Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

26 ਅਪ੍ਰੈਲ ਤੱਕ ਮਨਾਇਆ ਜਾਵੇਗਾ "ਮਲੇਰੀਆ ਵਿਰੋਧੀ ਹਫਤਾ": ਸਿਵਲ ਸਰਜਨ

ਸਿਹਤ ਵਿਭਾਗ ਵੱਲੋਂ ਮਲੇਰੀਆ ਵਿਰੋਧੀ ਜਾਗਰੂਕਤਾ ਪੋਸਟਰ ਜਾਰੀ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 22 Apr 2024

Last updated on: Apr 22, 2024, 00:00 IST

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਰਾਜ ਵਿੱਚ ਮਲੇਰੀਆ ਐਲੀਮੀਨੇਸ਼ਨ ਪ੍ਰੋਗਰਾਮ ਨੂੰ ਮੁੱਖ ਰੱਖਦੇ ਹੋਏ ਜਿਲੇ ਅੰਦਰ 22 ਤੋਂ 26 ਅਪ੍ਰੈਲ ਤੱਕ "ਮਲੇਰੀਆ ਵਿਰੋਧੀ ਹਫਤਾ ਮਨਾਇਆ ਜਾ ਰਿਹਾ ਹੈ। ਇਸ ਜਾਗਰੂਕਤਾ ਹਫਤੇ ਦੀ ਸ਼ੁਰੂਆਤ ਡਾ ਦਵਿੰਦਰਜੀਤ ਕੌਰ ਨੇ ਮਲੇਰੀਆ ਵਿਰੋਧੀ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਕੀਤੀ। 

ਇਸ ਮੌਕੇ ਤੇ ਸਿਵਲ ਸਰਜਨ ਨੇ ਕਿਹਾ ਕਿ ਇਸ ਮਲੇਰੀਆ ਵਿਰੋਧੀ ਹਫਤੇ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਦੇ ਸਾਰੇ ਭੱਠਿਆਂ ,ਪਥੇਰਾ, ਪ੍ਰਵਾਸੀ ਆਬਾਦੀ ਅਤੇ ਸਲੱਮ ਏਰੀਏ ਵਿੱਚ ਮਲੇਰੀਏ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ  ਅਤੇ ਫੀਵਰ ਸਰਵੇ ਕੀਤਾ ਜਾਵੇਗਾ, ਸਰਵੇ ਦੌਰਾਨ ਹਰੇਕ ਬੁਖਾਰ ਵਾਲੇ ਮਰੀਜ਼ਾਂ ਦਾ ਆਰ.ਡੀ.ਟੀ (ਰੈਪਿਡ ਡਾਇਗਨੋਸਟਿਕ ਟੈਸਟ) ਕਿੱਟ ਦੁਆਰਾ ਟੈਸਟ ਕਰਕੇ ਮੌਕੇ ਤੇ ਹੀ ਤੁਰੰਤ ਰਿਪੋਰਟ ਦਿੱਤੀ ਜਾਵੇ ਅਤੇ ਪਾਜੀਟਿਵ ਪਾਏ ਜਾਣੇ ਵਾਲੇ ਮਰੀਜ਼ਾਂ ਦੇ ਅਗਲੇ ਟੈਸਟ ਕਰਵਾਕੇ ਜਲਦੀ ਤੋਂ ਜਲਦੀ ਇਲਾਜ ਸ਼ੁਰੂ ਕੀਤਾ ਜਾਵੇਗਾ। 

 ਜਿਲਾ ਐਪੀਡਮੋਲੋਜਿਸਟ ਡਾ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਹ ਮਲੇਰੀਆ ਵਿਰੋਧੀ ਹਫਤਾ  ਮਣਾਉਣ ਸਬੰਧੀ ਜਿਲੇ ਅੰਦਰ 51 ਟੀਮਾਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ ਜਿਸ ਤਹਿਤ ਚਨਾਥਲ ਬਲਾਕ ਅਧੀਨ 16, ਸੰਘੋਲ ਬਲਾਕ ਅਧੀਨ 16 ਅਤੇ ਨੰਦਪੁਰ ਕਲੋੜ ਬਲਾਕ ਅਧੀਨ 19 ਟੀਮਾਂ ਕੰਮ ਕਰਨਗੀਆਂ ।ਉਹਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਮਲਟੀ ਪਰਪਜ ਹੈਲਥ ਸੁਪਰਵਾਈਜ਼ਰ,ਮੇਲ ਇਹਨਾਂ ਟੀਮਾਂ ਦੀ ਬਲਾਕ ਪੱਧਰ ਤੇ ਸੁਪਰਵੀਜ਼ਨ ਕਰਨਗੇ, ਜਦਕਿ ਜ਼ਿਲ੍ਹਾ ਪੱਧਰ ਤੋਂ ਸੁਪਰਵਾਈਜਰੀ ਟੀਮਾਂ ਇਸ ਸਮੁੱਚੇ ਕੰਮ ਦੀ ਸੁਪਰਵੀਜ਼ਨ ਕਰਨਗੀਆਂ। 

ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਜਿਲਾ ਹਸਪਤਾਲ ਡਾ ਬਲਕਾਰ ਸਿੰਘ, ਜਿਲਾ ਐਪੀਡਿਮੋਲੋਜਿਸਟ ਡਾ ਦੀਪਤੀ, ਜਿਲਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ,ਜਸਵਿੰਦਰ ਕੌਰ, ਸਟੈਨੋ ਬਲਜੀਤ ਕੌਰ, ਬੀਈਈ ਮਹਾਂਵੀਰ ਸਿੰਘ, ਸਿਹਤ ਸੁਪਰਵਾਈਜ਼ਰ ਇੰਦਰਜੀਤ ਸਿੰਘ ਐਲਟੀ ਹਰਵਿੰਦਰ ਕੌਰ, ਮਨਦੀਪ ਕੌਰ, ਮਾਨਵ ਸ਼ਾਹ , ਧਰਮ ਸਿੰਘ, ਮਨਵੀਰ ਸਿੰਘ ਆਦਿ ਹਾਜ਼ਰ ਸਨ। 

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD