Thursday, 02 May 2024

 

 

ਖ਼ਾਸ ਖਬਰਾਂ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ

ਇੱਕ ਸੰਕੇਤਿਕ ਭਾਸ਼ਾ ਮਾਹਰ ਵੋਟਿੰਗ ਨਾਲ ਸਬੰਧਤ ਮੁੱਦਿਆਂ ਦਾ ਹੱਲ ਕਰੇਗਾ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

Sakshi Sawhney, DC Ludhiana, Ludhiana, Deputy Commissioner Ludhiana, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਲੁਧਿਆਣਾ , 18 Apr 2024

ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚ ਬਣਾਉਣ ਅਤੇ ਵਿਸ਼ੇਸ਼ ਤੌਰ 'ਤੇ ਦਿਵਿਆਂਗਜਨਾਂ ਵਿੱਚ ਵੋਟਰ ਜਾਗਰੂਕਤਾ ਪੈਦਾ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਿਲੱਖਣ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਇੱਕ ਵੀਡੀਓ ਹੈਲਪਲਾਈਨ ਨੰਬਰ 83605-83697 ਸ਼ੁਰੂ ਕੀਤਾ। ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰ ਇਸ ਨੰਬਰ 'ਤੇ ਵੀਡੀਓ ਕਾਲ ਕਰ ਸਕਦੇ ਹਨ ਅਤੇ ਸੰਕੇਤਿਕ ਭਾਸ਼ਾ ਮਾਹਰ ਤੋਂ ਚੋਣ/ਵੋਟਿੰਗ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਹ ਚੋਣਾਂ, ਵੋਟਿੰਗ ਜਾਂ ਸ਼ਿਕਾਇਤਾਂ ਦਾਇਰ ਕਰਨ ਬਾਰੇ ਆਪਣੇ ਸਵਾਲਾਂ ਨੂੰ ਸਪੱਸ਼ਟ ਕਰਨ ਲਈ ਮਾਹਰ ਨਾਲ ਗੱਲਬਾਤ ਕਰ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਆਪਣੇ ਦਫ਼ਤਰ ਤੋਂ ਹੈਲਪਲਾਈਨ ਨੰਬਰ ਸ਼ੁਰੂ ਕਰਦਿਆਂ ਕਿਹਾ ਕਿ ਇਹ ਸਹੂਲਤ ਉਨ੍ਹਾਂ ਵਿਅਕਤੀਆਂ ਲਈ ਬਹੁਤ ਮਦਦਗਾਰ ਸਾਬਤ ਹੋਵੇਗੀ ਜੋ ਸੁਣ ਅਤੇ ਬੋਲ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਇਹ ਵੋਟਰ ਵੀ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਨੂੰ 1 ਜੂਨ ਨੂੰ ਵੋਟਾਂ ਵਾਲੇ ਦਿਨ ਆਪਣੀ ਹਾਜ਼ਰੀ ਲਗਵਾ ਕੇ ਲੋਕਤੰਤਰ ਦੇ ਤਿਉਹਾਰ ਵਿੱਚ ਸਰਗਰਮ ਹਿੱਸੇਦਾਰ ਬਣਨਾ ਚਾਹੀਦਾ ਹੈ। ਲੁਧਿਆਣਾ ਜ਼ਿਲ੍ਹੇ ਦੀ ਵੋਟਰ ਸੂਚੀ ਵਿੱਚ 843 ਦੇ ਕਰੀਬ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰ ਹਨ।

ਸੰਕੇਤਿਕ ਭਾਸ਼ਾ ਮਾਹਿਰ, ਸੰਤੋਸ਼ ਰਾਣੀ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨਾਲ ਕੰਮ ਕਰ ਰਹੀ ਹੈ, ਵੋਟਰਾਂ ਨੂੰ ਉਨ੍ਹਾਂ ਦੇ ਸਵਾਲਾਂ ਨੂੰ ਸਪੱਸ਼ਟ ਕਰਨ ਲਈ ਮਾਹਿਰਾਂ ਨਾਲ ਗੱਲਬਾਤ ਕਰਨ ਵਿੱਚ ਮਦਦ ਕਰੇਗੀ। ਸੰਕੇਤਿਕ ਭਾਸ਼ਾ ਦੇ ਮਾਹਿਰ ਦੀ ਮਦਦ ਨਾਲ ਜ਼ਿਲ੍ਹਾ ਚੋਣ ਅਫ਼ਸਰ ਨੇ ਸੁਣਨ ਤੋਂ ਕਮਜ਼ੋਰ ਵੋਟਰ ਦਵਿੰਦਰ ਨੂੰ ਪਹਿਲੀ ਜੂਨ ਨੂੰ ਵੋਟ ਪਾਉਣ ਲਈ ਵੀ ਪ੍ਰੇਰਿਤ ਕੀਤਾ। ਹੈਲਪਲਾਈਨ ਦੀ ਸ਼ੁਰੂਆਤ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਅਤੇ ਹੋਰ ਵੀ ਹਾਜ਼ਰ ਸਨ।

In unique initiative, administration launches video helpline number 83605-83697 for speech and hearing-impaired voters

A sign language expert will resolve voting related issues- DEO Sakshi Sawhney

Ludhiana

In a bid to reach out to all sections of the society and create voter awareness among them especially specially-abled persons, the district administration took a unique initiative on Thursday and launched a video helpline number 83605-83697 for speech and hearing-impaired voters.

The speech and hearing-impaired voters can make video call on this number and receive regarding election/voting assistance from the sign language expert. They can interact with the expert to clarify their queries regarding elections, voting or file complaints.

Starting the helpline number from her office, District Election Officer Sakshi Sawhney said that this facility would prove a great help for the persons who can't hear and speak. She said that these voters were also an integral part of the society and they must become an active partner in the festival of democracy by registering their presence in the voting exercise on June 1.

Ludhiana had around 843 speech and hearing-impaired voters in the electoral roll.The sign language expert, Santosh Rani, working with the District Red Cross Society, will help the voters interact with the experts to clarify their queries.

With the help of sign language expert, District Election Officer also motivated a hearing-impaired voter Davinder to vote on June 1. Additional Deputy Commissioner (G) Major Amit Sareen, District Social Security Officer Varinder Singh Tiwana, and others were also present during the launch of the helpline.

 

Tags: Sakshi Sawhney , DC Ludhiana , Ludhiana , Deputy Commissioner Ludhiana , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD