Thursday, 02 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ

 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ

27 ਅਤੇ 28 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਮਨਾਇਆ ਜਾਵੇਗਾ ਦਿੱਲੀ ਫਤਿਹ ਦਿਵਸ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

Religious, Harmeet Singh Kalka, Delhi Sikh Gurdwara Managing Committee, DSGMC, Patiala

Web Admin

Web Admin

5 Dariya News

ਪਟਿਆਲਾ , 18 Apr 2024

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਵੱਲੋਂ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਦਿੱਲੀ ਫਤਿਹ ਦਿਵਸ ਸਮਾਗਮਾਂ ਦਾ ਸੱਦਾ ਦਿੱਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਸ ਸਾਲ ਦਿੱਲੀ ਫਤਿਹ ਦਿਵਸ 27 ਅਤੇ 28 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਮਨਾਇਆਜਾ  ਰਿਹਾ ਹੈ। 

ਉਹਨਾਂ ਦੱਸਿਆ ਕਿ 27 ਅਪ੍ਰੈਲ ਨੂੰ ਕੀਰਤਨ ਦਰਬਾਰ ਹੋਵੇਗਾ ਤੇ 28 ਅਪ੍ਰੈਲ ਨੂੰ ਗੁਰੂ ਕੀਆਂ ਲਾਡੀਆਂ ਫੌਜਾਂ ਆਪਣੇ ਜੌਹਰ ਵਿਖਾਉਣਗੀਆਂ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੰਥ ਦੀਆਂ ਸਮੂਹ ਜਥੇਬੰਦੀਆਂ ਨੂੰ ਇਹਨਾਂ ਪ੍ਰੋਗਰਾਮਾਂ ਵਾਸਤੇ ਸੱਦਾ ਦਿੱਤਾ ਜਾ ਰਿਹਾ ਹੈ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੇ ਦਲ ਪੰਥ, ਸੰਤ ਸਮਾਜ ਨੂੰ ਵੀ ਸੱਦਾ ਪੱਤਰ ਦਿੱਤੇ ਜਾਣਗੇ ਜਿਹਨਾਂ ਵਾਸਤੇ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀਆਂ ਟੀਮਾਂ ਵੱਖ-ਵੱਖ ਸ਼ਹਿਰਾਂ ਵਿਚ ਪਹੁੰਚ ਕੇ ਸੱਦਾ ਪੱਤਰ ਦੇਣਗੀਆਂ।

ਉਹਨਾਂ ਦੱਸਿਆ ਕਿ ਇਸ ਵਾਰ ਦੇ ਪ੍ਰੋਗਰਾਮ ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਗੁਰਬਾਣੀ ਕੀਰਤਨ ਦਰਬਾਰ ਤੋਂ ਅਗਲੇ ਦਿਨ ਨਿਹੰਗ ਸਿੰਘਾਂ ਦੀਆਂ ਜਥੇਬੰਦੀਆਂ ਆਪਣੇ ਜੌਹਰ ਵਿਖਾਉਣਗੀਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਇਤਿਹਾਸ ਤੋਂ ਸੰਗਤ ਨੂੰ ਫਿਰ ਤੋਂ ਜਾਣੂ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਹ ਸਮਾਗਮ ਲਾਲ ਕਿਲ੍ਹੇ ’ਤੇ ਆਯੋਜਿਤ ਕਰਨ ਦਾ ਮਕਸਦ ਸਿੱਖ ਪੰਥ ਦੇ ਅਮੀਰ ਤੇ ਵਿਲੱਖਣ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਹੈ। 

ਉਹਨਾਂ ਕਿਹਾ ਕਿ ਬਾਬਾ ਜੱਸਾ ਸਿੰਘ ਰਾਮਗੜ੍ਹੀਆ, ਬਾਬਾ ਜੱਸ ਸਿੰਘ ਆਹਲੂਵਾਲੀਆ ਤੇ ਬਾਬਾ ਬਘੇਲ ਸਿੰਘ ਵੱਲੋਂ ਦਿੱਲੀ ’ਤੇ ਕੀਤੀ ਫਤਿਹ ਦੀ ਯਾਦ ਵਿਚ ਇਹ ਦਿੱਲੀ ਫਤਿਹ ਦਿਵਸ ਮਨਾਇਆ ਜਾਂਦਾ ਹੈ ਜਿਸਨੂੰ ਲੈ ਕੇ ਸੰਗਤਾਂ ਵਿਚ ਬਹੁਤ ਉਤਸ਼ਾਹ ਹੈ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਸਾਰੀਆਂ ਥਾਵਾਂ ਹੁੰਮ ਹੁੰਮਾ ਕੇ ਪੁੱਜਣ ਤੇ ਪ੍ਰੋਗਰਾਮਾਂ ਵਿਚ ਹਾਜ਼ਰੀ ਲਗਵਾਉਣ।

दिल्ली सिख गुरुद्वारा प्रबंधक कमेटी ने दिल्ली फतेह दिवस समारोह के लिए निहंग सिंह प्रमुख बाबा बलबीर सिंह को सौंपा निमंत्रण पत्र

27 और 28 अप्रैल को लाल किले पर मनाया जाएगा दिल्ली फतेह दिवस: हरमीत सिंह कालका, जगदीप सिंह काहलों

पटियाला

दिल्ली सिख गुरुद्वारा प्रबंधक कमेटी के अध्यक्ष सरदार हरमीत सिंह कालका और महासचिव सरदार जगदीप सिंह काहलों के नेतृत्व में कमेटी की टीम ने निहंग सिंह प्रमुख बाबा बलबीर सिंह से मुलाकात करते हुए उन्हें दिल्ली फतेह दिवस समागमों में शामिल होने के लिए निमंत्रण पत्र दिया। इस मौके पर मीडिया से बात करते हुए सरदार कालका और सरदार काहलों ने कहा कि इस साल दिल्ली फतेह दिवस 27 और 28 अप्रैल को लाल किले पर मनाया जा रहा है, 27 अप्रैल को कीर्तन दरबार होगा और 28 अप्रैल को गुरु की निहंग सिंह फौज गतका (सिख मार्शल आर्ट) का प्रदर्शन करेंगी।

उन्होंने कहा कि दिल्ली गुरुद्वारा कमेटी इन कार्यक्रमों के लिए सभी पंथ संगठनों को आमंत्रित कर रही है, जिसमें शिरोमणि गुरुद्वारा प्रबंधक कमेटी, पंजाब के पंथक दल व संत समाज को भी निमंत्रण पत्र दिए जाएंगे, जिसके तहत दिल्ली कमेटी के पदाधिकारियों और सदस्यों की टीमों की डयुटी लगाई गई है यह सभी विभिन्न शहरों में पहुंचकर निमंत्रण पत्र सौंपेगे। फतेह दिवस पर इस बार के कार्यक्रम माता गुजर कौर जी को समर्पित किये जा रहे हैं। 

संगत को माता गुजर कौर जी के जीवन इतिहास से परिचित कराया जाएगा। उन्होंने कहा कि लाल किले पर इस कार्यक्रम के आयोजन का उद्देश्य लोगों को सिख पंथ के समृद्ध और अद्वितीय इतिहास से अवगत कराना है। दिल्ली फतेह दिवस बाबा जस्सा सिंह रामगढ़िया, बाबा जस्सा सिंह अहलूवालिया और बाबा बाघेल सिंह द्वारा दिल्ली पर विजय प्राप्त करने की याद में मनाया जाता है, जिसे लेकर संगत में काफी उत्साह है। उन्होंने पंजाब, हरियाणा, हिमाचल प्रदेश सहित अन्य प्रदेशों की संगत से अपील करते हुए अधिक से अधिक संख्या में कार्यक्रमों में भाग लेने की अपील की।

 

Tags: Religious , Harmeet Singh Kalka , Delhi Sikh Gurdwara Managing Committee , DSGMC , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD