Friday, 03 May 2024

 

 

ਖ਼ਾਸ ਖਬਰਾਂ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

 

ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ

ਰਾਜਸਥਾਨ ਵਿੱਚ ਮਤਦਾਨ ਦੇ ਦਿਨ ਪੰਜਾਬ ਵਾਲੇ ਪਾਸੇ ਰਹੀ ਪੂਰੀ ਚੌਕਸੀ - ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ

Dr. Pragya Jain, SSP Fazilka, Flag March Abohar, Fazilka Police, Fazilka, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਅਬੋਹਰ , 19 Apr 2024

ਅੱਜ ਰਾਜਸਥਾਨ ਵਿੱਚ ਲੋਕ ਸਭਾ ਚੋਣਾਂ ਲਈ ਹੋ ਰਹੇ ਮਤਦਾਨ ਦੇ ਮੱਦੇ ਨਜ਼ਰ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਹੱਦ ਤੇ ਸਥਾਪਿਤ ਨਾਕਿਆਂ ਅਤੇ ਸਰਹੱਦੀ ਪਿੰਡਾਂ ਵਿੱਚ ਪੁਲਿਸ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਨੂੰ ਨਾਲ ਲੈ ਕੇ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਅਤੇ ਵਧੀਕ ਜ਼ਿਲਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਕੀਤੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਐਸਐਸਪੀ ਡਾ ਪ੍ਰਗਿਆ ਜੈਨ ਨੇ ਦੱਸਿਆ ਕਿ ਰਾਜਸਥਾਨ ਨਾਲ ਲੱਗਦੀ ਸਰਹੱਦ ਤੇ 24 ਨਾਕੇ ਲਗਾਏ ਗਏ ਹਨ ਜਿਨਾਂ ਵਿੱਚੋਂ ਦੋ ਹਾਈਟੈਕ ਨਾਕੇ ਹਨ। ਰਾਜਪੁਰੇ ਦੇ ਹਾਈ ਟੈਕ ਨਾਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਨੇ ਆਖਿਆ ਕਿ ਸਾਰੇ ਨਾਕਿਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਸਰਹੱਦੀ ਪਿੰਡਾਂ ਵਿੱਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ।

ਉਹਨਾਂ ਆਖਿਆ ਕਿ ਇਸ ਫਲੈਗ ਮਾਰਚ ਦਾ ਇੱਕ ਉਦੇਸ਼ ਇਹ ਹੈ ਕਿ ਰਾਜਸਥਾਨ ਦੀਆਂ ਚੋਣਾਂ ਦੇ ਮੱਦੇ ਨਜ਼ਰ ਕੋਈ ਸ਼ਰਾਰਤੀ ਤੱਤ ਇਧਰੋਂ ਉਧਰ ਨਾ ਜਾ ਸਕੇ ਜਾਂ ਉਧਰੋਂ ਕੋਈ ਗਲਤ ਕੰਮ ਕਰਕੇ ਇਧਰ ਨਾ ਆ ਸਕੇ । ਇਸ ਤੋਂ ਬਿਨਾਂ ਇਸ ਫਲੈਗ ਮਾਰਚ ਦੇ ਰਾਹੀਂ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਇਹ ਵਿਸ਼ਵਾਸ ਦਵਾਉਣਾ ਹੈ ਕਿ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧ ਹਨ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰ ਸਕਣ।

ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਨਾਕਿਆਂ ਦੀ ਆਨਲਾਈਨ ਨਿਗਰਾਨੀ ਵੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਵਿਭਾਗ ਤੋਂ ਇਲਾਵਾ ਐਕਸਾਈਜ਼ ਵਿਭਾਗ ਵੱਲੋਂ ਵੀ ਸਰਹੱਦੀ ਇਲਾਕਿਆਂ ਅਤੇ ਅੰਤਰ ਜ਼ਿਲਾ ਨਾਕਿਆਂ ਤੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਸ਼ਾਂਤਮਈ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਦੋਰਾਨ ਆਬਕਾਰੀ ਵਿਭਾਗ ਦੀਆਂ ਟੀਮਾਂ ਵੱਲੋਂ ਵੀ ਨਾਕੇਬੰਦੀ ਕੀਤੀ ਗਈ ਹੈ।ਇਸ ਦੌਰਾਨ ਉਨਾਂ ਵੱਲੋਂ ਰਾਜਪੁਰਾ, ਦੋਦਾ, ਕੁਲਾਰ, ਸੀਤੋ, ਰਾਮਪੁਰਾ, ਬਜੀਦ ਪੁਰ ਭੋਮਾ ਆਦਿ ਸਰਹੱਦੀ ਪਿੰਡਾਂ ਵਿੱਚ ਫਲੈਗ ਮਾਰਚ ਕੀਤਾ ਗਿਆ ਇਸ ਦੌਰਾਨ ਉਹ ਵੱਖ ਵੱਖ ਨਾਕਿਆਂ ਤੇ ਰੁਕੇ ਅਤੇ ਇਥੇ ਤਾਇਨਾਤ ਸੁਰੱਖਿਆ ਅਮਲੇ ਤੋਂ ਫੀਡਬੈਕ ਲਿਆ। ਇਸ ਮੌਕੇ ਐਸਪੀ(ਡੀ), ਅਸਿਸਟੈਂਟ ਕਮਿਸ਼ਨਰ ਆਬਕਾਰੀ ਰਣਧੀਰ ਸਿੰਘ, ਡੀਐਸਪੀ  ਅਤੇ ਹੋਰ ਪੁਲਿਸ ਅਮਲਾ ਹਾਜ਼ਰ ਸੀ।

 

Tags: Dr. Pragya Jain , SSP Fazilka , Flag March Abohar , Fazilka Police , Fazilka , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD