Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

09 ਸਕੂਲੀ ਬੱਸਾਂ ਦੇ ਕੱਟੇ ਚਲਾਨ

Safe School Vahan Policy, School, School Bus, Transport, School Buses, Safe School Transport Policy, Faridkot

Web Admin

Web Admin

5 Dariya News

ਫ਼ਰੀਦਕੋਟ , 16 Apr 2024

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫ਼ਰੀਦਕੋਟ ਵਿਖੇ ਮਾਊਂਟ ਲਿਟਰਾ ਜੀ ਸਕੂਲ ਅਤੇ ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਆਰ.ਟੀ.ਓ ਸ੍ਰੀ ਵਰੁਣ ਕੁਮਾਰ ਵਲੋਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 09 ਬੱਸਾਂ ਦੇ ਚਲਾਨ ਕੀਤੇ ਗਏ ਅਤੇ 35 ਬੱਸਾਂ ਦਾ ਨਿਰੀਖਣ ਕੀਤਾ ਅਤੇ ਨਿਰੀਖਣ ਦੌਰਾਨ ਸਹੀ ਪਾਈਆ ਗਈਆਂ। 

ਉਨ੍ਹਾਂ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ ਆਦਿ ਹੋਣਾ ਚਾਹੀਦਾ ਹੈ।   

ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਨੈਸ ਸਰਟੀਫਿਕੇਟ, ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ’ਤੇ ਸਬੰਧਤ ਸਕੂਲ ਦੇ ਧਿਆਨ ਵਿਚ ਲਿਆਉਣ। ਉਹਨਾਂ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਹਰ ਸਕੂਲ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। 

ਜੇਕਰ ਕੋਈ ਸਕੂਲ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਸਕੂਲ ਦੇ ਪ੍ਰਬੰਧਕਾਂ ਨੂੰ ਜੁਰਮਾਨਾ ਕੀਤਾ ਜਾਵੇਗਾ ਅਤੇ ਵਾਹਨਾਂ ਨੂੰ ਜ਼ਬਤ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਸਪੱਸ਼ਟ ਕੀਤੀ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸਿ਼ਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ।  ਇਸ ਮੌਕੇ ਸਹਾਇਕ ਟਰਾਂਸਪੋਰਟ ਅਫਸਰ ਸ. ਗੁਰਨਾਮ ਸਿੰਘ, ਸਮੂਹ ਸਟਾਫ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

 

Tags: Safe School Vahan Policy , School , School Bus , Transport , School Buses , Safe School Transport Policy , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD