Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਿਟੀਜਨ ਵੈਲਫੇਅਰ ਕੌਂਸਲ ਫੇਜ 9 ਮੋਹਾਲੀ ਵੱਲੋਂ ਬੀਬੀ ਸੋਨੀ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ

ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਸਿਟੀਜਨ ਵੈਲਫੇਅਰ ਕੌਂਸਲ (ਰਜਿ.) ਫੇਜ 9 ਮੋਹਾਲੀ ਦੇ ਸਮੂਹ ਆਹੁਦੇਦਾਰ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਨੂੰ ਸਮਰਥਨ ਦਿੰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ. ਨਗਰ (ਮੁਹਾਲੀ) , 22 Apr 2014

Last updated on: Apr 22, 2014, 00:00 IST

ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਦੀ ਚੋਣ ਪ੍ਰਚਾਰ ਮੁੰਹਿਮ ਨੂੰ ਉਸ ਸਮੇਂ ਭਾਰੀ ਹੁੰਗਾਰਾ ਮਿਲਿਆ ਜਦੋਂ ਸਿਟੀਜਨ ਵੈਲਫੇਅਰ ਕੌਂਸਲ (ਰਜਿ.) ਫੇਜ 9 ਮੋਹਾਲੀ ਵੱਲੋਂ ਬੀਬੀ ਸੋਨੀ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ । ਕੌਂਸਲ ਦੇ ਪ੍ਰਧਾਨ ਮੁਖਤਿਆਰ ਸਿੰਘ ਪਵਾਰ ਦੀ ਅਗਵਾਈ ਹੇਠ ਫੇਜ 9 ਵਿਖੇ ਇੱਕ ਭਰਵਾਂ ਇੱਕਠ ਕੀਤਾ ਗਿਆ। ਇਸ ਮੀਟਿੰਗ ਦੇ ਵਿਚ ਹਲਕਾ ਮੋਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਵਿਸੇਸ ਤੌਰ ਤੇ ਸਿਰਕਤ ਕੀਤੀ। ਇਸ ਮੀਟਿੰਗ ਵਿਚ ਪੁੱਜਣ ਤੇ ਹਲਕਾ ਵਿਧਾਇਕ ਦਾ ਐਸੋਸੀਏਸਨ ਦੇ ਪ੍ਰਧਾਨ ਸ. ਮੁਖਤਿਆਰ ਸਿੰਘ ਪਵਾਰ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਵੱਲੋਂ ਜੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਸ਼੍ਰੀ ਸਿੱਧੂ ਵੱਲੋਂ ਐਸੋਸ਼ੀਏਸ਼ਨ ਦੇ ਆਹੁਦੇਦਾਰਾਂ ਦਾ ਸਮਰਥਨ ਦੇਣ ਬਦਲੇ ਧੰਨਵਾਦ ਕੀਤਾ।

ਇਸ ਮੌਕੇ ਬੋਲਦਿਆਂ ਸ਼੍ਰੀ ਸਿੱਧੂ ਨੇ ਅਸੋਸ਼ੀਏਸਨ ਦੇ ਆਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਬੀਬੀ ਸੋਨੀ ਦੇ ਚੋਣ ਜਿੱਤ ਕੇ ਸਾਂਸਦ ਬਣਨ ਮਗਰੋਂ ਉਹ ਖੁਦ ਪਹਿਲਾਂ ਦੀ ਤਰ੍ਹਾਂ ਵੱਧ ਤੋਂ ਵੱਧ ਗ੍ਰਾਟਾਂ ਉਨ੍ਹਾਂ ਦੇ ਅਖਤਿਆਰੀ ਕੋਟੇ ਵਿਚੋਂ ਲਿਆ ਕੇ ਹਲਕੇ ਅੰਦਰ ਵੰਡਣਗੇ। ਉਨ੍ਹਾਂ ਕਿਹਾ ਕਿ ਉਹ ਜਦੋਂ ਮੋਹਾਲੀ ਸ਼ਹਿਰ ਦੇ ਵਿਕਾਸ ਲਈ ਬੀਬੀ ਸੋਨੀ ਨਾਲ ਗੱਲ ਕਰਦੇ ਹਨ ਤਾਂ ਉਹ ਹਮੇਸ਼ਾ ਹੀ ਇਹੋ ਗੱਲ ਆਖਦੇ ਹਨ ਕਿ ਇਲਾਕੇ ਦੇ ਲੋਕਾਂ ਨੂੰ ਮੇਰੇ ਵੱਲੋਂ ਕੋਈ ਸ਼ਿਕਾਇਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਲਈ ਦਿਲ ਖੋਲ ਕੇ ਗ੍ਰਾਟਾਂ ਮੁੱਹਈਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬੀਬੀ ਸੋਨੀ ਨੇ ਹਮੇਸ਼ਾ ਹੀ ਇਮਾਨਦਾਰੀ ਨਾਲ ਰਾਜਨੀਤੀ ਕੀਤੀ ਹੈ ਅਤੇ ਉਨ੍ਹਾਂ ਨੇ ਕੇਂਦਰ ਵਿਚ ਮੰਤਰੀ ਹੁੰਦਿਆਂ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਵਾਸਤੇ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਮੁੱਹਈਆਂ ਕਰਵਾਈਆਂ।ਇਸ ਮੌਕੇ ਸ਼੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਸ਼ਹਿਰੀ ਲੋਕਾਂ ਤੇ ਮਣਾ ਮੁੰਹੀ ਪ੍ਰਾਪਰਟੀ ਟੈਕਸ ਲਗਾ ਕੇ ਲੋਕਾਂ ਨੂੰ ਆਪਣੇ ਹੀ ਘਰਾਂ ਵਿਚ ਕਿਰਾਏਦਾਰ ਬਣਾ ਦਿੱਤਾ ਹੈ ਜਿਸ ਕਾਰਨ ਲੋਕਾਂ ਵਿਚ ਅਕਾਲੀ ਭਾਜਪਾ ਸਰਕਾਰ ਪ੍ਰਤੀ ਭਾਰੀ ਗੁੱਸਾ ਅਤੇ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਜੋ ਕਿ ਲੋਕ ਸਭਾ ਚੋਣਾ ਵਿਚ ਅਕਾਲੀ ਭਾਜਪਾ ਦੀ ਲੱਕ ਤੋੜਵੀ ਹਾਰ ਦਾ ਸਭ ਤੋਂ ਵੱਡਾ ਕਾਰਨ ਬਣੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਭੁਗਤਣ ਲਈ ਤਿਆਰ ਬੈਠੇ ਹਨ। 

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਚੋਣਾ ਤੋਂ ਪਹਿਲਾਂ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ  ਇਥੋ ਤੱਕ ਪੰਜਾਬ ਸਰਕਾਰ ਦੀ ਆਰਥਿਕ ਸਥਿਤੀ ਐਨੀ ਮਾੜੀ ਹੋ ਚੁੱਕੀ ਹੈ ਕਿ ਬਹੁਤ ਸਾਰੇ ਸਰਕਾਰੀ ਮੁਲਾਜਮਾ ਨੂੰ ਸੇਵਾ ਮੁਕਤ ਹੋਇਆ ਨੂੰ 6-6 ਮਹੀਨੇ ਹੋ ਚੁੱਕੇ ਹਨ, ਪਰ ਉਨ੍ਹਾ ਦੇ ਅੱਜ ਤੱਕ ਬਕਾਇਆ ਭੱਤੇ ਨਹੀਂ ਮਿਲੇ। ਜਿਸ ਕਾਰਨ ਅੱਜ ਇਸ ਸਰਕਾਰ ਤੋਂ ਮੁਲਾਜ਼ਮ , ਮਜਦੂਰ, ਵਪਾਰੀ ਕਹਿਣ ਤੋਂ ਭਾਵ ਹਰ ਇੱਕ ਵਰਗ ਦੇ ਲੋਕ ਨਿਰਾਸ਼ ਹੋ ਚੁੱਕੇ ਹਨ। ਜਿਸ ਦਾ ਖਮਿਆਜਾ ਅਕਾਲੀ ਭਾਜਪਾ ਆਗੂਆਂ ਨੂੰ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਭੁੱਗਤਣਾ ਪਵੇਗਾ। ਇਸ ਮੌਕੇ ਹੋਰਨਾ ਤੋਂ ਇਲਾਵਾ ਐਸੋਸ਼ੀਏਸ਼ਨ ਦੇ ਪ੍ਰਧਾਨ ਮੁਖਤਿਆਰ ਸਿੰਘ ਪਵਾਰ, ਚੇਅਰਮੈਨ ਇੰਦਰ ਸਿੰਘ ਸਾਹਨੀ, ਜਨ ਸਕੱਤਰ ਜਗਤਾਰ ਸਿੰਘ ਬੈਨੀਪਾਲ, ਸਲਾਹਕਾਰ ਜਸਵੀਰ ਸਿੰਘ ਸਾਬਕਾ ਜੱਜ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਰਿਆੜ, ਮੀਤ ਪ੍ਰਧਾਨ ਸਤੀਸ਼ ਸੈਣੀ, ਖਜਾਨਚੀ, ਪ੍ਰੀਤਮ ਸਿੰਘ ਟਿਵਾਣਾ, ਸਹਾਇਕ ਖਜਾਨਚੀ ਦਿਆਲ ਸਿੰਘ ਬਾਜਵਾ, ਕੁਲਜੀਤ ਸਿੰਘ ਔਲਖ ਸਾਬਕਾ ਐਮ.ਸੀ, ਹਰਦੇਵ ਸਿੰਘ ਰਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD