Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਜਿਗਰ ਦਿਵਸ"

ਜੀਵਨ ਸ਼ੈਲੀ ਵਿੱਚ ਤਬਦੀਲੀਆਂ ਨਾਲ ਜਿਗਰ ਦੀਆ ਬਿਮਾਰੀਆਂ ਤੋਂ ਬਚਿਆ ਜਾ ਸਕਦਾ - ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 19 Apr 2024

Last updated on: Apr 19, 2024, 00:00 IST

ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿਚ "ਆਪਣੇ ਜਿਗਰ ਨੂੰ ਸਿਹਤਮੰਦ ਅਤੇ ਰੋਗ ਮੁਕਤ ਰੱਖੋ" ਥੀਮ ਤਹਿਤ ਵਿਸ਼ਵ ਜਿਗਰ ਦਿਵਸ ਮਨਾਇਆ ਗਿਆ।ਇਸ ਮੌਕੇ ਜਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲਾ ਹਸਪਤਾਲ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਵਿਸ਼ਵ ਜਿਗਰ ਦਿਵਸ ਪਹਿਲੀ ਵਾਰ ਰਸਮੀ ਤੌਰ 'ਤੇ 19 ਅਪ੍ਰੈਲ, 2012 ਨੂੰ ਮਨਾਇਆ ਗਿਆ ਸੀ। ਇਹ ਦਿਨ ਜਿਗਰ ਨਾਲ ਸਬੰਧਤ ਸਮੱਸਿਆਵਾਂ ਅਤੇ ਬਿਮਾਰੀਆਂ ਪ੍ਰਤੀ ਜਾਗਰੂਕਤਾ ਵਧਾਉਣ 'ਤੇ ਕੇਂਦਰਿਤ ਹੈ। ਉਨ੍ਹਾਂ ਦਸਿਆ ਕਿ ਜਿਗਰ ਸਰੀਰ ਦਾ ਦੂਸਰਾ ਸਭ ਤੋਂ ਵੱਡਾ ਅੰਗ ਹੈ, ਇਹ ਸਰੀਰ ਦੇ ਮੈਟਾਬੋਲਿਜ਼ਮ ਨੂੰ ਕੰਟਰੋਲ ਕਰਦਾ ਹੈ, ਇਹ ਮਹੱਤਵਪੂਰਣ ਅੰਗਾਂ ਵਿੱਚੋਂ ਇੱਕ ਹੈ, ਜੋ ਪ੍ਰਤੀਰੋਧਕ ਸ਼ਕਤੀ, ਪਾਚਨ ਅਤੇ ਪਾਚਕ ਕਿਰਿਆ ਲਈ ਜ਼ਿੰਮੇਵਾਰ ਹੈ। 

ਜਿਗਰ ਦੀ ਕੋਈ ਵੀ ਬਿਮਾਰੀ ਜਾਂ ਬਿਮਾਰੀ ਨਾ ਸਿਰਫ਼ ਪਾਚਨ ਪ੍ਰਣਾਲੀ ਨੂੰ ਪ੍ਰਭਾਵਿਤ ਕਰਦੀ ਹੈ, ਸਗੋਂ ਗੁਰਦਿਆਂ, ਫੇਫੜਿਆਂ, ਦਿਲ ਅਤੇ ਦਿਮਾਗ ਨੂੰ ਵੀ ਪ੍ਰਭਾਵਿਤ ਕਰਦੀ ਹੈ। ਇਸ ਲਈ ਇਸਦਾ ਸਿਹਤ ਮੰਦ ਹੋਣਾ  ਅਤੀ ਜਰੂਰੀ ਹੈ। ਸੀਨੀਅਰ ਮੈਡੀਕਲ ਅਫਸਰ ਡਾਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਜ਼ਿਆਦਾ ਚਰਬੀ ਇਕੱਠੀ ਹੋਣ ਨਾਲ ਜਿਗਰ ਦੀ ਸਿਹਤ 'ਤੇ ਵੀ ਅਸਰ ਪੈ ਸਕਦਾ ਹੈ ਉਹਨਾਂ ਕਿਹਾ ਕਿ ਜਿਗਰ ਦੀ ਬਿਮਾਰੀ ਦੇ ਕੁਝ ਆਮ ਲੱਛਣਾਂ ਵਿੱਚ ਭੁੱਖ ਨਾ ਲੱਗਣਾ, ਪੇਟ ਵਿੱਚ ਦਰਦ, ਪੀਲੀਆ, ਅਤੇ ਭਾਰ ਘਟਣਾ ਸ਼ਾਮਲ ਹਨ। 

ਉਹਨਾਂ ਇਹ ਵੀ ਕਿਹਾ ਕਿ ਨਸ਼ਿਆਂ , ਤਲੀਆਂ ਚੀਜ਼ਾਂ, ਜਿਆਦਾ ਮਿੱਠਾ ਆਦਿ ਤੋਂ ਪਰਹੇਜ਼ ਕਰਕੇ,  ਰੋਜ਼ਾਨਾ ਕਸਰਤ, ਸੈਰ, ਸੰਤੁਲਿਤ ਭੋਜਨ ਦਾ ਸੇਵਨ ਅਤੇ ਜੀਵਨ ਸ਼ੈਲੀ ਵਿੱਚ ਹੋਰ ਲੋੜੀਂਦੀਆਂ ਤਬਦੀਲੀਆਂ ਕਰਨ ਨਾਲ ਜਿਗਰ ਸਬੰਧੀ ਰੋਗਾਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਗੁਰਦੀਪ ਸਿੰਘ ਜਸਵਿੰਦਰ ਕੌਰ ਬੀਈਈ ਮਹਾਂਵੀਰ ਸਿੰਘ, ਰੁਪਿੰਦਰ ਕੌਰ, ਮਨਪ੍ਰੀਤ ਕੌਰ , ਮਰੀਜ਼, ਉਹਨਾਂ ਦੇ ਰਿਸ਼ਤੇਦਾਰ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ। 

ਆਦਿ  ਮੌਜੂਦ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD