Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਨਾੜ੍ਹ ਨੂੰ ਅੱਗ ਲਗਾਉਣ ’ਤੇ ਨਿਯਮਾਂ ਅਨੁਸਾਰ ਕੀਤੇ ਜਾਣ ਚਲਾਣ-ਪਰਮਵੀਰ ਸਿੰਘ

Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 16 Apr 2024

ਕਣਕ ਦੇ ਵਾਢੀ ਸੀਜ਼ਨ ਦੇ ਮੱਦੇਨਜ਼ਰ ਨਾੜ੍ਹ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ। ਆਮ ਤੌਰ ’ਤੇ ਵੇਖਣ ਵਿੱਚ ਆਉਂਦਾ ਹੈ ਕਿ ਫਸਲ ਕੱਟਣ ਤੋਂ ਬਾਅਦ ਕਿਸਾਨਾਂ ਵੱਲੋਂ ਕਣਕ ਦੇ ਨਾੜ੍ਹ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਬਲਕਿ ਇਸ ਦੀ ਸੰਭਾਲ ਕੀਤੀ ਜਾ ਸਕਦੀ ਹੈ। 

ਨਾੜ੍ਹ ਨੂੰ ਅੱਗ ਲਗਾਉਣ ਨਾਲ ਪ੍ਰਦੂਸ਼ਨ ਵਧਦਾ ਹੈ ਅਤੇ ਲੋਕਾਂ ਨੂੰ ਸਾਹ ਦੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਨਾੜ੍ਹ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਲਈ ਟੀਮਾਂ ਬਣਾ ਕੇ ਲਗਾਤਾਰ ਕਿਸਾਨਾਂ ਨਾਲ ਤਾਲਮੇਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਹੜ੍ਹੇ ਹਾਟ-ਸਪਾਟ ਇਲਾਕੇ ਹਨ, ਉਨ੍ਹਾਂ ਇਲਾਕਿਆਂ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਨੂੰ ਤਰਜੀਹ ਦਿੱਤੀ ਜਾਵੇ ਅਤੇ ਕਿਸਾਨਾਂ ਨੂੰ ਸਮਝਾਇਆ ਜਾਵੇ ਕਿ ਕਣਕ ਦੇ ਨਾੜ੍ਹ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਉਥੇ ਹੋਰ ਵੀ ਕਈ ਤਰ੍ਹਾਂ ਦੀਆਂ ਦੁਰਘਟਨਾਵਾਂ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। 

ਉਨ੍ਹਾਂ ਕਿਹਾ ਕਿ ਤੂੜੀ ਪ੍ਰਬੰਧਨ ਲਈ ਕਿਸਾਨ ਸਰਕਾਰੀ ਗਊਸ਼ਾਲਾ, ਖੋਖਰ ਕਲਾਂ ਵਿਖੇ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਨਾੜ੍ਹ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ, ਉਸ ਸਬੰਧੀ ਤੁਰੰਤ ਰਿਪੋਰਟ ਕੀਤੀ ਜਾਵੇ ਅਤੇ ਅੱਗ ਲਗਾਉਣ ਵਾਲੇ ਕਿਸਾਨ ਦੇ ਨਿਯਮਾਂ ਅਨੁਸਾਰ ਚਲਾਣ ਕਰਕੇ ਜ਼ਮੀਨ ਦੀ ਫ਼ਰਦ ਵਿਚ ਲਾਲ ਐਂਟਰੀ ਦਰਜ ਕੀਤੀ ਜਾਵੇ। 

ਉਨ੍ਹਾਂ ਸਮੂਹ ਕਲੱਸਟ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਨੋਡਲ ਅਫ਼ਸਰਾਂ ਨਾਲ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਹਿਤ ਕੀਤੀਆਂ ਜਾਣ ਵਾਲੀਆਂ ਜ਼ਰੂਰੀ ਗਤੀਵਿਧੀਆਂ ਉਲੀਕਣ ਲਈ ਮੀਟਿੰਗ ਕਰਨ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ ਨੇ ਸਮੂਹ ਅਧਿਕਾਰੀਆਂ ਨੂੰ ਕਣਕ ਦੇ ਨਾੜ੍ਹ ਦੇ ਯੋਗ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਤਾਲਮੇਲ ਕਰਨ ਅਤੇ ਜ਼ੀਰੋ ਬਰਨਿੰਗ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। 

ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡ ਪੱਧਰ ’ਤੇ ਕਿਸਾਨ ਜਾਗਰੂਕਤਾ ਕੈਂਪ ਲਗਾਉਣ ਲਈ ਕਿਹਾ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ. ਮਨਮੋਹਨ ਸਿੰਘ, ਐਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰ. ਹਰਸਿਮਰਨ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD