Tuesday, 30 April 2024

 

 

ਖ਼ਾਸ ਖਬਰਾਂ ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚੋਂ 24 ਘੰਟਿਆਂ ਦੌਰਾਨ 44700 ਮੀਟਰਿਕ ਟਨ ਕਣਕ ਦੀ ਰਿਕਾਰਡ ਤੋੜ ਲਿਫਟਿੰਗ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਪੋਲਿੰਗ ਸਟਾਫ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਏ ਜ਼ਿੰਮੇਵਾਰੀ : ਕੋਮਲ ਮਿੱਤਲ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਵਟਸਐਪ ਚੈਨਲ ਦੀ ਸ਼ੁਰੂਆਤ: ਜਤਿੰਦਰ ਜੋਰਵਾਲ ਸਿਵਲ ਹਸਪਤਾਲ ਫਰੀਦਕੋਟ ਨੂੰ ਵਾਟਰ ਡਿਸਪੈਂਸਰ ਮਸ਼ੀਨ ਦਾਨ ਕੀਤੀ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ ਅਜਨਾਲਾ ਹਲਕੇ ਚ ਵਿਰੋਧੀਆਂ 'ਤੇ ਗਰਜੇ ਗੁਰਜੀਤ ਸਿੰਘ ਔਜਲਾ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ

 

ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ

ਲੋਕ ਸਭਾ ਚੋਣਾਂ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਮੀਖਿਆ ਬੈਠਕ

Police, Punjab Police, Patiala Police, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਸੰਗਰੂਰ , 16 Apr 2024

ਡੀ.ਆਈ.ਜੀ. ਪਟਿਆਲਾ ਰੇਂਜ, ਪਟਿਆਲਾ ਹਰਚਰਨ ਸਿੰਘ ਭੁੱਲਰ ਨੇ ਕਾਨਫਰੰਸ ਹਾਲ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਸਮੂਹ ਗਜ਼ਟਿਡ ਅਫ਼ਸਰਾਂ, ਐਸ.ਐਚ.ਓਜ਼, ਇੰਚਾਰਜ ਪੁਲਿਸ ਚੌਕੀਆਂ ਅਤੇ ਵਿਸ਼ੇਸ਼ ਯੂਨਿਟਾਂ ਨਾਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੀਖਿਆ ਮੀਟਿੰਗ ਕੀਤੀ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹੇ ਵਿੱਚ ਅਪਰਾਧ ਦੀ ਮੁਕੰਮਲ ਰੋਕਥਾਮ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਆਗਾਮੀ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। 

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓ.), ਜ਼ਮਾਨਤ ਜੰਪਰਾਂ ਅਤੇ ਪੈਰੋਲ ਜੰਪਰਾਂ ਨੂੰ ਗ੍ਰਿਫਤਾਰ ਕਰਨ, ਗੈਰ ਜਮਾਨਤੀ ਵਾਰੰਟ ਨੂੰ 100% ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ।

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਹਦਾਇਤ ਕੀਤੀ ਕਿ ਚੋਣਾਂ ਦੌਰਾਨ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਜ਼ਿਲ੍ਹੇ ਵਿੱਚ 75% ਫੋਰਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ ਕੰਪਨੀਆਂ ਦੀ ਵਰਤੋਂ ਕਰਕੇ ਫਲੈਗ ਮਾਰਚ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਨਕਦੀ ਦੀ ਤਸਕਰੀ ਨੂੰ ਰੋਕਣ ਲਈ ਹਰਿਆਣਾ ਨਾਲ ਲੱਗਦੀ ਅੰਤਰਰਾਜੀ ਹੱਦ 'ਤੇ 24 ਘੰਟੇ ਨਾਕੇ ਲਗਾ ਕੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ।

ਉਨ੍ਹਾਂ ਕਿਹਾ ਕਿ ਫਲਾਇੰਗ ਸਕੁਐਡ ਟੀਮਾਂ ਅਤੇ ਪੈਟਰੋਲਿੰਗ ਪਾਰਟੀਆਂ ਰਾਹੀਂ ਵੀ ਸਾਰੀਆਂ ਲਿੰਕ ਸੜਕਾਂ ਦੀ 24 ਘੰਟੇ ਨਿਗਰਾਨੀ ਕੀਤੀ ਜਾਵੇਗੀ। ਸਮੂਹ ਐਸ.ਐਚ.ਓਜ਼ ਅਤੇ ਇੰਚਾਰਜ ਪੁਲਿਸ ਚੌਕੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਇਲਾਕੇ ਵਿੱਚ ਸਮਾਜ ਵਿਰੋਧੀ ਅਨਸਰਾਂ 'ਤੇ ਸਖ਼ਤ ਨਜ਼ਰ ਰੱਖਣ। ਚੋਣਾਂ ਦੌਰਾਨ ਗੰਨ ਹਾਊਸਾਂ, ਗਿਣਤੀ ਕੇਂਦਰਾਂ, ਭੰਡਾਰਨ ਕੇਂਦਰਾਂ, ਚੋਣ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲੋਕ ਆਪਣੇ ਹਥਿਆਰ ਜਮ੍ਹਾਂ ਕਰਵਾਉਣ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚਾੜ੍ਹੀਆਂ ਜਾਣ ।ਇਸ ਮੌਕੇ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਹਿਲ ਨੇ ਕਿਹਾ ਕਿ ਸੰਗਰੂਰ ਪੁਲਿਸ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

Tags: Police , Punjab Police , Patiala Police , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD