Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ਚ ਤਿਮਾਹੀ ਮੀਟਿੰਗ ਦਾ ਆਯੋਜਨ

11 ਮਈ ਨੂੰ ਲਾਈ ਜਾਵੇਗੀ ਕੌਮੀ ਲੋਕ ਅਦਾਲਤ

Judiciary, Harpal Singh, District & Sessions Judge, District Legal Services Authority, S.A.S Nagar, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 15 Apr 2024

ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ੍ਰੀ ਹਰਪਾਲ ਸਿੰਘ ਦੀ ਪ੍ਰਧਾਨਗੀ ਅਧੀਨ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ਼੍ਰੀ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-1, ਐਸ.ਏ.ਐਸ.ਨਗਰ, ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ਼੍ਰੀ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ, ਸ੍ਰੀ ਇੰਦਰ ਪਾਲ, ਸੀ.ਐਮ.ਐਫ.ਓ. ਐਸ.ਏ.ਐਸ. ਨਗਰ, ਸ਼੍ਰੀਮਤੀ ਜਯੋਤੀ ਯਾਦਵ, ਐਸ.ਪੀ. (ਡੀ), ਐਸ.ਏ.ਐਸ. ਨਗਰ, ਸ਼੍ਰੀ ਸਤਨਾਮ ਸਿੰਘ, ਜ਼ਿਲ੍ਹਾ ਅਟਾਰਨੀ, ਐਸ.ਏ.ਐਸ. ਨਗਰ ਅਤੇ ਸ੍ਰੀ ਐਸ.ਕੇ. ਸਿਨਹਾ ਨੇ ਸ਼ਿਰਕਤ ਕੀਤੀ।

ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਅੰਕਣ ਕੀਤਾ ਗਿਆ। ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਪਿਛਲੀ ਤਿਮਾਹੀ ਦੌਰਾਨ 438 ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। 

ਜ਼ੁਡੀਸ਼ੀਅਲ ਅਧਿਕਾਰੀਆਂ ਵਲੋਂ 339 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ, 2015 ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵੱਖ-ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ ਮਿਤੀ 11.05.2024 ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜੀ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

Quarterly meeting organized by District Legal Services Authority

Sahibzada Ajit Singh Nagar

Quarterly meeting of District Legal Services Authority, SAS Nagar for quarter ending 31.03.2024 was held today under the Chairmanship of Sh. Harpal Singh, District & Sessions Judge, SAS Nagar. It was attended by Sh. Avtar Singh, Additional District & Sessions Judge-I, Ms. Surabhi Prashar, Secretary, DLSA, SAS Nagar, Sh. Anish Goyal, Chief Judicial Magistrate, SAS Nagar, Sh. Inder Pal, CMFO, Ms. Jyoti Yadav,SP(D), Sh. Satnam Singh, District Attorney, SAS Nagar, Sh. Ravi Inder Singh, DPRO and Sh. S.K. Sinha, Advocate. 

In the meeting, the work done by DLSA, SAS Nagar during previous quarter was assessed. Sh. Harpal Singh, District & Sessions Judge, SAS Nagar informed that legal services were provided to 438 legal aid seekers during the last quarter. To settle the cases through mediation 339 cases were referred to the Mediation Centre. Besides this, sensitization programme was organized for Special Juvenile Police Officers for adhering to the rules of Juvenile Justice (Care & Protection of Children) Act, 2015. 

It was also revealed during the Meeting that upcoming National Lok Adalat shall be held on 11.05.2024 in which Criminal Compoundable Offences, NI Act cases under Section-138, Bank Recovery Cases, MACT Cases, Matrimonial Disputes, Labour disputes, Land Acquisition cases, Electricity and Water Bills (Excluding non-compoundable theft cases), Service matters relating to pay and allowances and retiral benefits, Revenue Cases and other Civil Cases (Rent, Easmentary Rights, Injunction Suits, Specific Performance suits) etc. shall be taken up.

 

Tags: Judiciary , Harpal Singh , District & Sessions Judge , District Legal Services Authority , S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD