Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚਲਦਿਆਂ ਸਾਨੂੰ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ-ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਚੋਣਾਂ ਦੌਰਾਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਦੀ ਮਜ਼ਬੂਤੀ ’ਚ ਹਿੱਸਾ ਪਾਈਏ-ਪਰਮਵੀਰ ਸਿੰਘ

Paramvir Singh, DC Mansa, Deputy Commissioner Mansa, B. R. Ambedkar, B. R. Ambedkar Jayanti

Web Admin

Web Admin

5 Dariya News

ਮਾਨਸਾ , 14 Apr 2024

ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 133ਵਾਂ ਜਨਮ ਦਿਵਸ ਡਾ. ਅੰਬੇਡਕਰ ਯੂਥ ਕਲੱਬ, ਮਾਨਸਾ ਵੱਲੋਂ ‘ਗਿਆਨ ਦਿਵਸ’ ਦੇ ਤੌਰ ’ਤੇ ਸ਼ਾਂਤੀ ਭਵਨ ਮਾਨਸਾ ਵਿਖੇ ਮਨਾਇਆ ਗਿਆ, ਜਿੱਥੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਮੁੱਖ ਮਹਿਮਾਨ ਵਜ਼ੋਂ ਸ਼ਾਮਿਲ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਹਾਜ਼ਰੀਨ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 133ਵੇਂ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਕ ਸਾਧਾਰਨ ਪਰਿਵਾਰ ’ਚ ਜਨਮੇ ਬਾਬਾ ਸਾਹਿਬ ਨੇ ਬੇਹੱਦ ਔਕੜਾਂ ਦੇ ਬਾਵਜੂਦ ਆਪਣੀ ਲਿਆਕਤ, ਮਿਹਨਤ ਅਤੇ ਲਗਨ ਸਦਕਾ ਇੱਕ ਉੱਘੇ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੀਤੀਵਾਨ ਵਜੋਂ ਦੁਨੀਆ ਭਰ ’ਚ ਨਾਮਣਾ ਖੱਟਿਆ ਹੈ।  

ਉਨ੍ਹਾਂ ਕਿਹਾ ਕਿ ਦੇਸ਼ ਦੀ ਇਸ ਮਹਾਨ ਸਖਸ਼ੀਅਤ ਨੂੰ ਸਾਨੂੰ ਆਪਣੇ ਆਦਰਸ਼ ਵਜੋਂ ਲੈਂਦਿਆਂ ਹਮੇਸ਼ਾਂ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਲਈ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਜਰੀਏ ਸਾਰੇ ਭਾਰਤ ਵਾਸੀਆਂ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ ਅਤੇ ਸਾਨੂੰ ਚੋਣਾਂ ਦੌਰਾਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਾਵਨ ਮੌਕੇ ਸਾਨੂੰ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਬਾਬਾ ਸਾਹਿਬ ਵੱਲੋਂ ਪਾਏ ਪੂਰਨਿਆਂ ’ਤੇ ਚਲਦਿਆਂ ਆਪਣੇ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਈਏ।

ਸ੍ਰੀ ਕ੍ਰਿਸ਼ਨ ਸਾਵਨ ਜੀ ਦੀ ਪ੍ਰਧਾਨਗੀ ਹੇਠ ਮਨਾਏ ਗਏ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 133ਵੇਂ ਜਨਮ ਦਿਵਸ ਮੌਕੇ ਮੁੱਖ ਵਕਤਾ ਅਤੇ ਪ੍ਰਧਾਨ ਲੋਕ ਚੇਤਨਾ ਵਿਕਾਸ ਮੰਚ, ਸ੍ਰੀ ਲਾਲ ਸਿੰਘ ਸੁਲਹਾਣੀ ਨੇ ਬਾਬਾ ਸਾਹਿਬ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਅਤੇ ਸਮਾਜਿਕ ਬਰਾਬਰੀ ਲਈ ਕੀਤੇ ਕੰਮ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਲੋਕਾਂ ਨੂੰ ਸਮਾਜ ਵਿਚ ਵਿਚਰਦਿਆਂ ਬਾਬਾ ਸਾਹਿਬ ਦੀ ਵਿਚਾਰਧਾਰਾ ਅਤੇ ਆਦਰਸ਼ਾਂ ਨੂੰ ਨਾ ਸਿਰਫ ਪੜ੍ਹਨ ਤੇ ਸੁਣਨ ਤੱਕ ਸੀਮਤ ਰੱਖ ਕੇ ਆਪਣੇ ਜੀਵਨ ਵਿਚ ਇੰਨ੍ਹਾਂ ਨੂੰ ਅਮਲੀ ਜਾਮਾ ਪਹਿਨਾ ਕੇ ਇਕ ਚੰਗੇ ਨਾਗਰਿਕ ਬਣਨ ਦਾ ਸੁਨੇਹਾ ਦਿੱਤਾ।

ਇਸ ਮੌਕੇ ਪ੍ਰਗਤੀ ਕਲਾ ਕੇਂਦਰ, ਜਲਾਲਾਬਾਦ ਦੀ ਟੀਮ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ, ਉਨ੍ਹਾਂ ਦੀ ਦੱਬੇ ਕੁਚਲੇ ਲੋਕਾਂ ਅਤੇ ਸਮਾਜ ਦੇ ਹਰ ਵਰਗ ਲਈ ਕੀਤੇ ਗਏ ਬਹੁਮੁੱਲੇ ਯੋਗਦਾਨ ਅਤੇ ਸੰਵਧਾਨ ਰਚਨਾ ਬਾਰੇ ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ ਅਤੇ ਲੋਕਾਂ ਨੂੰ ਵੋਟਾਂ ਦੌਰਾਂਨ ਬਿਨ੍ਹਾਂ ਕਿਸੇ ਲਾਲਚ, ਡਰ, ਜ਼ਾਤ, ਧਰਮ ਤੋਂ ਉੱਪਰ ਉੱਠ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਤੋਂ ਪਹਿਲਾਂ ਸਵੇਰੇ ਸਬਜ਼ੀ ਮੰਡੀ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਮੋਟਰਸਾਇਕਲ ਮਾਰਚ ਵੀ ਕੱਢਿਆ ਗਿਆ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਰਿਟਾਇਰਡ ਪੀ.ਸੀ.ਐਸ., ਪ੍ਰਧਾਨ ਪਵਨ ਕੁਮਾਰ, ਵਿੱਤ ਸਕੱਤਰ ਪਵਨ ਕੁਮਾਰ, ਸੈਕਟਰੀ ਡਾ. ਕੁਲਦੀਪ ਚੌਹਾਨ, ਮੈਂਬਰ ਜਗਜੀਵਨ ਸਿੰਘ ਆਲੀਕੇ, ਬਲਵੰਤ ਬੰਟੀ, ਰਾਜ ਕੁਮਾਰ ਰਾਜੂ, ਚਰਨਜੀਤ ਚੰਨੀ, ਸੰਜੀਵ ਕੁਮਾਰ, ਬਲਵੀਰ ਚਕੇਰੀਆਂ, ਮੈਨੇਜ਼ਰ ਦਰਸ਼ਨ ਕੁਮਾਰ, ਮੋਹਨ ਲਾਲ, ਸਿਕੰਦਰ ਕੁਮਾਰ, ਸਤਵੀਰ ਕੁਮਾਰ, ਗਾਂਧੀ ਕੁਮਾਰ, ਡਾ. ਗੁਰਪ੍ਰੀਤ ਕੌਰ ਤੋਂ ਇਲਾਵਾ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

 

Tags: Paramvir Singh , DC Mansa , Deputy Commissioner Mansa , B. R. Ambedkar , B. R. Ambedkar Jayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD