Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਕੀਤਾ ਜਾਗਰੂਕ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 16 Apr 2024

Last updated on: Apr 16, 2024, 00:00 IST

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਸੈਂਟਰ ਬਾੜਾ ਵਿਖੇ ਆਪਣਾ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਅਤੇ ਉਹਨਾਂ ਦੇ ਸਕੇ ਸਬੰਧੀਆਂ ਨੂੰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਗੈਰ-  ਸੰਚਾਰੀ ਬਿਮਾਰੀਆਂ ਜਿਵੇਂ ਹਾਈਪ੍ਰਟੈਨਸ਼ਨ, ਸ਼ੂਗਰ ,ਕੈਂਸਰ ,ਦਿਲ ਦੀਆਂ ਬਿਮਾਰੀਆਂ ਅਤੇ ਸਟਰੋਕ ਉਹ ਹੁੰਦੀਆਂ ਹਨ ਜਿਹੜੀਆਂ ਇੱਕ ਮਨੁੱਖ ਤੋਂ ਦੂਜੇ ਮਨੁੱਖ ਤੱਕ ਨਹੀਂ ਫੈਲ ਸਕਦੀਆਂ ਬਲਕਿ ਇਹ ਬਿਮਾਰੀਆਂ ਦਾ ਮੁੱਖ ਕਾਰਨ ਸਾਡੀਆਂ ਰੋਜਾਨਾ ਖਾਣ-ਪੀਣ ਅਤੇ ਰਹਿਣ-ਸਹਿਣ ਦੀਆਂ ਆਦਤਾਂ ਦਾ ਠੀਕ ਨਾ ਹੋਣਾ ਹੁੰਦਾ ਹੈ। 

ਉਹਨਾਂ ਕਿਹਾ ਕਿ ਇਹਨਾਂ ਬਿਮਾਰੀਆਂ ਵਿੱਚ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ ਹੈ ਜਿਸ ਦਾ ਵਿਅਕਤੀ ਨੂੰ ਪਤਾ ਵੀ ਨਹੀਂ ਲੱਗਦਾ ਜਦੋਂ ਪਤਾ ਚੱਲਦਾ ਹੈ ਤਾਂ ਉਦੋਂ ਤੱਕ ਇਹ ਵਿਅਕਤੀ ਦੇ ਅੰਦਰੂਨੀ ਅੰਗਾਂ ਦਾ ਕਾਫੀ ਨੁਕਸਾਨ ਕਰ ਚੁੱਕਿਆ ਹੁੰਦਾ ਹੈ। ਉਹਨਾਂ ਕਿਹਾ ਕਿ  ਸੰਤੁਲਿਤ ਭੋਜਨ, ਨਿਯਮਤ ਸੈਰ, ਤਲਿਆ ਭੋਜਨ ਨਾ ਲੈਣਾ , ਨਮਕ ਦੀ ਵਰਤੋਂ ਘੱਟ ਕਰਨ ਅਤੇ ਡਾਕਟਰ ਵੱਲੋਂ ਸੁਝਾਈ ਦਵਾਈ ਦਾ ਰੈਗੂਲਰ ਸੇਵਨ ਕਰਨ ਆਦਿ ਗੱਲਾਂ ਦਾ ਧਿਆਨ ਰੱਖ ਕੇ ਅਸੀਂ ਇਸਦੇ ਨੁਕਸਾਨਾਂ ਤੋਂ ਬਚ ਸਕਦੇ ਹਾਂ। 

ਉਹਨਾਂ ਕਿਹਾ ਕਿ ਵਿਸਵ ਸਿਹਤ ਸੰਗਠਨ ਦੀਆਂ ਹਦਾਇਤਾਂ ਅਨੁਸਾਰ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੀ ਜਲਦੀ ਪਹਿਚਾਣ ਕਰਕੇ ਉਹਨਾਂ ਦੇ ਸਮੇਂ ਸਿਰ ਇਲਾਜ ਨਾਲ ਇਸ ਬਿਮਾਰੀ ਤੋਂ ਕਾਫੀ ਹੱਦ ਤੱਕ ਛੁਟਕਾਰਾ ਵੀ ਪਾਇਆ ਜਾ ਸਕਦਾ ਹੈ ਅਤੇ ਸਮੇਂ ਸਿਰ ਇਸ ਦੀ ਜਾਂਚ ਅਤੇ ਇਲਾਜ ਨਾਲ ਇਸ ਬਿਮਾਰੀ ਦੇ ਸਰੀਰ ਦੇ ਵੱਖ-ਵੱਖ ਅੰਗਾਂ ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਤੋਂ ਵੀ ਬਚਿਆ ਜਾ ਸਕਦਾ ਹੈ। ਇਸ ਮੌਕੇ ਤੇ ਡਾ ਗੁਰਿੰਦਰਵੀਰ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ਗੁਰਦੀਪ ਸਿੰਘ, ਏਐਨਐਮ ਭੁਪਿੰਦਰ ਕੌਰ, ਕਲੀਨੀਕਲ ਸਹਾਇਕ ਵੰਦਨਾ ਫਾਰਮਾਸਿਸਟ ,ਅਮੀਸ, ਪਰਮੀਤਾ ਅਤੇ ਬਚਿੱਤਰ ਸਿੰਘ ਆਦਿ ਹਾਜ਼ਰ ਸਨ। 

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD