Wednesday, 01 May 2024

 

 

ਖ਼ਾਸ ਖਬਰਾਂ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ "ਦ ਇੰਡੀਅਨ ਬ੍ਰਾਈਡ" ਇੱਕ ਮਸ਼ਹੂਰ ਕੰਪਨੀ ਨੇ ਚੰਡੀਗੜ੍ਹ ਵਿਖੇ ਲਗਜ਼ਰੀ ਲਾਈਫਸਟਾਈਲ ਦੀ ਮੇਜ਼ਬਾਨੀ ਕੀਤੀ!! ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚੋਂ 24 ਘੰਟਿਆਂ ਦੌਰਾਨ 44700 ਮੀਟਰਿਕ ਟਨ ਕਣਕ ਦੀ ਰਿਕਾਰਡ ਤੋੜ ਲਿਫਟਿੰਗ

 

ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ

ਦੋ .32 ਬੋਰ ਦੇ ਪਿਸਤੌਲਾਂ ਸਮੇਤ 16 ਜਿੰਦਾ ਅਤੇ 1 ਖਾਲੀ ਕਾਰਤੂਸ ਦੇ ਨਾਲ ਨਾਲ ਅਪਰਾਧ ਵਿੱਚ ਵਰਤੀ ਗਈ ਸਕੂਟੀ ਬਰਾਮਦ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 16 Apr 2024

ਰੂਪਨਗਰ ਪੁਲਿਸ ਨੇ ਐਸਐਸਓਸੀ ਮੋਹਾਲੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਨੰਗਲ ਅਧਾਰਿਤ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਆਗੂ ਦੇ ਕਤਲ ਕੇਸ ਵਿੱਚ ਸ਼ਾਮਲ ਪਾਕਿਸਤਾਨ ਆਧਾਰਿਤ ਅੱਤਵਾਦੀ ਸੰਗਠਨ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕੇਸ ਨੂੰ 72 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜਾਣਕਾਰੀ ਮੁਤਾਬਿਕ ਸ਼ਨੀਵਾਰ ਸ਼ਾਮ ਨੰਗਲ ਦੇ ਰੇਲਵੇ ਰੋਡ 'ਤੇ ਸਥਿਤ ਵੀਐਚਪੀ ਨੰਗਲ ਮੰਡਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਦੁਕਾਨ 'ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ। ਇਹ ਹਮਲਾਵਰ- ਜਿਸ ਵਿੱਚੋਂ ਇਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ- ਕਾਲੇ ਰੰਗ ਦੀ ਸਕੂਟੀ 'ਤੇ ਆਏ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਵਿਗਿਆਨਕ ਅਤੇ ਯੋਜਨਾਬੱਧ ਜਾਂਚ ਉਪੰਰਤ ਪੁਲਿਸ ਨੇ ਦੋਨਾਂ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਿਹਨਾਂ ਦੀ ਪਛਾਣ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਵਜੋਂ ਕੀਤੀ ਗਈ। ਡੀਜੀਪੀ ਨੇ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .32 ਬੋਰ ਦੇ ਦੋ ਪਿਸਤੌਲ ਜਿਸ ਵਿੱਚੋਂ ਇੱਕ ਅਪਰਾਧ ਵਿੱਚ ਵਰਤਿਆ ਗਿਆ ਸੀ, ਸਮੇਤ 16 ਜਿੰਦਾ ਕਾਰਤੂਸ ਅਤੇ 1 ਖਾਲੀ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਅਪਰਾਧ ਵਿੱਚ ਵਰਤੀ ਗਈ ਟੀਵੀਐਸ ਜੁਪੀਟਰ ਸਕੂਟੀ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਦੀ ਹਮਾਇਤ ਪ੍ਰਾਪਤ ਇਸ ਅੱਤਵਾਦੀ ਮਾਡਿਊਲ ਨੂੰ ਪੁਰਤਗਾਲ ਅਧਾਰਿਤ ਵਿਦੇਸ਼ੀ ਹੈਂਡਲਰਾਂ ਦੁਆਰਾ ਸੰਚਾਲਨ, ਪ੍ਰੇਰਿਤ ਅਤੇ ਫੰਡਿੰਗ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਇਨ੍ਹਾਂ ਵਿਦੇਸ਼-ਅਧਾਰਤ ਹੈਂਡਲਰਾਂ ਦੇ ਪਿਆਦੇ ਹਨ, ਜੋ ਪਾਕਿਸਤਾਨ ਅਧਾਰਿਤ ਅੱਤਵਾਦੀ ਮਾਸਟਰਮਾਈਂਡ ਦੇ ਸੰਚਾਲਕ ਹਨ। ਇਹ ਪਿਆਦੇ ਪੈਸਿਆਂ ਦਾ ਲਾਲਚ ਦੇ ਕੇ ਗਿਰੋਹ ਵਿੱਚ ਸ਼ਾਮਲ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਦੋਵੇਂ ਸ਼ੂਟਰ ਐਨਕ੍ਰਿਪਟਡ ਐਪਸ ਰਾਹੀਂ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਫੰਡ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਵਿਅਕਤੀ, ਜਿਸ ਨੂੰ ਟਾਰਗੇਟ ਕਰਨਾ ਸੀ, ਦੀ ਜਗ੍ਹਾ ਅਤੇ ਫੋਟੋ ਵੀ ਉਨ੍ਹਾਂ ਨਾਲ ਸਾਂਝੀ ਕੀਤੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਸ ਜਾਂਚ ਨੂੰ ਤਰਕਪੂਰਨ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਵੱਖ-ਵੱਖ ਟੀਮਾਂ ਗਠਿਤ ਕਰਕੇ ਮਾਮਲੇ ਦੀ ਜਾਂਚ ਲਈ ਤਾਇਨਾਤ ਕਰ ਦਿੱਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸ਼ੂਟਰਾਂ ਦੀ ਪਛਾਣ ਸਬੰਧੀ ਜਾਣਕਾਰੀ ਦੇਣ ਲਈ 1 ਲੱਖ ਰੁਪਏ ਦੇ ਇਨਾਮ ਦਾ ਵੀ ਰੱਖਿਆ ਗਿਆ ਸੀ ਅਤੇ ਸੀਸੀਟੀਵੀ ਤੋਂ ਪ੍ਰਾਪਤ ਕੀਤੀਆਂ ਗਈਆਂ ਮੁਲਜ਼ਮਾਂ ਦੀਆਂ ਤਸਵੀਰਾਂ ਇਲੈਕਟ੍ਰਾਨਿਕ, ਪ੍ਰਿੰਟ ਅਤੇ ਸੋਸ਼ਲ ਮੀਡੀਆ ਰਾਹੀਂ ਪ੍ਰਸਾਰਿਤ ਕੀਤੀਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਇਸ ਮਾਡਿਊਲ ਨੂੰ ਚਲਾਉਣ ਵਾਲੇ ਅੱਤਵਾਦੀ ਸੰਗਠਨ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਮਿਤੀ 13-04-2024 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 302 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਨੰਗਲ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD