Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ

ਵਾਤਾਵਰਣ ਅਤੇ ਧਰਤੀ ਬਚਾਉਣ ਲਈ ਅੱਗੇ ਆਉਣ ਕਿਸਾਨ-ਘਨਸ਼ਾਮ ਥੋਰੀ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 18 Apr 2024

Last updated on: Apr 18, 2024, 00:00 IST

ਝੋਨੇ ਦੀ ਪਰਾਲੀ ਸਾੜੇ ਤੋਂ ਬਿਨਾਂ ਘੱਟ ਖਰਚ ਤੇ ਘੱਟ ਸਮੇਂ ਵਿਚ ਕਣਕ ਦੀ ਬਿਜਾਈ ਕਰਨ ਲਈ ਆਈ ਨਵੀਂ ਤਕਨੀਕ ‘ਸਰਫੇਸ ਸੀਡਰ’ ਦੀ ਵਰਤੋਂ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਤੇ ਉਕਤ ਕਿਸਾਨ ਦੇ ਵਿਚਾਰ ਸੁਣਨ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪਿੰਡ ਹੁਸ਼ਿਆਰ ਨਗਰ ਦਾ ਵਿਸ਼ੇਸ਼ ਤੌਰ ਉਤੇ ਦੌਰਾ ਕੀਤਾ ਅਤੇ ਕਿਸਾਨ ਸ. ਗੁਰਸੇਵਕ ਸਿੰਘ ਪੁੱਤਰ ਸ. ਸੁਖਵਿੰਦਰ ਸਿੰਘ ਨੂੰ ਨਵੀਂ ਤਕਨੀਕ ਅਪਨਾਉਣ ਲਈ ਸਾਬਾਸ਼ ਦਿੱਤੀ। 

ਇਸ ਮੌਕੇ ਉਨਾਂ ਨਾਲ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਸ੍ਰੀ ਥੋਰੀ ਨੇ ਕਿਸਾਨ ਗੁਰਸੇਵਕ ਸਿੰਘ ਨਾਲ ਖੁੱਲੀ ਗੱਲਬਾਤ ਕਰਦੇ ਉਸ ਕੋਲੋਂ ਇਸ ਤਜ਼ਰਬੇ ਦੇ ਵੇਰਵੇ ਲਏ ਤਾਂ ਕਿਸਾਨ ਨੇ ਦੱਸਿਆ ਕਿ ਉਸਨੇ ਪਹਿਲੀ ਵਾਰ 5 ਏਕੜ ਰਕਬੇ ਵਿਚ ਸਰਫੇਸ ਸੀਡਰ ਦੀ ਮਦਦ ਨਾਲ ਪਰਾਲੀ ਸਾੜੇ ਬਿਨਾਂ ਕਣਕ ਬੀਜੀ ਸੀ ਜੋ ਕਿ ਕਈ ਪਹਿਲੂਆਂ ਤੋਂ ਵਧੀਆ ਅਤੇ ਮੁਨਾਫੇ ਵਿਚ ਰਹੀ। 

ਉਸਨੇ ਦੱਸਿਆ ਕਿ ਮੈਂ 16 ਨਵੰਬਰ ਨੂੰ ਇਹ ਕਣਕ ਬੀਜੀ ਅਤੇ ਉਸ ਵੇਲੇ ਹੀ ਇਕ ਪਾਣੀ ਲਗਾ ਦਿੱਤਾ।ਇਸ ਮਗਰੋਂ ਕੇਵਲ ਇਕ ਪਾਣੀ ਹੋਰ ਲਗਾਇਆ। ਇਸ ਤੋਂ ਇਲਾਵਾ ਉਕਤ ਕਣਕ ਨੂੰ ਡੀ ਏ ਪੀ ਬਿਲਕੁੱਲ ਨਹੀਂ ਪਾਈ ਅਤੇ ਯੂਰੀਆ ਖਾਦ ਵੀ ਆਮ ਖੇਤਾਂ ਨਾਲੋਂ ਅੱਧੀ ਪਾਈ ਹੈ। ਇਸ ਤੋਂ ਇਲਾਵਾ ਇਸ ਕਣਕ ਨੂੰ ਨਾ ਤਾਂ ਕਿਸੇ ਨਦੀਨ ਨਾਸ਼ਕ ਦੀ ਸਪਰੇਅ ਕਰਨੀ ਪਈ ਤੇ ਨਾ ਹੀ ਕਿਸੇ ਕੀੜੇਮਾਰ ਜਾਂ ਤੇਲੇ ਦੀ ਸਪਰੇਅ ਕਰਨ ਦੀ ਲੋੜ ਪਈ। 

ਉਸਨੇ  ਦੱਸਿਆ ਕਿ ਇਸ ਕਣਕ ਦੇ ਖੇਤ ਵੀ ਅੱਜ ਆਮ ਖੇਤਾਂ ਵਾਂਗ ਹਨ ਅਤੇ ਆਸ ਹੈ ਕਿ ਇੰਨਾ ਦਾ ਝਾੜ ਵੀ ਰਵਾਇਤੀ ਤੌਰ ਤੇ ਬੀਜੀ ਕਣਕ ਵਾਂਗ 18 ਤੋਂ 20 ਕੁਇੰਟਲ ਪ੍ਰਤੀ ਕਿੱਲਾ ਰਹੇਗਾ। ਉਸਨੇ ਕਿਹਾ ਕਿ ਜੇਕਰ ਇਹ ਕਣਕ ਇੰਨਾ ਝਾੜ ਵੀ ਦੇ ਦਿੰਦੀ ਹੈ ਤਾਂ ਵੀ ਉਸਦੀ ਪ੍ਰਤੀ ਕਿੱਲਾ 4-5 ਹਜ਼ਾਰ ਰੁਪਏ ਦੀ ਬਚਤ ਰਹੇਗੀ ਕਿਉਂਕਿ ਇਸ ਉਤੇ  ਲਾਗਤ ਘੱਟ ਆਈ ਹੈ। ਇਸ ਤੋਂ ਇਲਾਵਾ ਇਸ ਹੇਠ ਵਾਹੀ ਗਈ ਪਰਾਲੀ ਜੋ ਕਿ ਹੁਣ ਬਿਲਕੁੱਲ ਗਲ ਕੇ ਖਾਦ ਬਣ ਚੁੱਕੀ ਹੈ ਆਉਣ ਵਾਲੀ ਸਾਉਣੀ ਦੀ ਫਸਲ ਦੇ ਵਾਧੇ ਵਿਚ ਵੀ ਕੰਮ ਕਰੇਗੀ।

ਇਸ ਮੌਕੇ ਡਿਪਟੀ ਡਾਇਰੈਕਟਰ ਖੇਤੀਬਾੜੀ ਸ੍ਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਤਰਾਂ ਕਣਕ ਦੀ ਬਿਜਾਈ ਨਾਲ ਇਕ ਤਾਂ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਮੁਕਤੀ ਮਿਲਦੀ ਹੈ, ਦੂਸਰਾ ਮਿਤਰ ਕੀੜੇ, ਪੰਛੀ ਤੇ ਰੁੱਖਾਂ ਦਾ ਨੁਕਸਾਨ ਨਹੀਂ ਹੁੰਦਾ, ਤੀਸਰਾ ਪਰਾਲੀ ਖੇਤ ਵਿਚ ਰਲਣ ਕਾਰਨ ਨਮੀ ਲੰਮਾ ਸਮਾਂ ਬਰਕਰਾਰ ਰਹਿੰਦੀ ਹੈ, ਜੋ ਕਿ ਪੌਦੇ ਦੇ ਵਾਧੇ ਵਿਚ ਸਹਾਈ ਹੁੰਦੀ ਹੈ। ਉਨਾਂ ਆਸ ਪ੍ਰਗਟਾਈ ਕਿ ਇਸ ਕਣਕ ਦਾ ਝਾੜ ਆਮ ਕਣਕ ਨਾਲੋਂ ਵੱਧ ਰਹੇਗਾ। ਇਸ ਮੌਕੇ ਐਸ ਡੀ ਐਮ ਸ੍ਰੀ ਲਾਲ ਵਿਸਵਾਸ਼, ਏ ਡੀ ਓ ਸ੍ਰੀ ਸੁਖਚੈਨ ਸਿੰਘ, ਬਲਾਕ ਖੇਤੀਬਾੜੀ ਵਿਕਾਸ ਅਫਸਰ ਸ੍ਰੀ ਰਮਨ ਕੁਮਾਰ, ਏ ਡੀ ਓ ਅਮਰਦੀਪ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD