Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਘਨਸ਼ਾਮ ਥੋਰੀ

ਬੀਤੇ ਦਿਨ ਹੋਈ ਬਰਸਾਤ ਕਾਰਨ ਖੇਤਾਂ ਦਾ ਜਾਇਜ਼ਾ ਲੈਣ ਪੁੱਜੇ ਡਿਪਟੀ ਕਮਿਸ਼ਨਰ ਅਤੇ ਐਸ ਡੀ ਐਮ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 20 Apr 2024

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਅਤੇ ਬੀਤੇ ਦਿਨ ਹੋਈ ਬਰਸਾਤ ਕਾਰਨ ਮੰਡੀਆਂ ਵਿਚ ਕਣਕ ਦੀ ਖਰੀਦ ਉਤੇ ਪਏ ਅਸਰ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਭਗਤਾਂਵਾਲਾ ਮੰਡੀ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਉਨਾਂ ਦੇ ਆਦੇਸ਼ਾਂ ਉਤੇ ਸਾਰੇ ਐਸ ਡੀ ਐਮ ਸਾਹਿਬਾਨ ਨੇ ਆਪਣੇ ਆਪਣੇ ਹਲਕੇ ਦੀਆਂ ਮੰਡੀਆਂ ਤੇ ਖੇਤਾਂ ਦਾ ਦੌਰਾ ਕਰਕੇ ਕਣਕ ਉਤੇ ਬਰਸਾਤ ਦੇ ਪਏ ਅਸਰ ਦਾ ਜਾਇਜ਼ਾ ਵੀ ਲਿਆ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਬਸ਼ਰਤੇ ਕਿ ਉਹ ਕਣਕ ਸੁੱਕੀ ਲੈ ਕੇ ਆਉਣ।  ਉਨਾਂ ਦੱਸਿਆ ਕਿ ਫਿਲਹਾਲ ਕਣਕ ਦੀ ਆਮਦ ਸੁਸਤ ਹੈ ਅਤੇ ਬੀਤੇ ਦਿਨ ਹੋਈ ਬਰਸਾਤ ਕਾਰਨ ਭਾਵੇਂ ਕੋਈ ਨੁਕਸਾਨ ਨਹੀਂ ਹੋਇਆ, ਪਰ ਕਣਕ ਦੀ ਕਟਾਈ ਇਕ-ਦੋ ਦਿਨ ਅੱਗੇ ਪੈ ਗਈ ਹੈ। ਇਸ ਤੋਂ ਇਲਾਵਾ ਦਾਣੇ ਵਿਚ ਨਮੀ ਵਧ ਗਈ ਹੈ।

ਉਨਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੀਆਂ 18 ਮੰਡੀਆਂ ਵਿਚ ਹੀ ਆਮਦ ਹੋਈ ਹੈ ਅਤੇ ਕੁੱਲ 3590  ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 1409 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਵਿਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ, ਤਾਂ ਜੋ ਮੰਡੀ ਵਿਚ ਉਨਾਂ ਨੂੰ ਖਰੀਦ ਦਾ ਇੰਤਜ਼ਾਰ ਨਾ ਕਰਨਾ ਪਵੇ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਸ. ਅਮਨਦੀਪ ਸਿੰਘ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਚ ਲੋੜੀਂਦੇ ਪ੍ਰਬੰਧ ਜਿਵੇਂ ਕਿ ਸਾਫ਼-ਸਫ਼ਾਈ, ਛਾਂ, ਬਿਜਲੀ ਦੀ ਸਪਲਾਈ, ਸਾਫ਼ ਪੀਣ ਵਾਲੇ ਪਾਣੀ ਆਦਿ ਦੇ ਪ੍ਰਬੰਧਾਂ ਚ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਾ ਵਰਤੀ ਜਾਵੇ। ਉਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਚ 12 ਫ਼ੀਸਦੀ ਤੋਂ ਵਧੇਰੇ ਨਮੀ ਦੀ ਮਾਤਰਾ ਵਾਲੀ ਕਣਕ ਦੀਆਂ ਟਰਾਲੀਆਂ ਦੀ ਮੰਡੀਆਂ ਚ ਆਮਦ ਨਾ ਹੋਣ ਦਿੱਤੀ ਜਾਵੇ। 

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਰਾਤ ਦੇ ਸਮੇਂ ਕਣਕ ਦੀ ਕਟਾਈ ਨਾ ਕੀਤੀ ਜਾਵੇ ਤਾਂ ਜੋ ਨਮੀ ਕਾਰਨ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਤੂੜੀ ਬਣਾ ਕੇ ਪਸ਼ੂਆਂ ਦੇ ਚਾਰੇ ਲਈ ਵਰਤਣ। ਇਸ ਤੋਂ ਇਲਾਵਾ ਬਚੇ ਹੋਈ ਥੋੜੇ ਕਚਰੇ ਨੂੰ ਵੀ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਉਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ। 

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD