Tuesday, 30 April 2024

 

 

ਖ਼ਾਸ ਖਬਰਾਂ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ "ਦ ਇੰਡੀਅਨ ਬ੍ਰਾਈਡ" ਇੱਕ ਮਸ਼ਹੂਰ ਕੰਪਨੀ ਨੇ ਚੰਡੀਗੜ੍ਹ ਵਿਖੇ ਲਗਜ਼ਰੀ ਲਾਈਫਸਟਾਈਲ ਦੀ ਮੇਜ਼ਬਾਨੀ ਕੀਤੀ!! ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚੋਂ 24 ਘੰਟਿਆਂ ਦੌਰਾਨ 44700 ਮੀਟਰਿਕ ਟਨ ਕਣਕ ਦੀ ਰਿਕਾਰਡ ਤੋੜ ਲਿਫਟਿੰਗ

 

ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ

ਸਫਾਈ ਵਿਵਸਥਾ 'ਤੇ ਅਸੰਤੁਸ਼ਟੀ ਜਾਹਰ ਕਰਦਿਆਂ ਕਾਰਨ ਦੱਸੋ ਨੋਟਿਸ ਕੀਤਾ ਜਾਰੀ

DC Ludhiana, Sakshi Sawhney, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 16 Apr 2024

ਕਿਸਾਨਾਂ ਨੂੰ ਮੰਡੀਆਂ ਵਿੱਚ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਗਿੱਲ ਰੋਡ ਦਾਣਾ ਮੰਡੀ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਅਤੇ ਸਾਫ਼-ਸਫ਼ਾਈ ਸਹੀ ਢੰਗ ਨਾਲ ਨਾ ਹੋਣ ਲਈ ਸਪੱਸ਼ਟੀਕਰਨ ਮੰਗਿਆ। ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਅੱਜ (ਮੰਗਲਵਾਰ) ਸ਼ਾਮ ਗਿੱਲ ਰੋਡ ਅਨਾਜ ਮੰਡੀ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਮੰਡੀ ਵਿੱਚ ਅਨਾਜ ਦੀ ਆਮਦ ਤੋਂ ਪਹਿਲਾਂ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਵਿਸ਼ੇਸ਼ ਟੀਮਾਂ ਬਣਾ ਕੇ ਅਜਿਹੇ ਅਚਨਚੇਤ ਨਿਰੀਖਣ ਕੀਤੇ ਜਾਣਗੇ। ਡਿਪਟੀ ਕਮਿਸ਼ਨਰਸਾਹਨੀ ਨੇ ਇਹ ਵੀ ਕਿਹਾ ਕਿ ਅਧਿਕਾਰੀ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਪੱਖੇ ਅਤੇ ਸ਼ੈੱਡਾਂ ਦੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਕਿਸਾਨਾਂ ਅਤੇ ਮੰਡੀ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਲਿਫਟਿੰਗ ਅਤੇ ਅਦਾਇਗੀ ਦੇ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਬਾਰਦਾਨੇ ਦੀ ਵੀ ਲੋੜੀਂਦੀ ਉਪਲਬਧਤਾ ਹੈ, ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਨਿਰਧਾਰਤ ਸਮਾਂ ਸੀਮਾ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਿਰਫ਼ ਸੁੱਕੀ ਜਿਣਸ ਹੀ ਲੈ ਕੇ ਆਉਣ ਤਾਂ ਜੋ ਸੁਚਾਰੂ ਅਤੇ ਨਿਰਵਿਘਨ ਖਰੀਦ ਕੀਤੀ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਦੀਪਕ ਭਾਟੀਆ, ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ ਤੇ ਹੋਰ ਹਾਜ਼ਰ ਸਨ।

DC conducts surprise inspection in Gill Road grain market

Issues show cause notice for unsatisfactory cleaning

Ludhiana

In order to ensure that farmers have quality facilities at the mandis , Deputy Commissioner Sakshi Sawhney on Tuesday conducted a surprise inspection at the Gill Road Dana mandi. She also issued show cause notice to the concern officials and sought explanation for the cleanliness not being upto the mark. 

Sawhney carried out surprise checking of the Gill Road grain market on Tuesday evening and took stock of the procurement operations. The Deputy Commissioner made it clear to the officials that the arrangements must be completed before the arrival of the grain at the mandi. 

She said that such a surprise inspection would be conducted in the coming days also by forming special teams. Sawhney also said that the officials must ensure adequate arrangements of clean drinking water, cleanliness, fans and sheds  so that farmers and also the labour working at the mandi do not face any kind of inconvenience. 

She added that there was sufficient availability of gunny bags besides proper arrangements for lifting and payment were already made in all the purchase centers where farmers will get the payment of their produce within stipulated time-frame. 

She appealed to the farmers to bring only dry produce to the mandis for easy and hassle-free procurement. SDM Deepak Bhatia, Assistant Commissioner (UT) Kritika Goyal and others were present on the occasion.

 

Tags: DC Ludhiana , Sakshi Sawhney , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD