Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ

ਪਹਿਲੇ ਦਿਨ 200 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ

Kulwant Singh, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 16 Apr 2024

ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋਈ ਹੈ। ਪਰ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਆਮਦ ਅੱਜ ਤੋਂ ਸ਼ੁਰੂ ਹੋਈ ਹੈ। ਅੱਜ ਪਹਿਲੇ ਦਿਨ 200 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਮੋਗਾ ਦੀ ਮੁੱਖ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਗੀਤਾ ਬਿਸ਼ੰਭੂ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰ ਜਸ਼ਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।

ਸ੍ਰ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ, ਮੋਗਾ ਨੇ ਰੱਬੀ ਸੀਜ਼ਨ 2024—25 ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 54 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 49 ਕੁਇੰਟਲ ਦਰਜ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 113 ਮੰਡੀਆਂ ਵਿੱਚ ਅੰਦਾਜ਼ਨ 693201 ਮੀਟਰਕ ਟਨ ਕਣਕ ਆਮਦ ਆਉਣ ਦੀ ਸੰਭਾਵਨਾ ਹੈ। 

ਜਿਸ ਲਈ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੰਸੀਆਂ ਨੂੰ 24331 ਗੱਠਾਂ ਦੀ ਜਰੂਰਤ ਹੈ ਤੇ ਏਜੰਸੀਵਾਈਜ਼ ਇਹ ਬਾਰਦਾਨਾ / ਗੱਠਾਂ ਉਪਲੱਬਧ ਹਨ। ਉਹਨਾਂ ਕਿਹਾ ਕਿ ਰੱਬੀ ਸੀਜ਼ਨ 2024—25 ਦੌਰਾਨ ਖਰੀਦ ਦਾ ਸਮਾਂ ਮਿਤੀ 1 ਅਪ੍ਰੈਲ, 2024 ਤੋਂ 31 ਮਈ, 2024 ਤੱਕ ਨਿਰਧਾਰਿਤ ਕੀਤਾ ਹੈ। ਵਿਭਾਗ ਵੱਲੋਂ 2275 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। 

ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਗੀਤਾ ਬਿਸ਼ੰਭੁ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲ੍ਹਾ ਮੋਗਾ ਵਿੱਚ 113 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਜਿੰਨਾ ਵਿੱਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। 

ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।

 

Tags: Kulwant Singh , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD