Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਮਜਬੂਤ ਲੋਕਤੰਤਰ ਦੇ ਨਿਰਮਾਣ ਦੇ ਲਈ ਹਰੇਕ ਵੋਟ ਦੀ ਹੁੰਦੀ ਹੈ, ਅਹਿਮ ਭੂਮਿਕਾ : ਨਵਜੋਤ ਪਾਲ ਸਿੰਘ ਰੰਧਾਵਾ

ਆਰ.ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਵੀਪ ਪ੍ਰੋਗਰਾਮ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਨਵਾਂਸ਼ਹਿਰ , 16 Apr 2024

ਲੋਕਤੰਤਰ ਨੂੰ ਮਜਬੂਤ ਕਰਨ ਲਈ ਹਰੇਕ ਵੋਟ ਅਹਿਮ ਭੂਮਿਕਾ ਨਿਭਾਉਂਦੀ ਹੈ, ਅਸੀਂ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰਕੇ ਸਹੀ ਨੇਤਾ ਚੁਣ ਸਕਦੇ ਹਾਂ, ਜੋ ਦੇਸ਼ ਦੀ ਉਨੱਤੀ ਦੇ ਲਈ ਕੰਮ ਕਰਦਾ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਆਰ.ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਵੀਪ ਪ੍ਰੋਗਰਾਮ ਦੇ ਵਿੱਚ ਵਿਚਾਰ ਪ੍ਰਗਟ ਕੀਤੇ। 

ਇਸ ਤੋਂ ਪਹਿਲਾਂ ਉਨ੍ਹਾਂ ਨੇ ਕਾਲਜ ਗਰਾਊਂਡ ਵਿਖੇ ਗੁਬਾਰੇ ਛੱਡ ਕੇ ਵੋਟ ਪਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਪੇ.ਵਿ.) ਸਾਗਰ ਸੇਤੀਆ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਸਹਾਇਕ ਰਿਟਰਨਿੰਗ ਅਫਸਰ ਕਮ ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ, ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ, ਗੁੱਡ ਗਵਰਨਸ ਫੈਲੋ ਮੈਡਮ ਅਸਮੀਤਾ ਅਤੇ ਕਾਲਜ ਪ੍ਰਿੰਸੀਪਲ ਸੰਜੀਵ ਡਾਵਰ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਵਾਸੀਆਂ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਕੂਲਾਂ ਤੇ ਕਾਲਜਾਂ ਵਿੱਚ ਵੱਧ ਤੋਂ ਵੱਧ ਸਵੀਪ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇੰਨ੍ਹਾਂ ਪ੍ਰੋਗਰਾਮ ਨੂੰ ਕਰਵਾਉਣ ਦਾ ਉਦੇਸ਼ ਇਹ ਹੈ ਕਿ ਇੱਕ ਤਾਂ ਬੱਚਿਆਂ ਨੂੰ ਲੋਕਤੰਤਰ ਅਤੇ ਵੋਟ ਦੀ ਅਹਿਮਿਅਤ ਦਾ ਪਤਾ ਲੱਗਦਾ ਹੈ, ਦੂਸਰਾ ਬੱਚੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਵੋਟ ਪਾਉਣ ਦੇ ਲਈ ਪ੍ਰੇਰਿਤ ਵੀ ਕਰਦੇ ਹਨ। 

ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਇੱਕ ਸੁਜਵਾਨ ਨੇਤਾ ਦੀ ਚੋਣ ਕਰਨੀ ਚਾਹੀਦੀ ਹੈ। ਇਸ ਵਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 75 ਫੀਸਦੀ ਤੋਂ ਵੱਧ ਵੋਟਿੰਗ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ। ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਸਾਰੇ ਮਿਲ ਕੇ ਆਪਣੀ ਵੋਟ ਦਾ ਇਸਤੇਮਾਲ ਕਰੀਏ।

ਇਸ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਜੈਸਮੀਨ, ਨਵੀ, ਨੰਦਨੀ ਸ਼ਰਮਾ, ਭੂਵਨੇਸ਼ਵਰੀ ਨੇ ਗੀਤ ਅਤੇ ਕਵੀਤਾਵਾਂ ਰਾਹੀਂ ਨੌਜਵਾਨਾਂ ਨੂੰ ਵੋਟ ਪਾਉਣ ਦੇ ਲਈ ਪ੍ਰੇਰਿਤ ਕੀਤਾ। ਨੋਡਲ ਅਫ਼ਸਰ ਸਵੀਪ ਨਵਾਂਸ਼ਹਿਰ ਤਰਸੇਮ ਲਾਲ ਨੇ ਵੀ ਜ਼ਿਲ੍ਹੇ ਵਿੱਚ 75 ਪ੍ਰਤੀਸ਼ਤ ਵੋਟ ਪਾਉਣ ਦਾ ਟੀਚਾ ਹਾਸਲ ਕਰਨ ਦੇ ਲਈ ਸਾਰਿਆਂ ਨੂੰ ਵੋਟ ਪਾਉਣ ਦੇ ਲਈ ਜਾਗਰੂਕ ਕੀਤਾ। 

ਇਸ ਤੋਂ ਬਾਅਦ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਸਵੀਪ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਬਹੁਤ ਮਿਹਨਤ ਨਾਲ ਇਹ ਪ੍ਰੋਗਰਾਮ ਉਲਿਕਿਆ ਗਿਆ ਹੈ ਜਿਸ ਦੇ ਵਿੱਚ 2000 ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ ਹੈ। ਉਨ੍ਹਾਂ ਇਹ ਵੀ ਸਾਰੀਆ ਨੂੰ ਵੋਟ ਪਾਉਣ ਦੇ ਲਈ ਪ੍ਰੇਰਿਤ ਕਰਦੇ ਹੋਏ ਰੱਖੇ ਗਏ ਟੀਚੇ ਨੂੰ ਹਾਸਲ ਕਰਨ ਲਈ ਜਾਗਰੂਕ ਕੀਤਾ। ਇਸ ਮੌਕੇ ‘ਤੇ ਸਹਾਇਕ ਨੋਡਲ ਅਫ਼ਸਰ ਸਵੀਪ ਸਤਨਾਮ ਸਿੰਘ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀ ਹਾਜ਼ਰ ਸਨ।

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD