Friday, 03 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਐਕਸਪਾਇਰੀ ਤਰੀਕ ਲੰਘੇ ਫਸਟ ਏਡ ਬਾਕਸ ਤੇ ਸਪੀਡ ਗਵਰਨਰ ਨਾ ਲੱਗੇ ਹੋਣ ‘ਤੇ 22 ਬੱਸਾਂ ਦੇ ਚਲਾਨ - ਆਰ.ਟੀ.ਓ. ਦੀਪਜੋਤ ਕੌਰ

Safe School Vahan Policy, School, School Bus, Transport, School Buses, Safe School Transport Policy, Patiala

Web Admin

Web Admin

5 Dariya News

ਪਟਿਆਲਾ , 20 Apr 2024

ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਰੀਜ਼ਨਲ ਟਰਾਂਸਪੋਰਟ ਅਫ਼ਸਰ ਦੀਪਜੋਤ ਕੌਰ ਨੇ ਅੱਜ ਮੁੜ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੇ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਵੀ ਮੌਜੂਦ ਸਨ। 

ਦੀਪਜੋਤ ਕੌਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਫਸਟ ਏਡ ਬਾਕਸ ਵਿੱਚ ਐਕਸਪਾਇਰੀ ਤਰੀਕ ਲੰਘੀਆਂ ਦਵਾਈਆਂ ਹੋਣ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਫਸਟ ਏਡ ਬਾਕਸ ਤੇ ਸਪੀਡ ਗਵਰਨਰ ਨਾ ਹੋਣ ‘ਤੇ 22 ਸਕੂਲ ਵਾਹਨਾਂ/ਬੱਸਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਅਜਿਹੀ ਚੈਕਿੰਗ ਭਵਿੱਖ ਵਿੱਚ ਨਿਰੰਤਰ ਜਾਰੀ ਰਹੇਗੀ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਵਾਹਨਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਆਰ.ਟੀ.ਓ. ਦੀਪਜੋਤ ਕੌਰ ਨੇ ਦੱਸਿਆ ਕਿ ਅੱਜ ਸਰਹਿੰਦ ਰੋਡ ‘ਤੇ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੈਕਿੰਗ ਸਮੇਂ ਉਨ੍ਹਾਂ ਸਕੂਲ ਅਮਲੇ ਅਤੇ ਬੱਸ ਡਰਾਈਵਰਾਂ ਨੂੰ ਦੱਸਿਆ ਕਿ ਪਾਲਿਸੀ ਮੁਤਾਬਕ ਸਕੂਲ ਬੱਸਾਂ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਬੱਸ ਦੇ ਅੱਗੇ 'ਸਕੂਲ ਬੱਸ' ਲਿਖ਼ਿਆ ਹੋਵੇ। 

ਡਰਾਈਵਰ ਦੇ ਵਰਦੀ ਪਾਈ ਹੋਵੇ ਅਤੇ ਉਸ ਕੋਲ ਹੈਵੀ ਲਾਇਸੈਂਸ ਹੋਵੇ। ਬੱਸ ਵਿੱਚ ਫ਼ਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਸੀਸੀਟੀਵੀ ਕੈਮਰੇ ਲੱਗੇ ਹੋਣੇ ਚਾਹੀਦੇ ਹਨ। ਦੀਪਜੋਤ ਕੌਰ ਨੇ ਹੋਰ ਕਿਹਾ ਕਿ ਜੇਕਰ ਬੱਸ ਵਿੱਚ ਲੜਕੀਆਂ ਸਫ਼ਰ ਕਰਦੀਆਂ ਹਨ ਤਾਂ ਬੱਸ ਵਿੱਚ ਲੇਡੀ ਅਟੈਂਡੈਂਟ ਹੋਣੀ ਚਾਹੀਦੀ ਹੈ। 

ਸਪੀਡ ਗਵਰਨਰ ਅਤੇ ਸਟਾਪ ਸਾਈਨ ਲੱਗੇ ਹੋਣੇ ਚਾਹੀਦੇ ਹਨ।ਸਕੂਲੀ ਬੱਸਾਂ ਦੇ ਡਰਾਈਵਰ ਬੱਸ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਤੇ ਨਾ ਹੀ ਕੋਈ ਨਸ਼ਾ ਕਰਕੇ ਸਕੂਲੀ ਵਾਹਨ ਚਲਾਉਣ ਅਤੇ ਟ੍ਰੈਫਿਕ ਨਿਯਮਾਂ ਦਾ ਪਾਲਣ ਵੀ ਯਕੀਨੀ ਕੀਤਾ ਜਾਵੇਗਾ।

 

Tags: Safe School Vahan Policy , School , School Bus , Transport , School Buses , Safe School Transport Policy , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD