Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾਣਾ ਮੰਡੀ ਦਾ ਦੌਰਾ-ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ - ਡਿਪਟੀ ਕਮਿਸ਼ਨਰ

Vishesh Sarangal, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 20 Apr 2024

Last updated on: Apr 20, 2024, 00:00 IST

ਸ੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਵਲੋਂ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਕਣਕ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਉਨਾਂ ਇਸ ਮੌਕੇ ਖਰੀਦ ਵਿਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦੇ ਤਸੱਲੀਬਖਸ਼ ਪ੍ਰਬੰਧ ਰੱਖੇ ਜਾਣ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿੱਕਰੀ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਵਾਢੀ ਦਾ ਸਮਾਂ ਚੱਲ ਰਿਹਾ ਹੈ ਪਰ ਬੇਮੌਸਮੀ ਬਰਸਾਤ ਪੈਣ ਕਰਕੇ ਜਿਲ੍ਹੇ ਦੇ ਸਾਰੇ ਐਸਡੀਐਮਜ, ਸੀਆਰਓਜ ਅਤੇ ਰੈਵੀਨਿਊ ਸਟਾਫ ਵਲੋਂ ਵੀ ਜਿਥੇ ਜਿਥੇ ਫੀਲਡ ਵਿੱਚ ਬਰਸਾਤ ਹੋਈ ਹੈ, ਦਾ ਮੌਕਾ ਦੇਖਿਆ ਗਿਆ ਪਰ ਖੜੀ ਫਸਲ ਦਾ ਡੈਮੇਜ ਨਹੀਂ ਪਾਇਆ ਗਿਆ। 

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਫਸਲ ਖਰੀਦ ਲਈ ਪਰਬੰਧ ਤਲੱਸ਼ੀਬਖਸ਼ ਹਨ ਅਤੇ ਪੰਜਾਬ ਸਰਕਾਰ ਅਤੇ ਜਿਲਾ ਪਰਸ਼ਾਸਨ ਕਣਕ ਦੀ ਫਸਲ ਦਾ ਇਕੱਲਾ ਇਕੱਲਾ ਦਾਣਾ ਖਰੀਦਣ ਲਈ ਪ੍ਰਤੀਬੱਧ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਕਰੀਬ 6.62 ਲੱਖ ਮੀਟਰਿਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਸ਼ੁਰੂ ਹੋ ਜਾਵੇਗੀ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਨੂੰ ਅਲਾਟ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਤਰਾਂ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਫ਼ਾਈ ਦੇ ਨਾਲ-ਨਾਲ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਛਾਂ, ਪਖਾਨੇ, ਲਾਈਟਾਂ, ਬਾਰਦਾਨੇ, ਲੇਬਰ ਅਤੇ ਲਿਫ਼ਟਿੰਗ ਸਮੇਤ ਸਾਰੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ। 

ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਆੜ੍ਹਤੀਆਂ ਕੋਲ ਲੋੜੀਂਦੀ ਮਾਤਰਾ ਵਿੱਚ ਤਰਪਾਲ਼ਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ ਤਾਂ ਜੋ ਮੌਸਮ ਦੀ ਖ਼ਰਾਬੀ ਦੇ ਮੱਦੇਨਜ਼ਰ ਫ਼ਸਲ ਨੂੰ ਭਿੱਜਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫ਼ਸਲ ਲਈ 12 ਫ਼ੀਸਦੀ ਤੱਕ ਨਮੀ ਨਿਰਧਾਰਿਤ ਕੀਤੀ ਗਈ ਹੈ, ਇਸ ਲਈ ਕਿਸਾਨ ਆਪਣੀ ਫ਼ਸਲ ਪੂਰੀ ਤਰ੍ਹਾਂ ਪੱਕਣ ’ਤੇ ਹੀ ਕਟਾਈ ਕਰਨ। 

ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ  ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ ਕਿਉਂਕਿ ਇਹ ਧਰਤੀ ਦੀ ਉਪਜਾਊ ਸ਼ਕਤੀ ਦੇ ਨਾਲ ਸਮੁੱਚੇ ਵਾਤਾਵਰਨ ਲਈ ਬਹੁਤ ਹਾਨੀਕਾਰਕ ਹੈ। ਡਿਪਟੀ ਕਮਿਸ਼ਨਰ ਨੇ ਦੁਹਰਾਇਆ  ਕਿਹਾ ਕਿ ਕਣਕ ਦੀ ਖ਼ਰੀਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਤਿਆਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ।

ਇਸ ਮੌਕੇ ਡੀ ਐਫ ਸੀ ਸੁਖਵਿੰਦਰ ਸਿੰਘ,ਡੀ ਐਮ ਓ ਬਿਕਰਮਜੀਤ ਸਿੰਘ ,ਡੀ ਡੀ ਐਮ ਓ ਜਸਵਿੰਦਰ ਸਿੰਘ,ਡੀ ਡੀ ਐਮ ਓ ਬਲਬੀਰ ਸਿੰਘ ਬਾਜਵਾ,ਏ ਐਫ ਐਸ ਓ ਹਰਮਿੰਦਰ ਸਿੰਘ, ਇੰਸਪੈਕਟਰ ਬਿਕਰਮਜੀਤ ਸਿੰਘ, ਇੰਸਪੈਕਟਰ ਪਵਨ ਕੁਮਾਰ ਬਬੋਰੀਆ, ਬਿਕਰਮਜੀਤ ਸਿੰਘ, ਰਾਜਬੀਰ ਸਿੰਘ, ਬਲਵਿੰਦਰ ਸਿੰਘ ਨਾਭਾ, ਸੋਨੂੰ ਬਾਬਾ,ਪਰਮਜੀਤ ਸਿੰਘ,ਮੰਗਦੇਵ ਸਿੰਘ, ਅਮਰੀਕ ਸਿੰਘ, ਸਲਵਿੰਦਰ ਸਿੰਘ ਚੀਮਾਂ ਅਤੇ ਕੁਲਵਿੰਦਰ ਸਿੰਘ ਪੱਪ ਆਦਿ ਮੌਜੂਦ ਸਨ।

 

Tags: Vishesh Sarangal , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD