Saturday, 11 May 2024

 

 

ਖ਼ਾਸ ਖਬਰਾਂ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ

 

ਕੈਪਟਨ ਦੀਆਂ ਲੱਤਾਂ 'ਚ ਇੰਨੀ ਜਾਨ ਨਹੀਂ ਜੋ ਮਜੀਠੀਆ ਨੂੰ ਹੱਥ ਪਾ ਸਕੇ - ਮਜੀਠੀਆ

ਹਲਕਾ ਮਜੀਠਾ ਦੇ ਕਸਬਾ ਜੈਂਤੀਪੁਰ ਵਿਖੇ ਅਰੁਣ ਜੇਤਲੀ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ

Web Admin

Web Admin

5 ਦਰਿਆ ਨਿਊਜ਼ (ਰੋਹਿਤ ਕੁਮਾਰ)

ਜੈਂਤੀਪੁਰ ( ਅੰਮ੍ਰਿਤਸਰ ) , 22 Apr 2014

ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਅਕਾਲੀ-ਭਾਜਪਾ ਉਮੀਦਵਾਰ ਸ੍ਰੀ ਅਰੁਣ ਜੇਤਲੀ ਨੇ ਅੱਜ ਇੱਥੇ ਹਲਕਾ ਮਜੀਠਾ ਦੇ ਕਸਬਾ ਜੈਂਤੀਪੁਰ ਵਿਖੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਕਰਵਾਈ ਗਈ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਨੂੰ ਕਾਲੇ ਕਾਰਨਾਮਿਆਂ ਵਾਲੀ ਕਾਂਗਰਸ ਗਰਦਾਨਿਆ ਅਤੇ ਕਿਹਾ ਕਿ ਪਿੱਛਲੇ 10 ਸਾਲਾਂ ਤੋਂ ਕਾਲੇ ਕਾਰਨਾਮਿਆਂ ਵਾਲੀ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣ ਦੀ ਅਪੀਲ ਕੀਤੀ।ਹਜ਼ਾਰਾਂ ਦੀ ਗਿਣਤੀ ਵਿੱਚ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ  ਉਨ੍ਹਾਂ ਕਿਹਾ ਕਿ ਕਿਸੇ ਵੀ ਮੁੱਦੇ 'ਤੇ ਆਖਰੀ ਫੈਸਲਾ ਪ੍ਰਧਾਨ ਮੰਤਰੀ ਦਾ ਨਾ ਹੋ ਕੇ ਕਾਂਗਰਸ ਨੇ ਪ੍ਰਧਾਨ ਮੰਤਰੀ ਦੇ ਕੱਦ ਨੂੰ ਛੋਟਿਆਂ ਕੀਤਾ ਹੈ। ਉਨ੍ਹਾਂ ਕਾਂਗਰਸ ਦੀ ਯੂ ਪੀ ਏ ਸਰਕਾਰ ਨੂੰ ਸੰਸਾਰ ਦੀ ਸਭ ਤੋਂ ਬੇਈਮਾਨ ਸਰਕਾਰ ਹੋਣ ਦਾ ਖ਼ਿਤਾਬ ਦਿੰਦਿਆਂ ਕਿਹਾ ਕਿ 64 ਕਰੋੜ ਦੀ ਬੋਫਰਸ ਬੇਈਮਾਨੀ ਤੋਂ ਸ਼ੁਰੂ ਹੋ ਕੇ ਅੱਜ 1.86 ਲੱਖ ਕਰੋੜ ਕੋਲਾ ਘੋਟਾਲਾ, 1.76 ਲੱਖ ਕਰੋੜ 2 ਜੀ ਸਕੈਮ ਘੁਟਾਲਿਆਂ ਤੱਕ ਪਹੁੰਚ ਜਾਣ ਨਾਲ ਦੇਸ਼ ਨੂੰ ਸ਼ਰਮਿੰਦਗੀ ਸਹਿਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਕਾਂਗਰਸ ਬੁਰੀ ਤਰ੍ਹਾਂ ਹਾਰ ਰਹੀ ਹੈ ।  ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਐਨ ਡੀ ਏ - ਨਰਿੰਦਰ ਮੋਦੀ ਪੱਖੀ ਹਵਾ ਚੱਲ ਰਹੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਕੇਂਦਰ ਵਿੱਚ ਬਣਨ ਵਾਲੀ ਪੰਜਾਬ ਹਿਤੈਸ਼ੀ ਸਰਕਾਰ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਮੋਦੀ ਸਰਕਾਰ ਆਉਣ 'ਤੇ ਪੰਜਾਬ ਦੇ ਵਿਕਾਸ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਅਰੁਣ ਜੇਤਲੀ ਨੇ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਕੇਂਦਰ ਵਿੱਚ ਅੰਮ੍ਰਿਤਸਰ ਦੇ ਲੋਕਾਂ ਦੀ ਆਵਾਜ਼ ਬਣ ਕੇ ਗੂੰਜਣ ਦਾ ਵਿਸ਼ਵਾਸ ਦਿਵਾਇਆ। 

ਇਸ ਮੌਕੇ ਬੋਲਦਿਆਂ ਮਾਲ ਮੰਤਰੀ ਅਤੇ ਹਲਕਾ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਨੇ ਲੋਕਾਂ ਦੇ ਬੁਲੰਦ ਹੌਂਸਲਿਆਂ ਨੂੰ ਵੇਖਦਿਆਂ ਕੈਪਟਨ ਅਮਰਿੰਦਰ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਾ ਠੋਕਵਾਂ ਜਵਾਬ ਦਿੱਤਾ ਤੇ ਕਿਹਾ ਕਿ ਕੈਪਟਨ ਦੀਆਂ ਲੱਤਾਂ ਵਿੱਚ ਇੰਨੀ ਜਾਨ ਨਹੀਂ ਜੋ ਮਜੀਠੀਆ ਨੂੰ ਹੱਥ ਪਾ ਸਕੇ।  ਉਨ੍ਹਾਂ ਪ੍ਰਧਾਨ ਮੰਤਰੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਵਿੱਚ ਇੱਕ ਵੀ ਇੱਟ ਨਾ ਲਵਾ ਸਕਣ ਵਾਲੇ ਡਾ: ਮਨਮੋਹਨ ਸਿੰਘ ਦਾ ਨਾਮ ਇਤਿਹਾਸ ਦੇ ਪੰਨਿਆਂ 'ਤੇ ਕਾਲੇ ਅੱਖਰਾਂ ਨਾਲ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਦੀਆਂ ਲੋਕ-ਮਾਰੂ ਨੀਤੀਆਂ ਕਾਰਨ ਮਹਿੰਗਾਈ ਅਸਮਾਨ ਛੂਹ ਰਹੀ ਹੈ, ਰੋਜ਼ਮੱਰਾ ਦੀਆਂ ਵਸਤਾਂ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀਆਂ ਜਾ ਰਹੀਆਂ ਹਨ। ਜਿੱਥੇ ਅਕਾਲੀ ਸਰਕਾਰ ਨੇ ਆਟਾ-ਦਾਲ ਵਰਗੀਆਂ ਸਹੂਲਤਾਂ ਦਿੱਤੀਆਂ ਉੱਥੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਲਈ ਕਦੀ ਵੀ ਸੋਨੀਆ ਗਾਂਧੀ ਦਾ ਕੂੰਡਾ ਨਹੀਂ ਖੜਕਾਇਆ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਮਾਲਵੇ ਦੇ ਲੋਕਾਂ ਨੇ ਨਿਹੰਗ ਦੇ ਬਾਟੇ ਵਾਂਗ ਮਾਂਜ ਕੇ ਸੁੱਟਿਆ ਹੈ ਅਤੇ ਹੁਣ ਮਝੈਲਾਂ ਦੀ ਵਾਰੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵੇਲਾ ਖੁੰਝਾ ਚੁੱਕਿਆ ਹੈ , ਕਾਂਗਰਸ ਦੀ 10 ਸਾਲ ਕੇਂਦਰ ਵਿੱਚ ਸਰਕਾਰ ਰਹੀ ਪਰ ਪੰਜਾਬ ਲਈ ਕੁੱਝ ਨਹੀਂ ਕੀਤਾ। ਉਨ੍ਹਾਂ ਅਰੁਣ ਜੇਤਲੀ ਨੂੰ ਭਾਰੀ ਗਿਣਤੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਤਲੀ ਇੱਕ ਸੂਝਵਾਨ ਅਤੇ ਸਿਆਣਾ ਵਕੀਲ ਹੈ ਜਿਸਨੇ ਕੈਪਟਨ ਵਰਗੇ ਕਈ ਨਟਖਟ ਅੰਦਰ ਦਿੱਤੇ ਹਨ। ਇਸ ਮੌਕੇ ਰਾਜ ਮਹਿੰਦਰ ਸਿੰਘ ਮਜੀਠਾ, ਲਖਬੀਰ ਸਿੰਘ ਮੋਦੀ ਨੰਗਲ, ਤਲਬੀਰ ਸਿੰਘ ਗਿੱਲ, ਰਜਿੰਦਰ ਕੁਮਾਰ ਪੱਪੂ ਜੈਂਤੀਪੁਰ, ਸੁਖਮਿੰਦਰ ਸਿੰਘ ਗਰੇਵਾਲ, ਹਰਵਿੰਦਰ ਸਿੰਘ ਪੱਪੂ ਕੋਟਲਾ, ਤਰਸੇਮ ਸਿੰਘ ਸਿਆਲਕਾ, ਭਗਵੰਤ ਸਿਆਲਕਾ, ਕੁਲਵਿੰਦਰ ਸਿੰਘ ਧਾਰੀਵਾਲ, ਸ਼ਮੀਰ ਸਿੰਘ ਤਲਵੰਡੀ, ਮਾਲਕ ਸਿੰਘ ਚਾਚੋਵਾਲੀ, ਨਿਰਮਲ ਸਿੰਘ ਪਾਖਰਪੁਰਾ, ਗੁਰਿੰਦਰ ਸਿੰਘ ਰਾਜਪੂਤ, ਕੁਲਵੰਤ ਸਿੰਘ ਚੱਬਾ, ਰਸ਼ਪਾਲ ਸਿੰਘ ਲਹਿਰਕਾ, ਸ੍ਰੀ ਲਾਲ ਚੰਦ, ਹਿੰਮਤ ਸਿੰਘ ਕਾਦਰਾਬਾਦ, ਬਿਕਰਮ ਸਿੰਘ ਢਿੱਲੋਂ ਤੋਂ ਇਲਾਵਾ ਪ੍ਰੋ: ਸਰਚਾਂਦ ਸਿੰਘ ਮੌਜੂਦ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD