Monday, 06 May 2024

 

 

ਖ਼ਾਸ ਖਬਰਾਂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ

 

ਜ਼ਿਲ੍ਹਾ ਚੋਣ ਅਫ਼ਸਰ ਨੇ ਸਰਕਾਰੀ ਪੋਲੀਟੈਕਨਿਕ ਕਾਲਜ, ਭਿੱਖੀਵਿੰਡ ਵਿਖੇ ਸਥਾਪਤ ਸਟਰਾਂਗ ਰੂਮ ਦਾ ਕੀਤਾ ਦੌਰਾ

ਸਟਰਾਂਗ ਰੂਮ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਸੁਰੱਖਿਆ ਦਾ ਲਿਆ ਜਾਇਜ਼ਾ

Web Admin

Web Admin

5 Dariya News

ਤਰਨ ਤਾਰਨ , 20 Apr 2024

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਸ਼ਨਿਚਰਵਾਰ ਨੂੰ ਸਰਕਾਰੀ ਬਹੁਤਕਨੀਕੀ ਕਾਲਜ, ਭਿੱਖੀਵਿੰਡ ਦੇ ਪੀ.ਟੀ.ਯੂ ਬਲਾਕ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਥਾਪਿਤ ਕੀਤੇ ਗਏ ਸਟਰਾਂਗ ਰੂਮ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਨੇ ਈ.ਵੀ.ਐੱਮ. ਦੇ ਸਟਰਾਂਗ ਰੂਮ ਦੀ ਸੁਰੱਖਿਆ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਸੀਟ ਦੇ ਹਲਕਾ ਖੇਮਕਰਨ ਦਾ ਸਟਰਾਂਗ ਰੂਮ ਭਿੱਖੀਵਿੰਡ ਵਿਖੇ ਸਥਾਪਿਤ ਕੀਤਾ ਗਿਆ ਹੈ ਅਤੇ ਇਸ ਸੰਸਥਾ ਤੋਂ ਚੋਣਾਂ ਤੋਂ ਇੱਕ ਦਿਨ ਪਹਿਲਾਂ ਪੋਲਿੰਗ ਪਾਰਟੀਆਂ ਨੂੰ ਈ .ਵੀ. ਐਮਜ਼ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਟਰਾਂਗ ਰੂਮ ਦੇ ਸਾਰੇ ਪ੍ਰਬੰਧ ਜ਼ਿਲਾ ਚੋਣ ਦਫਤਰ ਵੱਲੋਂ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਅੱਜ ਦੇ ਦੌਰੇ ਦੌਰਾਨ ਸੁਰੱਖਿਆ ਦੇ ਪੱਖ ਤੋਂ ਵੀ ਜਾਇਜ਼ਾ ਲਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਸਮਾਂ ਰਹਿੰਦੇ ਕਾਊਂਟਿੰਗ ਸੈਂਟਰਾਂ ਵਿੱਚ ਵੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD