Thursday, 02 May 2024

 

 

ਖ਼ਾਸ ਖਬਰਾਂ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ

 

ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ

ਟਿੱਲਾ ਬਾਬਾ ਫਰੀਦ ਦੇ ਬਾਹਰ ਲਗਾਇਆ ਸਪੈਸ਼ਲ ਬੂਥ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 18 Apr 2024

ਅੱਜ ਟਿੱਲਾ ਬਾਬਾ ਫਰੀਦ ਦੇ ਬਾਹਰ ਲੋਕਾਂ ਨੂੰ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਹੋਰ ਤੇਜ਼ੀ ਲਿਆਂਦੀ ਗਈ ਜਿਸ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਅਧਿਕਾਰੀਆਂ ਦੀ ਸਮੁੱਚੀ ਟੀਮ ਵੱਲੋਂ ਸਪੈਸ਼ਲ ਬੂਥ ਲਗਾਇਆ ਗਿਆ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਹਰੇਕ ਪੋਲਿੰਗ ਸਟੇਸ਼ਨ ਉਤੇ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਉਣ ਦਾ ਫੈਸਲਾ ਕੀਤਾ ਗਿਆ ਹੈ। 

ਉਹਨਾਂ ਦੱਸਿਆ ਕਿ ਇਸ ਵਾਰ ਹਰੇਕ ਪੋਲਿੰਗ ਸਟੇਸ਼ਨ ਉਤੇ ਪੱਖਿਆਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਹਰੇਕ ਪੋਲਿੰਗ ਸਟੇਸ਼ਨ ਵਿੱਚ ਲੋਕਾਂ ਅਤੇ ਡਿਊਟੀ ਨਿਭਾਉਣ ਵਾਲੇ ਅਮਲੇ ਲਈ ਸਾਫ਼ ਸਫਾਈ, ਸ਼ੁੱਧ ਪੀਣ ਵਾਲੇ ਪਾਣੀ ਦਾ ਖਾਸ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਟਿੱਕਰ ਰਿਲੀਜ਼ ਕੀਤਾ ਅਤੇ ਟੀ.ਸ਼ਰਟਾਂ ਵੰਡੀਆਂ । ਇਸ ਤੋਂ ਇਲਾਵਾ  ਸਟਿੱਕਰ ਵਹੀਕਲਾਂ ਤੇ ਲਗਵਾਏ ਗਏ ਅਤੇ ਰੈਲੀ ਦੇ ਸਲੋਗਨ ਰਲੀਜ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਵੱਖ ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

ਉਨ੍ਹਾਂ  ਕਿਹਾ  ਕਿ ਜਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੇ ਇਸ ਵਾਰ 70 ਪਾਰ ਦੇ ਨਾਅਰੇ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਇਲਾਕੇ ਦਾ ਬਾਸ਼ਿੰਦਾ ਜੋ ਕਿ 18 ਸਾਲ ਤੋਂ ਉੱਪਰ ਹੈ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਹੋਰ ਮਜਬੂਤ ਕਰਨ ਵਿੱਚ ਯੋਗਦਾਨ ਪਾਉਣ । 

ਉਨ੍ਹਾਂ ਕਿਹਾ ਕਿ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰ ਅਤੇ ਦਿਵਿਆਂਗ ਵਿਅਕਤੀ ਜੋ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ ’ਤੇ ਪਹੁੰਚਣ ਤੋਂ ਅਸਮਰਥ ਹਨ, ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਘਰ ਤੋਂ ਹੀ ਵੋਟ ਪਾਉਣ ਦੀ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ।ਡਿਪਟੀ ਡੀ.ਈ.ਓ-ਕਮ ਜ਼ਿਲ੍ਹਾ ਨੋਡਲ ਅਫਸਰ ਸਵੀਪ ਸ੍ਰੀ ਪ੍ਰਦੀਪ ਦਿਉੜਾ ਨੇ ਇਸ ਮੌਕੇ ਵੋਟਰ ਪ੍ਰਣ ਕਰਵਾਇਆ। ਇਸ ਤੋਂ ਇਲਾਵਾ ਇੱਕ ਸੈਲਫੀ ਪੁਆਇੰਟ ਸਥਾਪਿਤ ਕੀਤਾ ਗਿਆ ਜੋ ਕਿ ਆਕਰਸ਼ਨ ਦਾ ਕੇਂਦਰ ਬਣਿਆ। ਮੰਚ ਸੰਚਾਲਨ ਦੀ ਭੂਮਿਕਾ ਸ੍ਰੀ ਜਸਬੀਰ ਜੱਸੀ ਸਹਾਇਕ ਨੋਡਲ ਅਫਸਰ ਵਲੋਂ ਨਿਭਾਈ ਗਈ।

 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ. ਜਗਜੀਤ ਸਿੰਘ, ਸ੍ਰੀਮਤੀ ਵੀਰਪਾਲ ਕੌਰ ਐਸ.ਡੀ.ਐਮ ਕੋਟਕਪੂਰਾ, ਸ੍ਰੀਮਤੀ ਹਰਜਿੰਦਰ ਕੌਰ ਚੋਣ ਤਹਿਸੀਲਦਾਰ,ਸ੍ਰੀ ਸੁਰਿੰਦਰ ਪਾਲ ਸਿੰਘ ਸੋਨੀ ਟੀਮ ਮੈਂਬਰ ਸਵੀਪ, ਡਾ. ਗੁਰਿੰਦਰ ਮੋਹਨ ਸਿਘ, ਪ੍ਰਬੰਧਕ ਬਾਬਾ ਫਰੀਦ ਵਿੱਦਿਅਕ ਸੰਸਥਾਵਾਂ, ਦਵਿੰਦਰ ਸਿੰਘ ਪੰਜਾਬ ਮੋਟਰਜ਼, ਪ੍ਰਵੀਨ ਕਾਲਾ, ਚੇਅਰਮੈਨ ਸਹਾਰਾ ਸੇਵਾ ਸੁਸਾਇਟੀ, ਸ. ਜਗਜੀਤ ਸਿੰਘ ਚਾਹਲ, ਗਰੁਚਰਨ ਸਿੰਘ, ਗੁਰਮੇਲ ਸਿੰਘ ਜੱਸਲ , ਰਜਨੀਸ਼ ਗਰੋਵਰ, ਡਾ. ਆਰ.ਕੇ.ਆਨੰਦ  ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD