Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਨਰਮੇ ਦੀ ਸਫਲ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੇ ਬੀਜ ਦੀ ਬਿਜਾਈ ਕਰਨੀ ਬਹੁਤ ਜ਼ਰੂਰੀ :ਮੁੱਖ ਖੇਤੀਬਾੜੀ ਅਫਸਰ

ਨਰਮੇ ਦੀ ਫਸਲ ਦੀ ਕਾਸਤ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਤੇ ਵਿਚਾਰ ਚਰਚਾ ਲਈ ਮੀਟਿੰਗ ਦਾ ਆਯੋਜਨ

Agriculture, Dr. Amrik Singh, Chief Agriculture Officer Faridkot, Faridkot

Web Admin

Web Admin

5 Dariya News

ਫ਼ਰੀਦਕੋਟ , 21 Apr 2024

Last updated on: Apr 21, 2024, 00:00 IST

ਮੁੱਖ ਖੇਤੀਬਾੜੀ ਅਫਸਰ,ਫਰੀਦਕੋਟ ਡਾ.ਅਮਰੀਕ ਸਿੰਘ ਵੱਲੋਂ  ਜ਼ਿਲ੍ਹੇ ਵਿੱਚ ਨਰਮੇ ਦੀ ਫਸਲ ਦੀ ਕਾਸਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵਿਉਂਤਬੰਦੀ ਕਰਨ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿੱਚ ਬਲਾਕ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਨਰਮੇ ਦੀ ਫਸਲ ਦੀ ਕਾਸਤ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਜਾਣ ਵਾਲੀਆਂ ਗਤੀਵਧੀਆਂ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਫਸਲ ਦੀ ਕਟਾਈ ਤੱਕ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਵਿਸਥਾਰ ਪੂਰਵਕ ਵਿਉਂਤਬੰਦੀ ਕੀਤੀ ਗਈ।

ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਪਿਛਲੇ ਸਾਲ 854 ਹੈਕਟੇਅਰ ਰਕਬੇ ਵਿੱਚ ਨਰਮੇ ਦੀ ਕਾਸ਼ਤ ਕਤਿੀ ਗਈ ਸੀ ਅਤੇ ਇਸ ਸਾਲ 950 ਹੈਕਟੇਅਰ ਰਕਬੇ ਵਿੱਚ ਨਰਮੇ ਦੀ ਕਾਸਤ ਕਰਨ ਦਾ ਟੀਚਾ ਮਿਥਿਆ ਗਿਆ ਹੈ।ਉਨਾਂ ਦੱਸਿਆ ਕਿ ਪਿਛਲੇ ਸਾਲ ਗੁਲਾਬੀ ਸੁੰਡੀ ਨੇ ਨਰਮੇ ਦੀ ਫਸਲ ਦਾ ਕਾਫੀ ਨੁਕਸਾਨ ਕੀਤਾ ਸੀ, ਜਿਸ ਕਾਰਨ ਇਸ ਕਿਸਾਨ ਨਰਮੇ ਦੀ ਕਾਸ਼ਤ ਵਿੱਚ ਘੱਟ ਉਤਸ਼ਾਹ ਦਿਖਾ ਰਹੇ ਹਨ।

ਡਾ. ਅਮਰੀਕ ਸਿੰਘ ਨੇ ਕਿਹਾ ਕਿ ਨਰਮੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨਤਿ ਕੁਮਾਰ ਦੇ ਆਦੇਸ਼ਾਂ ਤੇ ਨਰਮੇ ਦੀਆਂ ਛਿੱਟੀਆਂ ਦੇ ਪ੍ਰਬੰਧਨ ਅਤੇ ਏ. ਬੀ. ਕਾਟਨ ਸਪਿਨਿੰਗ ਮਿੱਲ ਗੁਰੁਸਰ ਜੈਤੋ ਵਿੱਚ ਵੜੇਵਿਆਂ ਵਿੱਚੋਂ ਸੁੰਡੀ ਦੇ ਪਿਊਪੇ ਅਤੇ ਸੁੰਡੀਆ ਦੇ ਖਾਤਮੇ ਲਈ ਫਿਊਮੀਗੇਸ਼ਨ ਕਰਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ।ਉਨਾਂ ਦੱਸਿਆ ਕਿ ਇਸ ਵਾਰ ਬੇਮੌਸਮੀ ਬਾਰਸ਼ਾਂ ਕਾਰਨ ਕਣਕ ਦੀ ਕਟਾਈ ਵਿੱਚ ਦੇਰੀ ਹੋਈ ਹੈ, ਜਿਸ ਕਾਰਨ ਨਰਮੇ ਦੀ ਬਿਜਾਈ ਦਾ ਕੰਮ ਵੀ ਅਜੇ ਸ਼ੁਰੂ ਨਹੀਂ ਹੋਇਆ।

ਉਨਾਂ ਦੱਸਿਆ ਕਿ ਕਿਸਾਨਾਂ ਨੂੰ ਨਰਮੇ ਦੀ ਕਾਸਤ ਨੂੰ ਤਕਨੀਕੀ ਪੱਧਰ ਤੇ ਉਤਸ਼ਾਹਿਤ ਕਰਨ ਲਈ ਪਿੰਡ ਖਾਰਾ ਅਤੇ ਬੀਹਲੇਵਾਲ ਨੂੰ ਨਰਮੇ ਦੀ ਕਾਸ਼ਤ ਲਈ ਵਿਕਸਤ ਨਵੀਤਮ ਕਾਸਤਕਾਰੀ ਤਕਨੀਕਾਂ ਅਪਣਾ ਕੇ ਨਮੂਨੇ ਦੇ ਪਿੰਡ ਵੱਜੋਂ ਵਿਕਸਿਤ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਇਨਾਂ ਦੋ ਪਿੰਡਾਂ ਵਿੱਚ ਨਰਮੇ ਦੀ ਕਾਸਤ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਪਰਖ ਕੀਤੀ ਜਾਵੇਗੀ ਤਾਂ ਜੋ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ਤੇ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਉਨਾਂ ਕਿਹਾ ਕਿ ਚਿੱਟੀ ਮੱਖੀ ਦੀ ਰੋਕਥਾਮ ਲਈ ਸੰਬੰਧਤ ਵਿਭਾਗਾਂ ਵੱਲੋਂ ਨਦੀਨਾਂ ਦੀ ਰੋਕਥਾਮ ਕਰ ਲਈ ਗਈ ਹੈ।ਉਨਾਂ ਦੱਸਿਆ ਕਿ ਸਫਲ ਨਰਮੇ ਦੀ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੇ ਬੀਜ ਦੀ ਬਿਜਾਈ ਕਰਨੀ ਬਹੁਤ ਜ਼ਰੂਰੀ ਹੈ ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੇ ਬੀਜ ਦੀ ਹੀ ਵਰਤੋਂ ਕੀਤੀ ਜਾਵੇ ਅਤੇ ਬੀਜ ਖਰੀਦਣ ਉਪਰੰਤ ਡੀਲਰ ਤੋਂ ਬਿੱਲ ਲੈ ਕੇ ਸੰਭਾਲ ਲਿਆ ਜਾਵੇ।

ਉਨਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਨਰਮਾ ਕਾਸ਼ਤਕਾਰਾਂ ਨੂੰ ਨਵੀਨਤਮ ਤਕਨੀਕ ਪੱਖੋਂ ਮਜ਼ਬੁਤ ਕਰਨ ਲਈ ਹਫਤੇ ਦੇ ਹਰ ਬੁੱਧਵਾਰ ਅਤੇ ਸ਼ੁਕਰਵਾਰ ਜਾਗਰੁਕਤਾ ਕੈਂਪ/ਮੀਟਿੰਗਾਂ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫਾਰਸ਼ ਤਕਨੀਕਾਂ ਬਾਰੇ ਜਾਗਰੁਕ ਕੀਤਾ ਜਾਵੇ।ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆ ਨੇ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਤਕਨੀਕ ਪੱਖੋਂ ਮਜ਼ਬੂਤ ਕਰਨ ਲਈ ਹਰ ਸੰਭਵ ਯਤਣ ਕੀਤੇ ਜਾਣਗੇ ਤਾਂ ਜੋ ਨਰਮੇ ਦੀ ਕਾਸ਼ਤ ਨੂੰ ਜ਼ਿਲਾ ਫਰੀਦਕੋਟ ਵਿੱਚ ਦੁਬਾਰਾ ਪੁਨਰਸੁਰਜੀਤ ਕੀਤਾ ਜਾ ਸਕੇ।

ਇਸ ਮੌਕੇ ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ,ਡਾ.ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਕਮ ਨੋਡਲ ਅਫਸਰ(ਕਪਾਹ),ਡਾ.ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਲਾਕ ਫਰੀਦਕੋਟ,ਰਵਿੰਦਰ ਸਿੰਘ,ਸਵਿੰਦਰ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਹਾਜਰ ਸਨ।

 

Tags: Agriculture , Dr. Amrik Singh , Chief Agriculture Officer Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD