Monday, 06 May 2024

 

 

ਖ਼ਾਸ ਖਬਰਾਂ PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

 

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੀ ਖਰੀਦ ਕਾਰਜ਼ਾਂ ਦਾ ਨਿਰੀਖਣ

ਸੂਬੇ 'ਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ - ਗਿਰੀਸ਼ ਦਿਆਲਨ

Markfed MD inspects wheat procurement in Khanna grain market

Web Admin

Web Admin

5 Dariya News

ਖੰਨਾ/ਲੁਧਿਆਣਾ , 20 Apr 2024

ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਗਿਰੀਸ਼ ਦਿਆਲਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਚੀਫ ਮੈਨੇਜਰ ਯਸ਼ਪਾਲ ਸ਼ਰਮਾ ਦੇ ਨਾਲ ਦੱਸਿਆ ਕਿ ਕਣਕ ਦੀ ਲਿਫਟਿੰਗ, ਖਰੀਦ ਅਤੇ ਢੋਆ-ਢੁਆਈ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ।  

ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਾਰੇ ਭਾਈਵਾਲਾਂ ਦੇ ਸਰਗਰਮ ਸਹਿਯੋਗ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਦਿਆਲਨ ਨੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਯਮਿਤ ਤੌਰ 'ਤੇ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਵੀ ਆਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮਦ ਅਤੇ ਖਰੀਦ ਦੀ ਰਫ਼ਤਾਰ ਤੇਜ਼ ਹੋਵੇਗੀ ਇਸ ਲਈ ਅਧਿਕਾਰੀਆਂ ਨੂੰ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੀ ਲੋੜ ਹੈ। ਬਾਅਦ ਵਿੱਚ ਅਧਿਕਾਰੀਆਂ ਨੇ ਸਮਰਾਲਾ ਦੀ ਅਨਾਜ ਮੰਡੀ ਦਾ ਵੀ ਦੌਰਾ ਕੀਤਾ। ਇਸ ਦੌਰਾਨ ਵਿਚਾਰ-ਵਟਾਂਦਰੇ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਸਦਕਾ ਅਨਾਜ ਮੰਡੀਆਂ ਵਿੱਚ ਪਈ ਫ਼ਸਲ ਨੂੰ ਖ਼ਰਾਬ ਮੌਸਮ ਤੋਂ ਬਚਾਇਆ ਜਾ ਸਕਿਆ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਅਨਾਜ ਮੰਡੀਆਂ ਵਿੱਚ 42372.90 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 77 ਫੀਸਦੀ ਏਜੰਸੀਆਂ ਵੱਲੋਂ ਖਰੀਦੀ ਗਈ ਹੈ।  ਕਿਸਾਨਾਂ ਨੂੰ 44.982 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਂਦੀ ਜਾਵੇ ਤਾਂ ਜੋ ਉਸਦੀ ਤੁਰੰਤ ਖਰੀਦ ਕੀਤੀ ਜਾ ਸਕੇ।

Markfed MD inspects wheat procurement in Khanna grain market

Elaborate arrangements for smooth and hassle free procurement of wheat in state- Girish Dayalan

Khanna (Ludhiana)

Managing Director Markfed Mr Girish Dayalan on Saturday inspected wheat procurement operations at Khanna grain market. Taking stock of the ground level situation in the Asia's largest grain market, Girish Dayalan accompanied by Deputy Commissioner Sakshi Sawhney, Markfed Additional Managing Director Sandeep Singh Garha, Chief Manager Yashpal Sharma said that elaborate arrangements were already in place for smooth lifting, purchase and transportation of wheat. 

He said that massive efforts were afoot to complete this operation with the active support of all the stakeholders. Dayalan also asked the District Mangers of all the procurement agencies to make sure that farmers do not face any sort of inconvenience during the season. He also ordered the officials to regularly visit the districts and take stock of the ground level situation.

He stated that the pace of arrivals and purchase would pick up in the coming days hence the officials need to be ready to ensure prompt lifting to avoid glut.Later, the officials also visited grain market at Samrala. Meanwhile taking part in deliberations, Deputy Commissioner Sakshi Sawhney said that due to adequate arrangements, the administration managed to save the produce in the grain markets from inclement weather.

She said that till to date, 42372.90 MT wheat had arrived into grain markets of which 77-percent purchased by agencies. The payments worth Rs 44.982 crores had also been paid to the farmers. She also urged the farmers to bring dry produce to the grain markets for instant purchase.

 

Tags: Sakshi Sawhney , DC Ludhiana , Ludhiana , Deputy Commissioner Ludhiana , Girish Dayalan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD