Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਵੱਲੋਂ ਵੋਟਰ ਜਾਗਰੂਕਤਾ ਗੀਤ ”ਨਾਜਰ ਦੀ ਵਹੁਟੀ” ਰਿਲੀਜ਼

ਚੋਣਾਂ ਦਾ ਪਰਵ ਦੇਸ਼ ਦਾ ਗਰਵ' ਵਿੱਚ 1 ਜੂਨ 2024 ਨੂੰ ਹਰ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰੇ - ਧੀਮਾਨ

Rajesh Dhiman, DC Ferozepur, Deputy Commissioner Ferozepur, Ferozepur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਿਰੋਜ਼ਪੁਰ , 16 Apr 2024

ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੋਸ਼ਿਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ, ਜ਼ਿਲ੍ਹਾ ਚੋਣ ਦਫ਼ਤਰ, ਜ਼ਿਲ੍ਹਾ ਸਵੀਪ ਟੀਮ ਤੇ ਸਵੀਪ ਆਰਟਿਸਟ ਟੀਮ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਗੀਤ ’ਨਾਜਰ ਦੀ ਵਹੁਟੀ’ ਤਿਆਰ ਕੀਤਾ ਗਿਆ ਹੈ। 

ਇਸ ਗੀਤ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਗੀਤ ਨੂੰ ਫਿਰੋਜ਼ਪੁਰ ਦੇ ਪਰਗਟ ਗਿੱਲ ਤੇ ਰਿਤੂ ਨੇ ਗਾਇਆ ਅਤੇ ਪ੍ਰਸਿੱਧ ਗੀਤਕਾਰ ਗਿੱਲ ਗੁਲਾਮੀਵਾਲਾ ਨੇ ਲਿਖਿਆ ਹੈ ਤੇ ਮਸ਼ਹੂਰ ਪੰਜਾਬੀ ਅਦਾਕਾਰ ਹਰਿੰਦਰ ਭੁੱਲਰ ਨੇ ਆਪਣੀ ਅਦਾਕਾਰੀ ਨਾਲ ਚਾਰ ਚੰਨ ਲਾਏ ਹਨ। 

ਇਸ ਗੀਤ ਦਾ ਸੰਗੀਤ ਲੰਕੇਸ਼ ਕਮਲ ਤੇ ਵੀਡੀਓ ਰਜਿੰਦਰ ਵੱਲੋਂ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਲੋਕਤੰਤਰ ਦੇ ਇਸ ਤਿਉਹਾਰ 'ਚੋਣਾਂ ਦਾ ਪਰਵ ਦੇਸ਼ ਦਾ ਗਰਵ' ਵਿੱਚ 1 ਜੂਨ 2024 ਨੂੰ ਹਰ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਹਿੱਸਾ ਲਵੇ। ਇਨ੍ਹਾਂ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਬਿਨਾ ਕਿਸੇ ਡਰ, ਪੱਖਪਾਤ ਤੇ ਲਾਲਚ ਤੋਂ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਵੋਟਾਂ ਪਾਉਣ ਲਈ ’ਨਾਜਰ ਦੀ ਵਹੁਟੀ’ ਗੀਤ ਬਹੁਤ ਸਹਾਈ ਹੋਵੇਗਾ। ਉਨ੍ਹਾਂ ਸਮੁੱਚੇ ਚੋਣ ਅਮਲੇ ਅਤੇ ਸਵੀਪ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬੀਤੇ ਦਿਨੀਂ ਹਿੰਦ-ਪਾਕਿ ਸਰਹੱਦ ਤੇ ਜ਼ੀਰੋ ਲਾਈਨ ਤੇ ਰੀਟਰੀਟ ਸਰਮਨੀ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਅਤੇ ਵੋਟਰ ਪ੍ਰਣ ਦਿਵਾਉਣ ਦੇ ਉਪਰਾਲੇ ਨੂੰ ਕੌਮੀ ਪੱਧਰ ਤੇ ਪਸੰਦ ਕੀਤਾ ਗਿਆ ਹੈ ਅਤੇ ਇਲੈਕਸ਼ਨ ਕਮਿਸ਼ਨ ਵੱਲੋਂ ਵੀ ਸਲਾਹਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ ਅਤੇ 80 ਫੀਸਦੀ ਤੋਂ ਵੱਧ ਵੋਟ ਦਾ ਟੀਚਾ ਹਾਸਿਲ ਕਰਨ ਵਿੱਚ ਇਨ੍ਹਾਂ ਵੱਲੋਂ ਬਹੁਤ ਹੀ ਮਿਹਨਤ ਕੀਤੀ ਜਾ ਰਹੀ ਹੈ ਜਿਸ ਲਈ ਚੋਣ ਅਮਲੇ ਤੇ ਸਵੀਪ ਟੀਮ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ ਜੋ ਲੋਕਤੰਤਰ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਪੂਰਨ ਯੋਗਦਾਨ ਦੇ ਰਹੇ ਹਨ। ਇਸ ਮੌਕੇ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼ ਤੇ ਜ਼ਿਲ੍ਹਾ ਸਵੀਪ ਕੌਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਗੀਤ ਨੂੰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਪ੍ਰੇਰਨਾ ਨਾਲ ਤਿਆਰ ਕਰਵਾਇਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਲੈਕਸ਼ਨ ਦਫ਼ਤਰ, ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਸਵੀਪ ਆਰਟਿਸਟ ਟੀਮ  ਵੱਲੋਂ ਵੋਟਰ ਜਾਗਰੂਕਤਾ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਵੀਪ ਆਰਟਿਸਟ ਟੀਮ ਵੱਲੋਂ ਵੋਟਰਾਂ ਨੂੰ ਜਾਗਰੂਕ ਅਤੇ ਪ੍ਰੇਰਿਤ ਕਰਨ ਲਈ ਚਾਰ ਸਵੀਪ ਗੀਤ ਅਤੇ 1 ਸਵੀਪ ਬੋਲੀਆਂ ਤਿਆਰ ਕੀਤੇ ਜਾ ਰਹੇ ਹਨ ਜਿਸ ਵਿੱਚੋਂ ਅੱਜ ਇਕ ਸਵੀਪ ਗੀਤ ’ਨਾਜਰ ਦੀ ਵਹੁਟੀ’ ਜਾਰੀ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘ ਸਾਮਾ, ਏ.ਸੀ.ਐਫ.ਏ. ਹਰਜਸਦੀਪ ਸਿੰਘ ਸਿੱਧੂ, ਇਲੈਕਸ਼ਨ ਕਾਨੂੰਨਗੋ ਗਗਨਦੀਪ ਕੌਰ, ਸਰਬਜੀਤ ਸਿੰਘ ਭਾਵੜਾ, ਰਵੀ ਇੰਦਰ ਸਿੰਘ, ਸਵੀਪ ਕੌਆਰਡੀਨੇਟਰ ਡਾ. ਸਤਿੰਦਰ ਸਿੰਘ, ਲਖਵਿੰਦਰ ਸਿੰਘ, ਡਾ. ਅਮਰਜੋਤੀ ਮਾਂਗਟ ਸਵੀਪ ਮੈਂਬਰ ਤੇ ਕਮਲ ਸ਼ਰਮਾ ਦਾ ਵੀ ਬਹੁਤ ਸਹਿਯੋਗ ਰਿਹਾ।

 

Tags: Rajesh Dhiman , DC Ferozepur , Deputy Commissioner Ferozepur , Ferozepur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD