Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸ਼ਿਸ਼ਪਾਲ ਸਿੰਘ ਲਾਡੀ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਡਾ: ਓਬਰਾਏ ਦੀਆਂ ਉਮੀਦਾਂ 'ਤੇ ਖ਼ਰਾ ਉਤਰਨ ਲਈ ਹਰ ਸੰਭਵ ਯਤਨ ਕਰਾਂਗਾ : ਲਾਡੀ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 14 Apr 2024

Last updated on: Apr 14, 2024, 00:00 IST

ਹਰ ਔਖੀ ਘੜੀ ਵਿਚ ਸਭ ਤੋਂ ਪਹਿਲਾਂ ਅੱਗੇ ਆ ਕੇ ਮਿਸਾਲੀ ਸੇਵਾ ਕਾਰਜ਼ ਨਿਭਾਉਣ ਵਾਲੇ ਡਾ.ਐਸ.ਪੀ. ਸਿੰਘ ਓਬਰਾਏ  ਵੱਲੋਂ ਸ਼ਿਸ਼ਪਾਲ ਸਿੰਘ ਲਾਡੀ ਨੂੰ ਆਪਣੀ ਨਾਮਵਰ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਜ਼ਿਲ੍ਹਾ ਅੰਮ੍ਰਿਤਸਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਦੇ ਪਹਿਲੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੱਲੋਂ ਟਰੱਸਟ ਦੇ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਸਾਂਭਣ ਉਪਰੰਤ ਉਨ੍ਹਾਂ ਦੀ ਜਗ੍ਹਾ ਤੇ ਟਰੱਸਟ ਦੇ ਮਿਹਨਤੀ ਅਤੇ ਅਣਥੱਕ ਮੈਂਬਰ ਸ਼ਿਸ਼ਪਾਲ ਸਿੰਘ ਲਾਡੀ ਜੋ ਕਿ ਪਹਿਲਾਂ ਟਰੱਸਟ ਵਿਚ ਬਤੌਰ ਉਪ ਜ਼ਿਲ੍ਹਾ ਪ੍ਰਧਾਨ ਵੱਜੋਂ ਸੇਵਾਵਾਂ ਨਿਭਾ ਰਹੇ ਸਨ, ਹੁਣ ਉਨ੍ਹਾਂ ਦੀ ਟਰੱਸਟ ਦੇ ਸੇਵਾ ਕਾਰਜਾਂ ਪ੍ਰਤੀ ਲਗਨ ਅਤੇ ਦ੍ਰਿੜ੍ਹਤਾ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਨੂੰ ਟਰੱਸਟ ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। 

ਡਾ. ਓਬਰਾਏ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸ਼ਿਸ਼ਪਾਲ ਸਿੰਘ ਲਾਡੀ ਆਪਣੀ ਇਹ ਜ਼ਿੰਮੇਵਾਰੀ ਪੂਰੀ ਸ਼ਿੱਦਤ ਤੇ ਤਨਦੇਹੀ ਨਾਲ ਨਿਭਾਉਣਗੇ। ਡਾ: ਓਬਰਾਏ ਦੇ ਆਦੇਸ਼ਾਂ ਨੂੰ ਅਮਲੀ ਰੂਪ ਦਿੰਦਿਆਂ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਡੀਆ ਸਲਾਹਕਾਰ ਰਵਿੰਦਰ ਰੌਬਿਨ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਰਨਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ,ਜਗਦੇਵ ਸਿੰਘ ਛੀਨਾ, ਨਵਜੀਤ ਸਿੰਘ ਘਈ, ਹਰਦੀਪ ਸਿੰਘ ਖਲਚੀਆਂ, ਹਰਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਕੰਬੋਜ, ਅਮਰਜੀਤ ਸਿੰਘ ਸੰਧੂ, ਹਰਿੰਦਰ ਸਿੰਘ ਸੇਖੋਂ, ਭੁਪਿੰਦਰ ਸਿੰਘ ਵਾਲੀਆ, ਬਲਵਿੰਦਰ ਕੌਰ, ਆਸ਼ਾ ਤਿਵਾੜੀ ਨੇ ਸ਼ਿਸ਼ਪਾਲ ਸਿੰਘ ਲਾਡੀ ਨੂੰ ਡਾ: ਓਬਰਾਏ ਵੱਲੋਂ ਭੇਜੇ ਸਨਮਾਨ ਚਿੰਨ ਸੌਂਪੇ। 

ਇਸ ਮੌਕੇ 'ਤੇ ਸ਼ਿਸ਼ਪਾਲ ਸਿੰਘ ਨੇ ਡਾ: ਓਬਰਾਏ ਵੱਲੋਂ ਸੌਂਪੀ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਡਾ: ਓਬਰਾਏ, ਟਰੱਸਟ ਦੇ ਮੈਂਬਰਾਂ ਤੇ ਲੋੜਵੰਦਾਂ ਲੋਕਾਂ ਦੀਆਂ ਆਸਾਂ 'ਤੇ ਪੂਰਾ ਉੱਤਰਨ ਦਾ ਹਰ ਸੰਭਵ ਯਤਨ ਕਰਨਗੇ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD