Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਰਾਜਨੀਤਿਕ ਪਾਰਟੀਆਂ ਨੂੰ ਚੋਣ ਪ੍ਰਚਾਰ 'ਚ ਬੱਚਿਆਂ ਨੂੰ ਸ਼ਾਮਲ ਕਰਨ ਤੋਂ ਗੁਰੇਜ਼ ਕਰਨ ਦੇ ਦਿੱਤੇ ਨਿਰਦੇਸ਼

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 15 Apr 2024

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਗਤੀਵਿਧੀਆਂ ਬਾਰੇ ਚਰਚਾ ਕੀਤੀ। ਮੀਟਿੰਗ ਦੌਰਾਨ, ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਸੇ ਵੀ ਚੋਣ-ਸਬੰਧਤ ਗਤੀਵਿਧੀਆਂ ਵਿੱਚ ਬੱਚਿਆਂ ਦੀ ਵਰਤੋਂ 'ਤੇ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਇਆ। 

ਉਨ੍ਹਾਂ ਚੇਤਾਵਨੀ ਦਿੱਤੀ ਕਿ ਰਾਜਨੀਤਿਕ ਪਾਰਟੀਆਂ ਜਾਂ ਉਮੀਦਵਾਰ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਚੋਣ ਮੁਹਿੰਮ ਵਿੱਚ ਸ਼ਾਮਲ ਨਾ ਕਰਨ, ਜਿਸ ਵਿੱਚ ਬੱਚੇ ਨੂੰ ਗੋਦੀ ਚੁੱਕਣਾ, ਬੱਚੇ ਨੂੰ ਵਾਹਨ ਜਾਂ ਰੈਲੀ ਵਿੱਚ ਲਿਜਾਣਾ, ਨਾਅਰੇਬਾਜ਼ੀ ਕਰਨਾ, ਪੋਸਟਰ ਜਾਂ ਪੈਂਫਲਿਟ ਵੰਡਣਾ ਜਾਂ ਚੋਣਾਂ ਨਾਲ ਸਬੰਧਤ ਕੋਈ ਹੋਰ ਸਰਗਰਮੀਆਂ ਸ਼ਾਮਲ ਹੈ। ਸਾਹਨੀ ਨੇ ਸਪੱਸ਼ਟ ਕੀਤਾ ਕਿ ਇਸ ਨੀਤੀ ਦੀ ਕੋਈ ਵੀ ਉਲੰਘਣਾ ਅਪਰਾਧੀਆਂ ਦੇ ਖਿਲਾਫ ਗੰਭੀਰ ਕਾਰਵਾਈ ਨੂੰ ਸੱਦਾ ਦੇਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ 24 ਘੰਟਿਆਂ ਦੇ ਅੰਦਰ ਨੋਟਿਸਾਂ ਦਾ ਜਵਾਬ ਦੇਣ ਲਈ ਵੀ ਕਿਹਾ। ਉਨ੍ਹਾਂ ਚੋਣਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਦੀ ਸਮਾਂ-ਸਾਰਣੀ ਵੀ ਸਾਂਝੀ ਕੀਤੀ ਜਿਸ ਵਿੱਚ ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜੇਸ਼ਨ, 25 ਅਪ੍ਰੈਲ ਨੂੰ ਪੋਲਿੰਗ ਕਮਰਚਾਰੀਆਂ ਨੂੰ ਫਾਰਮ 12-ਏ ਸੌਂਪਣ ਦੀਆਂ ਡਿਊਟੀਆਂ, ਈ.ਵੀ.ਐਮ. ਦੀ ਪਹਿਲੀ ਰੈਂਡਮਾਈਜੇਸ਼ਨ ਜੋਕਿ 2 ਮਈ ਨੂੰ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸੌਂਪੀਆਂ ਜਾਣਗੀਆਂ, ਸਹਾਇਕ ਰਿਟਰਨਿੰਗ ਅਫਸਰਾਂ ਵੱਲੋਂ ਪੋਲਿੰਗ ਕਰਮਚਾਰੀਆਂ ਦੀ ਪਹਿਲੀ ਸਿਖਲਾਈ ਅਤੇ 05 ਮਈ ਨੂੰ ਭਰੇ ਗਏ 12ਏ ਫਾਰਮਾਂ ਨੂੰ ਇਕੱਠਾ ਕਰਨਾ ਆਦਿ ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ ਨੂੰ ਜਾਰੀ ਕੀਤਾ ਜਾਵੇਗਾ, ਨਾਮਜ਼ਦਗੀਆਂ ਦੀ ਆਖਰੀ ਮਿਤੀ 14 ਮਈ ਹੋਵੇਗੀ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ। ਉਮੀਦਵਾਰ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। 1 ਜੂਨ ਨੂੰ ਵੋਟਾਂ ਪੈਣਗੀਆਂ ਜਦਕਿ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

DEO Sakshi Sawhney holds meeting with representatives of political parties

Directs political parties to refrain from engaging children in election campaign

Ludhiana 

District Election Officer, Sakshi Sawhney on Monday held a meeting with representatives of various political parties to discuss the schedule of upcoming poll-related activities. During the meeting, Sawhney reiterated a zero-tolerance policy on the use of children in any election-related activities. 

She warned that political parties or candidates must not engage children in any form of election campaign, including holding a child in their arms, carrying a child in a vehicle or a rally, slogan shouting, distributing posters or pamphlets, or any other election-related activity. Sawhney made it clear that any violation of this policy will invite serious action against the offenders.

Sawhney also directed the representatives of political parties to submit replies to notices within 24 hours. She also shared the schedule of the various poll-related activities, including the first randomization of polling personnel and dispatch of duties handing over of Form 12A to polling personnel to be held on April 25, the first randomization of EVMs and distribution to Assistant Returning Officers (AROs) on May 2, and the first training of polling personnel by AROs and collection of filled 12A forms on May 5.

Sawhney also informed the representatives that the gazette notification for the elections would be issued on May 7, the deadline for nominations would be May 14, and scrutiny of nominations would take place on May 15. Candidates could withdraw their nominations until May 17, and polling day would be held on June 1, with counting of votes on June 4. Additional Deputy Commissioner (G) Major Amit Sareen and others were also present in the meeting.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD