Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਅਕਾਲੀਆਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਗਏ ਵਾਅਦਿਆਂ ਨੂੰ ਹੁਣ ਤੱਕ ਪੂਰਾ ਨਹੀਂ ਕੀਤਾ : ਅੰਬਿਕਾ ਸੋਨੀ

ਨਜਦੀਕੀ ਪੈਂਦੇ ਪਿੰਡ ਭਾਗੋ ਮਾਜਰਾ ਬੈਰਮਪੁਰ ਵਿਖੇ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਚੋਣ ਜਲਸੇ ਤੋਂ ਬਾਅਦ ਪਿੰਡ ਦੀਆਂ ਔਰਤਾਂ ਨਾਲ ਮਿਲਦੇ ਹੋਏ ਉਨ੍ਹਾਂ ਦੇ ਨਾਲ ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਖੜ੍ਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ. ਨਗਰ (ਮੁਹਾਲੀ) , 22 Apr 2014

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਚੋਣ ਮੈਨੀਫੈਸਟੋ ਵਿਚ ਦਰਜ ਵਾਅਦਿਆਂ ਦਾ ਪੂਰਾ ਹੋਣਾ ਅਸੰਭਵ ਹੈ ਕਿਉਂਕਿ ਅਕਾਲੀਆਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਗਏ ਵਾਅਦਿਆਂ ਨੂੰ ਹੁਣ ਤੱਕ ਪੂਰਾ ਨਹੀਂ ਕਰ ਸਕੇ। ਉਹ ਸਿਰਫ ਲੋਕਾਂ ਨੂੰ ਭਰਮਾ ਕੇ ਵੋਟਾਂ ਇੱਕਠੀਆਂ ਕਰਨੀਆਂ ਚਾਹੁੰਦੇ ਹਨ ਅਤੇ ਪੰਜਾਬ ਦੇ ਸੂਝਵਾਨ ਲੋਕ ਅਕਾਲੀਆਂ ਦੀਆਂ ਲੁੰਬੜ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਲੋਕ ਸਭਾ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਵਾਲੇ ਨਿਸ਼ਾਨ ਦਾ ਬਟਨ ਦਬਾ ਕੇ ਅਕਾਲੀਆਂ ਦੀ ਵਾਅਦਾ ਖਿਲਾਫੀ ਦਾ ਜਵਾਬ ਦੇਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ਼ੀ੍ਰ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅੰਬਿਕਾ ਸੋਨੀ ਨੇ ਹਲਕਾ ਮੋਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਰਵਾਏ ਗਏ ਇੱਕ ਵੱਡੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ। ਬੀਬੀ ਅੰਬਿਕਾ ਸੋਨੀ ਨੇ ਐਲਾਨ ਕੀਤਾ ਹੈ ਕਿ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਸਰਕਾਰ ਬਣਨ ਮਗਰੋਂ ਜਿਹੜੀਆਂ 10 ਕਰੋੜ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣੀਆਂ ਹਨ, ਉਨ੍ਹਾਂ ਵਿਚੋਂ ਜ਼ਿਆਦਾਤਰ ਨੌਕਰੀਆਂ ਉਹ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਨੌਜਵਾਨਾਂ ਨੂੰ ਦਿਵਾਉਣ ਦਾ ਯਤਨ ਕਰਨਗੇ।  ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਂਦਰ ਦੇ ਵਿਚ ਮੰਤਰੀ ਹੁੰਦਿਆਂ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਵਾਸਤੇ ਕਰੋੜਾਂ ਰੁਪਏ ਦੀਆਂ ਗ੍ਰਾਟਾਂ ਤੋਂ ਇਲਾਵਾ ਹੋਰ ਬਹੁਤ ਸਾਰੇ ਪ੍ਰੋਜੈਕਟ ਮਨੰਜੂਰ ਕਰਵਾਏ। ਸ੍ਰੀਮਤੀ ਸੋਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਜਿਹੜਾ ਵੀ ਵਾਅਦਾ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਕੀਤਾ ਸੀ, ਉਹ ਹਰ ਇਕ ਵਾਅਦਾ ਪੂਰਾ ਕੀਤਾ ਗਿਆ ਹੈ। ਮਨਰੇਗਾ ਨਾਲ ਜਿਥੇ ਪਿੰਡਾਂ ਵਿਚਲੇ ਬੇਰੁਜ਼ਗਾਰ ਲੋਕਾਂ ਦੀ ਮਾਲੀ ਸਥਿਤੀ ਵਿਚ ਸੁਧਾਰ ਹੋਇਆ ਹੈ, ਉਥੇ ਹੀ ਹੁਣ ਕਾਂਗਰਸ ਪਾਰਟੀ ਵਲੋਂ ਦੁਬਾਰਾ ਸਰਕਾਰ ਬਣਨ 'ਤੇ ਗ਼ਰੀਬ ਮਜ਼ਦੂਰਾਂ ਨੂੰ ਮੁਫਤ ਡਾਕਟਰੀ ਇਲਾਜ ਦੀ ਸਹੂਲਤ ਅਤੇ ਪੈਨਸ਼ਨ ਸਕੀਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਗਈ ਹੈ ਜੋ ਕਿ ਸਰਕਾਰ ਬਣਨ ਤੋਂ ਤੁਰੰਤ ਮਗਰੋਂ ਲਾਗੂ ਕਰਕੇ ਗ਼ਰੀਬਾਂ ਨੂੰ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਚ ਮੰਤਰੀ ਰਹਿੰਦੇ ਸਮੇਂ ਉਨ੍ਹਾਂ ਨੇ ਪੰਜਾਬ ਲਈ ਕਰੋੜਾਂ ਰੁਪਏ ਦੇ ਫੰਡ ਮੁਹੱਈਆ ਕਰਵਾਏ। ਕਾਂਗਰਸੀ ਆਗੂਆਂ ਨੂੰ ਤਾਂ ਫੰਡ ਦਿੱਤੇ ਹੀ ਸਗੋਂ ਕਈ ਅਕਾਲੀਆਂ ਨੂੰ ਵੀ ਉਨ੍ਹਾਂ ਨੇ ਆਪਣੇ ਕੋਟੇ ਵਿਚੋਂ ਫੰਡ ਦਿੱਤੇ ਤਾਂ ਕਿ ਪੰਜਾਬ ਵਿਚ ਵਿਕਾਸ ਦੀ ਲਹਿਰ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵਲੋਂ ਲਾਗੂ ਕੀਤੀਆਂ ਗਈਆਂ ਲੋਕ ਭਲਾਈ ਦੀਆਂ ਯੋਜਨਾਵਾਂ ਅਤੇ ਪੰਜਾਬ ਸਰਕਾਰ ਦੀ ਗੁੰਡਾਗਰਦੀ ਨੂੰ ਧਿਆਨ ਵਿਚ ਰੱਖ ਕੇ ਹੀ ਵੋਟਾਂ ਪਾਉਣ। ਇਸ ਮੌਕੇ ਹਲਕਾ ਮੋਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਬੋਲਦਿਆਂ ਕਿਹਾ ਕਿ ਜਦੋਂ ਕਾਂਗਰਸ ਸਰਕਾਰ ਵੇਲੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਇਨ੍ਹਾਂ ਪਿੰਡਾਂ ਦੇ ਵਿਚ ਬਹੁਤ ਜ਼ਿਆਦਾ ਖੁਸ਼ਹਾਲੀ ਆਈ ਅਤੇ ਲੋਕਾਂ ਨੇ ਵੱਡੀਆਂ ਵੱਡੀਆਂ ਕੋਠੀਆਂ ਅਤੇ ਵੱਡੀਆਂ ਵੱਡੀਆਂ ਗੱਡੀਆਂ ਖਰੀਦੀਆਂ ਅਤੇ ਲੱਖਾਂ ਦੀਆਂ ਜਮੀਨਾਂ ਦੇ ਭਾਅ ਕਰੋੜਾਂ ਰੁਪਏ ਤੱਕ ਪਹੁੰਚੇ। ਕਾਂਗਰਸ ਦੀ ਸਰਕਾਰ ਵੇਲੇ ਹਰ ਇੱਕ ਵਰਗ ਦੇ ਲੋਕ ਖੁਸ਼ਹਾਲ ਸਨ, ਪਰ ਅੱਜ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਹੋਣ ਕਾਰਨ ਸਾਰੇ ਕੰਮਾਂ ਦੇ ਵਿਚ ਖੜੋਤ ਆ ਚੁੱਕੀ ਹੈ । ਉਨ੍ਹਾਂ ਕਿਹਾ ਕਿ ਅਕਾਲੀ ਆਗੂ ਇੱਕ ਪਾਸੇ ਵਿਕਾਸ ਦੀਆਂ ਗੱਲਾਂ ਕਰਦੇ  ਹਨ ਦੂਜੇ ਪਾਸੇ ਹਲਕੇ ਦੇ ਲਿੰਕ ਸੜ੍ਹਕਾਂ ਦੀ ਹਾਲਤ ਅੈਨੀ ਮਾੜੀ ਹੋ ਚੁੱਕੀ ਹੈ ਕਿ ਇਨ੍ਹਾਂ ਸੜ੍ਹਕਾਂ ਨਾਲੋ ਕੱਚੇ ਰਸਤੇ ਹਜ਼ਾਰ ਗੁਣਾ ਚੰਗੇ ਹਨ। ਅੱਜ ਰੇਤੇ ਬਜਰੀ ਦੀਆਂ ਕੀਮਤਾਂ ਅਸਮਾਨ ਨੂੰ ਛੂੰਹ ਰਹੀਆਂ ਹਨ ਅਤੇ ਗਰੀਬ ਆਦਮੀ ਨੂੰ ਆਪਣੇ ਘਰ ਦੀ Îਇੱਕ ਛੱਤ ਬਣਾਉਣੀ ਵੀ ਔਖੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ  ਪਿਛਲੇ 7 ਸਾਲਾਂ ਦੇ ਰਾਜ ਵਿਚ ਪੰਜਾਬ ਨੂੰ ਕੰਗਾਲ ਬਣਾ ਕੇ ਰੱਖ ਦਿੱਤਾ ਹੈ । ਅੱਜ ਇਸ ਸਰਕਾਰ ਤੋਂ ਹਰ ਇੱਕ ਵਰਗ ਦੇ ਲੋਕ ਦੁੱਖੀ ਹੋ ਚੁੱਕੇ ਹਨ ਇਥੋਂ ਤੱਕ  ਜੋ ਪਿੰਡਾਂ ਦੇ ਵਿਚ ਚੌਕੀਦਾਰ ਹਨ ਉਨ੍ਹਾਂ ਨੂੰ ਪਿਛਲੇ ਕਈ ਸਾਲਾਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ। ਪੰਜਾਬ ਸਰਕਾਰ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਮਾੜੀ ਹੋ ਚੁੱਕੀ ਹੈ। ਆਉਣ ਵਾਲੀ 30 ਅਪ੍ਰੈਲ ਨੂੰ ਸੂਬੇ ਦੇ ਲੋਕ ਅਕਾਲੀ ਭਾਜਪਾ ਗਠਜੋੜ ਉਮੀਦਵਾਰਾਂ ਨੂੰ ਲੱਕ ਤੋੜਵੀਂ ਹਾਰ ਦੇਣ ਲਈ ਤਿਆਰ ਬੈਠੇ ਹਨ। ਇਸ ਮੌਕੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ,  ਸੁਦੇਸ਼ ਕੁਮਾਰ ਗੋਗਾ, ਸੰਜੇ ਕੁਮਾਰ, ਬਲਜੀਤ ਸੋੰਘ ਪੰਚ, ਸੂਬੇਦਾਰ ਪ੍ਰੇਮ ਸਿੰਘ ਸਾਬਕਾ ਸਰਪੰਚ, ਪਰਮਾਤਮਾ ਸਿੰਘ ਸਾਬਕਾ ਬੀ.ਡੀ.ਪੀ.ਓ, ਕਰਮਜੀਤ ਸਿੰਘ ਭਾਗੋ ਮਾਜਰਾ, ਪਰਮਜੀਤ ਸਿੰਘ ਭਾਗੋਮਾਜਰਾ, ਕਰਮ ਸਿੰਘ ਮਾਣਕਪੁਰ ਕੱਲਰ, ਠੇਕੇਦਾਰ ਮੋਹਣ ਸਿੰਘ ਬਠਲਾਣਾ, ਬਲਬੀਰ ਸਿੰਘ ਸਾਬਕਾ ਸਰਪੰਚ ਮੌਜਪੁਰ, ਅਮਰੀਕ ਸਿੰਘ, ਕ੍ਰਿਸ਼ਨ ਚੰਦ, ਪੰਡਤ ਹਰਮੇਸ਼, ਨਰਾਤਾ ਸਿੰਘ ਰਿਟਾ. ਇੰਸਪੈਕਟਰ, ਹਰਚਰਨ ਸਿੰਘ ਸਾਬਕਾ ਸਰਪੰਚ ਲਾਂਡਰਾ, ਚੌਧਰੀ ਹਰੀਪਾਲ ਚੋਲਟਾ ਕਲਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD