Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਡੀ.ਸੀ. ਨੇ ਡੇਰਾਬੱਸੀ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

ਫਸਲਾਂ ਦੇ ਨੁਕਸਾਨ ਦੀ ਰਿਪੋਰਟ ਰਾਜ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 20 Apr 2024

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਨੀਵਾਰ ਨੂੰ ਡੇਰਾਬੱਸੀ ਦੇ ਮੀਂਹ/ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਬਾਰੇ ਫੈਸਲਾ ਲੈਣ ਲਈ ਨੁਕਸਾਨ ਦੀ ਰਿਪੋਰਟ ਰਾਜ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਜੈਨ ਨੇ ਦੱਸਿਆ ਕਿ ਡੇਰਾਬੱਸੀ ਦੀ ਬਾਗਬਾਨੀ ਪੱਟੀ ਵਿੱਚ ਫ਼ਸਲਾਂ ਦੇ ਨੁਕਸਾਨ ਦੀਆਂ ਰਿਪੋਰਟਾਂ ਪ੍ਰਾਪਤ ਕਰਨ ਉਪਰੰਤ ਅੱਜ ਬਾਅਦ ਦੁਪਹਿਰ ਉਨ੍ਹਾਂ ਪਿੰਡ ਚੰਡਿਆਲਾ, ਅਮਲਾਲਾ, ਬਰੌਲੀ, ਕਾਰਕੋਰ, ਬੋਹੜਾ, ਪਰਾਗਪੁਰ, ਮਹਿਮੂਦਪੁਰ ਅਤੇ ਬ੍ਰਹਮਪੁਰਾ ਪਿੰਡਾਂ ਦਾ ਦੌਰਾ ਕੀਤਾ। 

ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਸਬਜ਼ੀਆਂ/ਫਲਾਂ ਜਿਵੇਂ ਤਰਬੂਜ, ਖ਼ਰਬੂਜਾ ਅਤੇ ਪਿਆਜ਼ ਦੀਆਂ ਫ਼ਸਲਾਂ ਗੜੇਮਾਰੀ/ਭਾਰੀ ਬਰਸਾਤ ਕਾਰਨ ਪ੍ਰਭਾਵਿਤ ਹੋਈਆਂ ਹਨ। ਐਸ ਡੀ ਐਮਜ਼ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਪ੍ਰਭਾਵਿਤ ਖੇਤਰਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਅਗਲੀ ਕਾਰਵਾਈ ਲਈ ਇੱਕ ਸਾਂਝੀ ਰਿਪੋਰਟ ਰਾਜ ਸਰਕਾਰ ਨੂੰ ਭੇਜੀ ਜਾ ਸਕੇ।

ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਬਾਰਿਸ਼ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਆਪੋ-ਆਪਣੇ ਸਬ-ਡਵੀਜ਼ਨਾਂ ਵਿੱਚ ਹੋਏ ਨੁਕਸਾਨ ਦੀ ਜਾਂਚ ਕਰਨ ਤਾਂ ਜੋ ਮੁੱਢਲੀ ਸਰਵੇਖਣ ਰਿਪੋਰਟ ਸੂਬਾ ਸਰਕਾਰ ਨੂੰ ਭੇਜੀ ਜਾ ਸਕੇ। ਉਨ੍ਹਾਂ ਦੱਸਿਆ ਕਿ ਡੇਰਾਬੱਸੀ ਵਿੱਚ ਹੁਣ ਤੱਕ ਕਰੀਬ 2000 ਏਕੜ ਜਦੋਂਕਿ ਮੁਹਾਲੀ ਵਿੱਚ 200 ਏਕੜ ਬਾਗਬਾਨੀ ਫ਼ਸਲਾਂ ਦਾ ਨੁਕਸਾਨ ਹੋਇਆ ਹੈ।

ਡਿਪਟੀ ਕਮਿਸ਼ਨਰ ਨੇ ਜ਼ਮੀਨੀ ਪੱਧਰ 'ਤੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਮਲਾਲਾ ਪਿੰਡ ਦੀ ਅਨਾਜ ਮੰਡੀ ਦਾ ਵੀ ਦੌਰਾ ਕੀਤਾ। ਕਿਸਾਨਾਂ ਨੇ ਖਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ।ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਹਿਮਾਂਸ਼ੂ ਗੁਪਤਾ ਨੂੰ ਕਿਹਾ ਕਿ ਸਬ ਡਵੀਜ਼ਨ ਵਿੱਚ ਖਰੀਦ ਕਾਰਜਾਂ ਦੀ ਲਗਾਤਾਰ ਜਾਂਚ ਕੀਤੀ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

DC Visits Derabassi’s Rain Affected Villages 

Assures to send the damage report to the State Government

Derabassi (Sahibzada Ajit Singh Nagar)

Deputy Commissioner Aashika Jain visited Derabassi’s rain/hailstorm-affected villages on Saturday and assured the aggrieved farmers to send the loss reports to the State Government for deciding on compensation.

Divulging the details, Mrs Jain said that after getting the field reports of loss of crops particularly in the Horticulture belt of the Derabassi, she visited the Villages Chandiala, Amlala, Baraouli, Karkaour, Bohra, Paragpur, Mehmudpur and Brhampura villages today afternoon. 

She said that preliminary the crops of vegetables/fruits like watermelon, muskmelon and onion have been found affected due to hailstorms/heavy rain. The SDMs have been asked to check the affected areas if any, in their jurisdiction so that a combined report could be sent to the State Government for the next course of action.

Interacting with the farmers of these villages, she said that she has already directed the SDMs to assess the post-rain situation to check the loss in their respective sub-divisions so that a preliminary survey report could be sent to the state government.

She said that so far about 2000 acres of loss of Horticultural crops have been reported in Derabassi while 200 acres in Mohali.The Deputy Commissioner also visited the Amlala village grain market to review the ongoing procurement operations on the ground. 

The farmers expressed satisfaction with the procurement arrangements. The Deputy Commissioner asked the SDM Himanshu Gupta to keep a constant check on procurement operations in the sub-division so that no farmer has to face any difficulty.

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD