Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਅਬਾਦੀ ਨਿੰਯਤਰਨ ਦੀ ਯੋਜਨਾਬੰਦੀ ਲਈ ਬੈਠਕ

ਲੋਕ ਜਾਨਵਰਾਂ ਨੂੰ ਬੇਸਹਾਰਾ ਛੱਡਣ ਦੀ ਬਜਾਏ ਰੱਤਾ ਟਿੱਬਾ ਵਿਖੇ ਸਰਕਾਰੀ ਗਊਸ਼ਾਲਾ ਵਿਚ ਛੱਡ ਕੇ ਆਉਣ - ਡਿਪਟੀ ਕਮਿਸ਼ਨਰ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 16 Apr 2024

Last updated on: Apr 16, 2024, 00:00 IST

ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਵਿਚ ਅੱਜ ਇੱਥੇ ਇੱਕ ਬੈਠਕ ਹੋਈ ਜਿਸ ਵਿਚ ਬੇਸਹਾਰਾ ਜਾਨਵਰਾਂ ਦੀ ਸੰਭਾਲ ਤੇ ਉਨ੍ਹਾਂ ਦੀ ਅਬਾਦੀ ਕੰਟਰੋਲ ਪ੍ਰੋਗਰਾਮ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਵਿਖੇ ਜੋ ਬੇਸਹਾਰਾ ਗਾਂਵਾਂ ਹਨ ਉਨ੍ਹਾਂ ਨੂੰ ਪਿੰਡ ਰੱਤਾ ਟਿੱਬਾ  ਵਿੱਚ ਸਥਿਤ ਸਰਕਾਰੀ ਗਊਸ਼ਾਲਾ (ਕੈਟਲਪੌਂਡ) ਵਿਚ ਭੇਜਿਆ ਜਾਵੇਗਾ।

ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਸ ਕਿਸੇ ਕੋਲ ਵੀ ਜਾਨਵਰ ਨੂੰ ਸੰਭਾਲਣ ਦੀ ਸਮਰੱਥਾ ਨਾ ਹੋਵੇ ਤਾਂ ਉਹ ਜਾਨਵਰ ਨੂੰ ਸੜਕਾਂ ਤੇ ਅਵਾਰਾ ਛੱਡਣ ਦੀ ਬਜਾਏ ਉਸ ਨੂੰ ਰੱਤਾ ਟਿੱਬਾ ਦੀ ਸਰਕਾਰੀ ਗਉ਼ਸਾਲਾ ਵਿਚ ਛੱਡ ਕੇ ਆਵੇ। ਉਨ੍ਹਾਂ ਨੇ ਕਿਹਾ ਕਿ ਬੇਸਹਾਰਾ ਜਾਨਵਰਾਂ ਕਾਰਨ ਬਹੁਤ ਸਾਰੀਆਂ ਦੁਰਘਟਨਾਵਾਂ ਹੋ ਜਾਂਦੀਆਂ ਹਨ ਅਤੇ ਇੰਨ੍ਹਾਂ ਨੂੰ ਰੋਕਣ ਲਈ ਜਰੂਰੀ ਹੈ ਕਿ ਇਸ ਕੰਮ ਵਿਚ ਸਮਾਜਿਕ ਭਾਗੀਦਾਰੀ ਹੋਵੇ।

ਇਸੇ ਤਰਾਂ ਜਿ਼ਲ੍ਹੇ ਵਿਚ ਬੇਸਹਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਵੀ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਇਕ ਸਬ ਕਮੇਟੀ ਬਣਾਉਣ ਦੀ ਹਦਾਇਤ ਕੀਤੀ ਜਿਸ ਵਿਚ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰ ਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਸ਼ਾਮਿਲ ਕੀਤਾ ਜਾਵੇਗਾ ਜੋ ਕਿ ਕੁੱਤਿਆਂ ਦੇ ਵਿਚ ਆਬਾਦੀ ਕੰਟਰੋਲ ਪ੍ਰੋਗਰਾਮ ਲਈ ਪੂਰੀ ਯੋਜਨਾਬੰਦੀ ਤਿਆਰ ਕਰਕੇ ਪ੍ਰੋਜੈਕਟ ਰਿਪੋਰਟ ਤਿਆਰ ਕਰੇਗੀ ਅਤੇ ਫਿਰ ਇਸ ਜਾਨਵਰ ਜਨਮ ਕੰਟਰੋਲ (ਏਬੀਸੀ) ਪ੍ਰੋਗਰਾਮ ਦੇ  ਪ੍ਰੋਜੈਕਟ ਦੀ ਪ੍ਰਵਾਨਗੀ ਜਾਨਵਰ ਭਲਾਈ ਬੋਰਡ ਤੋਂ ਲੈ ਕੇ ਇਸ ਪ੍ਰੌਜੈਕਟ ਨੂੰ ਜਿ਼ਲ੍ਹੇ ਵਿਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜ਼ੈਕਟ ਵਿੱਚ ਜਾਨਵਰਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਵੀ ਸਰਗਰਮ ਭੂਮਿਕਾ ਰਹੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਨਯਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਖਦੀਪ ਸਿੰਘ ਸਿੱਧੂ, ਡੀਡੀਪੀਓ ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਗੁਰਤੇਜ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਗਿਰਧਰ ਅਤੇ ਸ੍ਰੀ ਜਗਸੀਰ ਸਿੰਘ ਵੀ ਹਾਜਰ ਸਨ। 

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD