Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ: ਜਨਤਕ ਜਥੇਬੰਦੀਆਂ

Web Admin

Web Admin

5 Dariya News

ਮਲੇਰਕੋਟਲਾ , 21 Apr 2024

ਅੱਜ ਜਨਤਕ ਜਥੇਬੰਦੀਆਂ ਦਾ ਇੱਕ ਵਫਦ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਛੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਡੀਐੱਸਪੀ ਮਾਲੇਰਕੋਟਲਾ ਨੂੰ ਮਿਲਿਆ। ਜਿੱਥੇ ਜਥੇਬੰਦੀਆਂ ਦੇ ਆਗੂਆਂ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਨੂੰ ਦੋ ਦਿਨ ਦਾ ਅਲਟੀਮੇਟਮ ਦਿੱਤਾ ਗਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਾਉਣ ਅਤੇ ਬਣਦੀ ਸਜ਼ਾ ਦਵਾਉਣ ਤੱਕ ਪਰਿਵਾਰ ਨਾਲ ਡਟ ਕੇ ਖੜਨ ਦਾ ਭਰੋਸਾ ਦਿੱਤਾ। 

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮਾਲੇਰਕੋਟਲਾ ਦੇ ਇੱਕ ਨਿੱਜੀ ਸਕੂਲ ਦੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਇੱਕ ਨੌਜਵਾਨ ਸਕੂਲ ਦੇ ਗੇਟ ਅੱਗੋਂ ਨਾਬਾਲਗ ਲੜਕੀ ਨੂੰ ਡਰਾ ਕੇ ਆਪਣੀ ਗੱਡੀ ਵਿੱਚ ਲੈ ਜਾਂਦਾ ਹੈ ਤੇ ਉਸ ਨਾਲ ਬਲਾਤਕਾਰ ਕਰਕੇ ਉਸ ਨੂੰ ਗਲੀਆਂ ਵਿੱਚ ਸੁੱਟ ਦਿੰਦਾ ਹੈ। ਬੇਸ਼ੱਕ ਪੁਲਿਸ ਵੱਲੋਂ ਦੋਸ਼ੀ ਉੱਪਰ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਪਰ ਹਾਲੇ ਤੱਕ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। 

ਇਸਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ । ਕੁੱਪ ਰਹੀੜੇ 3 ਸਾਲਾਂ ਮਾਸੂਮ ਨਾਲ ਬਲਾਤਕਾਰ, ਰਿਪੁਦਮਨ ਕਾਲਜ ਨਾਭਾ ਵਿਖੇ ਗੈਂਗਰੇਪ ਦੀ ਘਟਨਾ ਦਾ ਸੇਕ ਅਜੇ ਘਟਿਆ ਨਹੀਂ ਸੀ ਕਿ ਹੁਣ ਨਾਬਾਲਗ ਲੜਕੀ ਨਾਲ ਰੇਪ ਦੀ ਘਟਨਾ ਸਾਹਮਣੇ ਆਈ ਹੈ ਜਿਸ ਵਿਚ ਚਾਰ ਦਿਨ ਬੀਤ ਜਾਣ ਤੇ ਵੀ ਦੋਸ਼ੀ ਪੁਲਿਸ ਦੀ ਗ੍ਰਿਫਤ ਚੋਂ ਬਾਹਰ ਹੈ ਜੋਕਿ ਪ੍ਰਸ਼ਾਸਨ ਦੀ ਕਾਰਵਾਈ ਉੱਪਰ ਸ਼ੰਕੇ ਖੜੇ ਕਰਦਾ ਹੈ। 

ਆਗੂਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਾਡੇ ਸਮਾਜ ਵਿਚ ਔਰਤ ਵਿਰੋਧੀ ਮਾਨਸਿਕਤਾ ਅਤੇ ਸਾਮਰਾਜੀ ਖਪਤਵਾਦੀ ਸਭਿਆਚਾਰ ਦਾ ਪ੍ਰਗਟਾਵਾ ਹਨ ਜੋਕਿ ਔਰਤ ਨੂੰ ਸਿਰਫ ਭੋਗੀ ਜਾਣ ਵਾਲੀ ਵਸਤੂ ਦੇ ਤੌਰ ਤੇ ਪੇਸ਼ ਕਰਦਾ ਹੈ। ਆਗੂਆਂ ਨੇ ਅਜਿਹੀ ਔਰਤ ਵਿਰੋਧੀ ਮਾਨਸਿਕਤਾ ਅਤੇ ਲੋਕ ਦੋਖੀ ਪ੍ਰਬੰਧ  ਖਿਲਾਫ ਲਾਮਬੰਦੀ ਦਾ ਸੱਦਾ ਦਿੱਤਾ। 

ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਕਮਲਦੀਪ ਕੌਰ , ਰੁਕਸਾਨਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ, ਚਮਕੌਰ ਸਿੰਘ ਹਥਨ, ਮਾਨ ਸਿੰਘ ਸੱਦੋਪੁਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ, ਜਗਤਾਰ ਸਿੰਘ ਤੋਲ਼ੇਵਾਲ, ਇਸਤਰੀ ਜਾਗ੍ਰਤੀ ਮੰਚ ਦੇ ਸੂਬਾ ਸਕੱਤਰ ਅਮਨਦੀਪ ਕੌਰ ਦਿਓਲ, ਨੌਜਵਾਨ ਭਾਰਤ ਸਭਾ ਦੇ ਜਗਦੇਵ ਸਿੰਘ ਚੌਂਦਾ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਵਿਕਰਮ ਸਿੰਘ ਆਦਿ ਨੇ ਐਲਾਨ ਕੀਤਾ ਗਿਆ ਕਿ ਜੇਕਰ ਦੋਸ਼ੀ ਨੂੰ ਜਲਦੀ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਅਤੇ ਇਸ ਮਾਮਲੇ ਵਿੱਚ ਸਹਿ ਦੋਸ਼ੀ ਸਕੂਲ ਮੈਨੇਜਮੈਂਟ ਜਿਸ ਦੀ ਨੱਕ ਹੇਠ ਇਹ ਸਭ ਕੁਝ ਵਾਪਰਿਆ ਉੱਪਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਜਲਦੀ ਹੀ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਜੇਕਰ ਦੋ ਦਿਨ ਅੰਦਰ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਤਾਂ ਦੀ ਦਿਨ ਬਾਅਦ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਮੌਕੇ ਪੀੜਿਤਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD