Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Fatehgarh Sahib, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 18 Apr 2024

Last updated on: Apr 18, 2024, 00:00 IST

ਕਿਸੇ ਵੀ ਥਾਂ ਤੇ ਅੱਗ ਲੱਗਣ ਦੀ ਹਾਲਤ ਵਿੱਚ ਬਹੁਤ ਸਾਰਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ,  ਦਫਤਰਾਂ , ਹਸਪਤਾਲਾਂ ਜਾਂ ਹੋਰ ਥਾਵਾਂ ਤੇ ਅੱਗ ਬੁਝਾਊ ਜੰਤਰ ਲੱਗੇ ਹੋਣ ਦੇ ਬਾਵਜੂਦ ਵੀ ਜੇਕਰ ਵਿਅਕਤੀ ਨੂੰ ਇਸ ਦਾ ਇਸਤੇਮਾਲ ਕਰਨਾ ਨਹੀ ਆਉਂਦਾ ਤਾਂ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਦਾ ,ਇਸ ਲਈ ਹਰ ਵਿਅਕਤੀ ਨੂੰ ਫਾਇਰ ਸੇਫਟੀ ਸਬੰਧੀ ਜਾਣਕਾਰੀ ਹੋਣੀ ਅਤੀ ਜਰੂਰੀ ਹੁੰਦੀ ਹੈ । 

ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਉਸ ਸਮੇਂ ਕੀਤਾ ਜਦੋਂ 'ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ', ਸਰਹਿੰਦ ਵੱਲੋਂ ਜ਼ਿਲਾ ਹਸਪਤਾਲ ਵਿਖੇ "ਫਾਇਰ ਸੇਫਟੀ ਹਫਤੇ" ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਮੋਕ ਡਰਿੱਲ ਕਰਕੇ ਅੱਗ ਬੁਝਾਉਣ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਸੀ । 

ਫਾਇਰ ਸੇਫ਼ਟੀ ਵਿਭਾਗ ਦੀ ਟੀਮ ਜਿਸ ਵਿੱਚ ਫਾਇਰਮੈਨ ਮਨਪ੍ਰੀਤ ਸਿੰਘ ,ਵਰਿੰਦਰ ਸਿੰਘ, ਇੰਦਰਪਾਲ ਸਿੰਘ, ਪਾਇਲਟ ਰਾਜਵਿੰਦਰ ਸਿੰਘ ਅਤੇ ਹੋਰ ਸਹਿਯੋਗੀ ਸਟਾਫ ਸ਼ਾਮਿਲ ਸਨ ਨੇ ਅੱਗ ਬਝਾਊ ਜੰਤਰਾਂ ਨੂੰ ਚਲਾ ਕੇ ਇਹਨਾਂ ਨੂੰ ਲੋੜ ਪੈਣ ਤੇ ਇਸਤੇਮਾਲ ਕਰਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅੱਗ ਲੱਗਣ ਦੀ ਦੁਰਘਟਨਾ ਹੋਣ ਤੇ ਅੱਗ ਤੇ ਕਿਵੇਂ ਕਾਬੂ ਪਾਇਆ ਜਾ ਸਕਦਾ ਹੈ। 

ਉਨਾ ਇਹ ਵੀ ਦੱਸਿਆ ਕਿ ਕਿਤੇ ਵੀ ਅੱਗ ਲੱਗਣ ਦੀ ਹਾਲਤ ਵਿੱਚ 101 ਨੰਬਰ ਤੇ ਕਾਲ ਕੀਤੀ ਜਾ ਸਕਦੀ ਹੈ , ਸਰਹਿੰਦ ਦੇ ਏਰੀਏ ਵਿੱਚ 01763224101 ਤੇ ਕਾਲ ਕਰਕੇ ਫਾਇਰ ਸੇਫ਼ਟੀ ਵਿਭਾਗ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਇਸ ਮੌਕੇ ਤੇ ਡਾ ਦਵਿੰਦਰਜੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੀ ਸਿਹਤ ਸੰਸਥਾ ਵਿੱਚ ਲੱਗੇ ਅੱਗ ਬੁਝਾਊ ਜੰਤਰਾਂ ਦੀ ਜਾਂਚ ਕਰਕੇ ਸਹੀ ਹਾਲਤ ਵਿੱਚ ਰੱਖਣ ਅਤੇ ਆਪੋ ਆਪਣੇ ਸਮੂਹ ਸਟਾਫ ਨੂੰ ਇਹਨਾਂ ਜੰਤਰਾਂ ਨੂੰ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਨਾ ਯਕੀਨੀ ਬਣਾਉਣ। 

ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ , ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ, ਮੈਡੀਕਲ ਅਫਸਰ ਡਾ ਸਤਨਾਮ ਸਿੰਘ ਬੰਗਾ, ਡਾ ਸੰਪਨ, ਡਾ ਯੋਗਿਤਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ ,ਗੁਰਦੀਪ ਸਿੰਘ, ਜਸਵਿੰਦਰ ਕੌਰ, ਨਰਸਿੰਗ ਸਿਸਟਰ ਪਰਮਿੰਦਰ ਕੌਰ , ਐਲ.ਟੀ ਹਰਕੇਸ਼ ਕੌਰ ਆਦਿ ਤੋਂ ਇਲਾਵਾ ਮੈਡੀਕਲ , ਪੈਰਾਮੈਡੀਕਲ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

 

Tags: Health , Fatehgarh Sahib , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD