Friday, 03 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਫਾਜ਼ਿਲਕਾ ਜ਼ਿਲ੍ਹੇ ਵਿਚ 132596 ਮਿਟ੍ਰਿਕ ਟਨ ਕਣਕ ਦੀ ਖਰੀਦ

ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਬੈਠਕ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 22 Apr 2024

ਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੇ ਖਰੀਦ ਪ੍ਰਕ੍ਰਿਆ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਖਰੀਦ ਏਂਜਸੀਆਂ, ਆੜਤੀਆਂ, ਟਰਾਂਸਪੋਟਰਾਂ ਅਤੇ ਲੇਬਰ ਕੰਟਰੈਕਟਰਾਂ ਨਾਲ ਬੈਠਕ ਕੀਤੀ। ਬੈਠਕ ਵਿਚ ਐਸਐਸਪੀ ਡਾ: ਪ੍ਰਗਿਆ ਜੈਨ ਵੀ ਹਾਜਰ ਸਨ।

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਬੀਤੀ ਸ਼ਾਮ ਤੱਕ 154630 ਮਿਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਇਸ ਵਿਚੋਂ 132596 ਮਿਟਿ੍ਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 37951 ਮਿਟ੍ਰਿਕ ਟਨ, ਮਾਰਕਫੈਡ ਨੇ 42445 ਮਿਟ੍ਰਿਕ ਟਨ,  ਪਨਸਪ ਨੇ 31456 ਮਿਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸਿੰਗ ਕਾਰਪੋਰੇਸ਼ਨ ਨੇ 16602 ਮਿਟ੍ਰਿਕ ਟਨ ਅਤੇ ਨਿੱਜੀ ਵਪਾਰੀਆਂ ਨੇ 4142 ਮਿਟਿ੍ਕ ਟਨ ਕਣਕ ਦੀ ਖਰੀਦ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਕਣਕ ਦੇ 105 ਕਰੋੜ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ, ਜਿਸਦੇ ਮੁਕਾਬਲੇ 140 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਦਾਇਤ ਕੀਤੀ ਕਿ ਜਿਆਦਾ ਤੋਂ ਜਿਆਦਾ ਕਣਕ ਦੀ ਲਿਫਟਿੰਗ ਕੀਤੀ ਜਾਵੇ ਅਤੇ ਮੰਡੀਆਂ ਵਿਚ ਸੁੱਕੀ ਕਣਕ ਹੀ ਲਿਆਂਦੀ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੇ ਖਰੀਦ ਪ੍ਰਬੰਧਾਂ ਵਿਚ ਕਿਸੇ ਵੀ ਉਣਤਾਈ ਪਾਏ ਜਾਣ ਤੇ ਸਬੰਧਤ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬੈਠਕ ਵਿਚ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸਪੀ ਰਮਨੀਸ਼ ਚੌਧਰੀ, ਐਸਡੀਐਮ ਸ੍ਰੀ ਪੰਕਜ ਬਾਂਸਲ ਤੇ ਸ੍ਰੀ ਬਲਕਰਨ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਜਸਮੀਤ ਸਿੰਘ, ਡੀਐਮ ਮਾਰਕਫੈਡ ਸ੍ਰੀ ਵਿਪਨ ਕੁਮਾਰ, ਡੀਐਮ ਪਨਸਪ ਸ੍ਰੀ ਰਮਨ ਗੋਇਲ ਵੀ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD