Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਸਹਾਇਕ ਰਿਟਰਨਿੰਗ ਅਫ਼ਸਰ ਵਰੁਣ ਕੁਮਾਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਈ ਜਾਵੇ

ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, Faridkot

Web Admin

Web Admin

5 Dariya News

ਫ਼ਰੀਦਕੋਟ , 16 Apr 2024

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਲਾਗੂ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸ੍ਰੀ ਵਰੁਣ ਕੁਮਾਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਨਾਲ ਮੁਕੰਮਲ ਕਰਨ ਲਈ ਸਮੂਹ ਪਾਰਟੀਆਂ ਦੇ ਸਹਿਯੋਗ ਦੀ ਮੰਗ ਵੀ ਕੀਤੀ।

ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਰੈਲੀ ਕਰਨ ਲਈ ਸਹਾਇਕ ਰਿਟਰਨਿੰਗ ਅਫਸਰ ਤੋਂ ਪ੍ਰਮੀਸ਼ਨ (ਆਨਲਾਈਨ-ਆਫਲਾਈਨ ਮਾਧਿਅਮ ਰਾਹੀ) ਸਮੇਂ-ਸਿਰ ਲੈਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਰਾਜਸੀ ਪਾਰਟੀ/ਉਮੀਦਵਾਰ ਨੂੰ ਹਦਾਇਤ ਕੀਤੀ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਰੇਟ ਲਿਸਟ ਅਨੁਸਾਰ ਖਰਚਾ ਬੁੱਕ ਕੀਤਾ ਜਾਵੇ ਅਤੇ ਖਰਚੇ ਦੀ ਪੂਰਨ ਜਾਣਕਾਰੀ ਅਕਾਊਟਿੰਗ ਦਫਤਰ ਨਾਲ ਸਾਂਝੀ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਕ ਪਾਰਟੀ ਜਾਂ ਉਮੀਦਵਾਰ ਜਾਂ ਉਸ ਦੇ ਵਰਕਰਾਂ ਨੂੰ ਕਿਸੇ ਵਿਅਕਤੀ ਦੀ ਆਗਿਆ ਬਿਨਾਂ ਉਸ ਦੀ ਜਮੀਨ, ਇਮਾਰਤ ਜਾਂ ਕੰਧ ਉਤੇ ਝੰਡੇ, ਬੈਨਰ ਨੋਟਿਸ ਚਿਪਕਾਉਣਾਂ, ਨਾਹਰੇ ਆਦਿ ਲਿਖਣ ਦੀ ਆਗਿਆ ਨਹੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਜੇਕਰ ਕਿਸੇ ਪ੍ਰਾਈਵੇਟ ਪ੍ਰੋਪਰਟੀ ਤੇ ਕੋਈ ਇਸ਼ਤਿਹਾਰ ਲਗਾਇਆ ਜਾਂਦਾ ਹੈ ਤਾਂ ਸਬੰਧਤ ਵਿਅਕਤੀ ਪਾਸੋ ਐਨ.ਓ.ਸੀ. ਲੈ ਕੇ ਦੇਣੀ ਯਕੀਨੀ ਬਣਾਈ ਜਾਵੇ ਤਾਂ ਜ਼ੋ ਚੋਣ ਜਾਬਤੇ ਦੀ ਉਲੰਘਣਾ ਨਾ ਹੋ ਸਕੇ। 

ਉਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਰਾਜਸੀ ਪ੍ਰੋਗਰਾਮ ਦੌਰਾਨ ਕਿਸੇ ਵੀ ਧਰਮ/ਜਾਤ-ਪਾਤ ਅਤੇ ਕਿਸੇ ਵੀ ਰਾਜਸੀ ਆਗੂ ਤੇ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਚੋਣ ਕਮਿਸ਼ਨ ਦੀਆਂ ਸਪਸ਼ੱਟ ਹਦਾਇਤਾਂ ਹਨ ਕਿ ਜਾਰੀ ਹਦਾਇਤਾਂ ਦੇ ਉਲਟ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਚੋਣ ਜਾਬਤੇ ਦੇ ਖਿਲਾਫ ਵਿਚਰਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੁਹਰਾਇਆ ਕਿਹਾ ਕਿ ਮਾਡਲ ਕੋਡ ਆਫ ਕੰਡਕਟ  ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

 

Tags: ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD