Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ

ਚੋਣਾਂ ਨੂੰ ਉਤਸਵ ਵਾਂਗੂ ਮਨਾਉਣ ਦੀ ਜਿਲਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਖਡੂਰ ਸਾਹਿਬ (ਤਰਨ ਤਾਰਨ) , 20 Apr 2024

ਵੋਟਰਾਂ ਨੂੰ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਹੋਰ ਤੇਜ਼ੀ ਲਿਆਂਦੀ ਗਈ, ਜਿਸ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਸੰਦੀਪ  ਕੁਮਾਰ, ਸਹਾਇਕ ਰਿਟਰਨਿੰਗ ਅਫਸਰ ਕਮ ਉਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਅਤੇ ਸਵੀਪ ਅਧਿਕਾਰੀਆਂ ਦੀ ਸਮੁੱਚੀ ਟੀਮ ਵੱਲੋਂ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਹਰੇਕ ਪੋਲਿੰਗ ਸਟੇਸ਼ਨ ਉਤੇ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ /ਕੂਲਰ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਵਾਰ ਹਰੇਕ ਪੋਲਿੰਗ ਸਟੇਸ਼ਨ ਉਤੇ ਪੱਖਿਆਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਹਰੇਕ ਪੋਲਿੰਗ ਸਟੇਸ਼ਨ ਵਿੱਚ ਲੋਕਾਂ ਅਤੇ ਡਿਊਟੀ ਨਿਭਾਉਣ ਵਾਲੇ ਅਮਲੇ ਲਈ ਸਾਫ਼ ਸਫਾਈ, ਸ਼ੁੱਧ ਪੀਣ ਵਾਲੇ ਪਾਣੀ ਦਾ ਖਾਸ ਧਿਆਨ ਰੱਖਿਆ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ  ਵੱਖ ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੇ ਇਸ ਵਾਰ 70 ਪਾਰ ਦੇ ਨਾਅਰੇ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਇਲਾਕੇ ਦਾ ਬਾਸ਼ਿੰਦਾ ਜੋ ਕਿ 18 ਸਾਲ ਤੋਂ ਉੱਪਰ ਹੈ ਵੋਟ ਪਾਉਣ ਤੋਂ ਵਾਂਝਾ ਨਾ ਰਹੇ । 

ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਹੋਰ ਮਜਬੂਤ ਕਰਨ ਵਿੱਚ ਯੋਗਦਾਨ ਪਾਉਣ । ਉਨ੍ਹਾਂ ਕਿਹਾ ਕਿ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰ ਅਤੇ ਦਿਵਿਆਂਗ ਵਿਅਕਤੀ ਜੋ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪਹੁੰਚਣ ਤੋਂ ਅਸਮਰਥ ਹਨ, ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਘਰ ਤੋਂ ਹੀ ਵੋਟ ਪਾਉਣ ਦੀ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ। 

ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਹੋਰ ਮਜਬੂਤ ਕਰਨ ਵਿੱਚ ਯੋਗਦਾਨ ਪਾਉਣ । ਸਹਾਇਕ ਨੋਡਲ ਅਫਸਰ ਯਾਦਵਿੰਦਰ ਸਿੰਘ ਨੇ ਸਟੇਜ ਦਾ ਸੰਚਾਲਨ ਕੀਤਾ ਅਤੇ ਉਹਨਾਂ ਨੇ ਮਾਨਯੋਗ ਡਿਪਟੀ ਕਮਿਸ਼ਨਰ ਜੀ ਦੀ ਹਾਜ਼ਰੀ ਵਿੱਚ"ਵੋਟਾਂ ਪਾਉਣ ਜਰੂਰ ਜਾਇਓ ਪੰਜਾਬੀਓ" ਪੇਸ਼ ਕੀਤੀ। ਇਸ ਤੋਂ ਇਲਾਵਾ ਇੱਕ ਸੈਲਫੀ ਪੁਆਇੰਟ ਸਥਾਪਿਤ ਕੀਤਾ ਗਿਆ ਜੋ ਕਿ ਆਕਰਸ਼ਨ ਦਾ ਕੇਂਦਰ ਬਣਿਆ।  

ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਨਾਇਬ ਤਹਿਸੀਲਦਾਰ ਖਡੂਰ ਸਾਹਿਬ ਸ੍ਰੀ ਸੰਤੋਖ ਸਿੰਘ ਤੱਖੀ, ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਸਰਦਾਰ ਬਲਵੰਤ ਸਿੰਘ ਸੰਧੂ, ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਜਾਂ ਐਜੂਕੇਸ਼ਨ ਡਾਕਟਰ ਸਿਮਰਪ੍ਰੀਤ ਕੌਰ, ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਸਰਦਾਰ ਗੁਰਦੀਪ ਸਿੰਘ, ਪ੍ਰਿੰਸੀਪਲ ਡਾਕਟਰ ਚਰਨਜੀਤ ਕੌਰ ਡਾਕਟਰ ਅਮਨਦੀਪ ਕੌਰ ਹੁੰਦਲ,ਸ੍ਰੀ ਮਤੀ ਮਲਕੀਤ ਕੌਰ ਸੀਡੀਪੀਓ, ਯਾਦਵਿੰਦਰ ਸਿੰਘ ਬੀ ਟੀ ਐਮ, ਸ਼੍ਰੀ ਮਤੀ ਪਰਮਜੀਤ ਕੌਰ, ਕੁਲਬੀਰ ਕੌਰ, ਪ੍ਰੋਫੈਸਰ ਗਗਨਦੀਪ ਕੌਰ, ਮਨਪ੍ਰੀਤ ਕੌਰ, ਰਵਿੰਦਰ ਕੌਰ, ਲਵਪ੍ਰੀਤ ਸਿੰਘ, ਰਾਜਵਿੰਦਰ ਸਿੰਘ ,ਸੁਖਬੀਰ ਸਿੰਘ, ਫਤਿਹਜੰਗ ਸਿੰਘ, ਅਤੇ ਵੱਖ ਵੱਖ ਸਕੂਲਾਂ ਦੇ ਬੱਚੇ ਅਤੇ ਪ੍ਰੋਫੈਸਰ ਹਾਜ਼ਰ ਸਨ ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD