾ ਹੋਰ ਸਟਾਫ ਮੈਂਬਰ ਮੌਜੂਦ ਸਨ। 

 

Tags: Paramvir Singh , DC Mansa , Deputy Commissioner Mansa , B. R. Ambedkar , B. R. Ambedkar Jayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD