Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਰੈੱਡ ਕਰਾਸ ਭਵਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਦਾ ਕੀਤਾ ਦੌਰਾ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 16 Apr 2024

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਵੱਲੋਂ ਅੱਜ ਰੈੱਡ ਕਰਾਸ ਭਵਨ ਤਰਨ ਤਾਰਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾ ਲੋਕਾਂ ਨੂੰ ਅਪਣਾ ਨਵਾਂ ਡਰਾਈਵਿੰਗ ਲਾਇਸੰਸ ਜਾ ਪੁਰਾਣਾ ਡਰਾਈਵਿੰਗ ਲਾਇਸੰਸ ਰਿਨਿਊ ਕਰਾਉਣ ਲਈ ਟ੍ਰੇਨਿੰਗ ਸਰਟੀਫਿਕੇਟ ਲੈਣ ਲਈ (ਮਹੂਆਣਾ) ਜ਼ਿਲਾ ਮੁਕਤਸਰ ਜਾਣਾ ਪੈਂਦਾ ਸੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਉਹਨਾਂ ਕਿਹਾ ਕਿ ਹੁਣ ਲੋਕਾਂ ਨੂੰ ਮਹੂਆਣੇ ਜਾਣ ਦੀ ਜ਼ਰੂਰਤ ਨਹੀਂ ਹੈ ਅਤੇ ਲੋਕ ਆਪਣੀ ਟ੍ਰੇਨਿੰਗ ਰੈੱਡ ਕਰਾਸ ਦਫ਼ਤਰ ਤਰਨ ਤਾਰਨ ਵਿਖੇ ਬਣੇ ਸੈਂਟਰ ਵਿੱਚ ਹੀ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਰੈੱਡ ਕਰਾਸ ਭਵਨ ਤਰਨ ਤਾਰਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਵਿੱਚ ਸੜਕੀ ਨਿਯਮਾਂ ਸਬੰਧੀ ਦੋ ਦਿਨ ਦੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਜੋ ਵਿਅਕਤੀ ਇਹ ਟ੍ਰੇਨਿੰਗ ਕਰਨਾ ਚਾਹੁੰਦੇ ਹਨ, ਉਹ ਕਾਰਜਕਾਰੀ ਸਕੱਤਰ ਰੈੱਡ ਕਰਾਸ ਦਫ਼ਤਰ ਤਰਨ ਤਾਰਨ ਨਾਲ ਸੰਪਰਕ ਕਰ ਸਕਦੇ ਹਨ। 

ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਐੱਸ. ਡੀ. ਐੱਮ ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਆਈ. ਏ ਐੱਸ, ਕਾਰਜਕਾਰੀ ਸਕੱਤਰ ਸ੍ਰੀ ਸਰਬਜੀਤ ਸਿੰਘ ਥਿੰਦ, ਜ਼ਿਲਾ ਟ੍ਰੇਨਿੰਗ ਸੁਪਰਵਾਈਜਰ ਸੁਰਜੀਤ ਸਿੰਘ ਨਿੱਜਰ, ਸੰਜੇ ਕੁਮਾਰ, ਤਰਨਜੀਤ ਸਿੰਘ ਅਤੇ ਮਨਦੀਪ ਸਿੰਘ ਆਦਿ ਹਾਜਰ ਸਨ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD