Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਵੱਲੋਂ ਚੋਣਾਂ ਦੀਆਂ ਤਿਆਰੀਆਂ ਬਾਰੇ ਬੈਠਕ

ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ-ਸ਼ੌਕਤ ਅਹਿਮਦ ਪਰੇ

Showkat Ahmad Parray, DC Patiala, Deputy Commissioner Patiala, Patiala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਟਿਆਲਾ , 22 Apr 2024

ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਹ ਨਿਰਦੇਸ਼ ਪਟਿਆਲਾ ਦੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਦਿੰਦਿਆਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 1 ਜੂਨ ਨੂੰ ਵੋਟਾਂ ਪੁਆਉਣ ਲਈ ਸਮੁੱਚੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ। 

ਉਨ੍ਹਾਂ ਕਿਹਾ ਕਿ ਸਮੁੱਚਾ ਚੋਣ ਅਮਲ ਨਿਰਵਿਘਨ ਨੇਪਰੇ ਚੜਾਉਣ ਦੇ ਕੰਮ ਵਿੱਚ ਕਿਸੇ ਗ਼ਲਤੀ ਦੀ ਕੋਈ ਗੁੰਜਾਇਸ਼ ਨਹੀਂ ਰਹਿਣੀ ਚਾਹੀਦੀ। ਚੋਣਾਂ ਬਾਬਤ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਅੱਜ ਜ਼ਿਲ੍ਹੇ ਦੇ ਏ.ਡੀ.ਸੀ. (ਜ) ਕੰਚਨ ਤੇ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਪੀ. ਸਥਾਨਕ ਹਰਬੰਤ ਕੌਰ ਤੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ। 

ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਚੋਣਾਂ ਦੌਰਾਨ ਡਿਊਟੀ 'ਤੇ ਤਾਇਨਾਤ ਸਮੂਹ ਅਮਲੇ, ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੋਟਾਂ ਪੁਆਉਣ ਲਈ ਪੋਸਟਲ ਬੈਲੇਟ, ਚੋਣ ਡਿਊਟੀ ਸਰਟੀਫਿਕੇਟ ਸਮੇਂ ਸਿਰ ਤਕਸੀਮ ਕਰਨ ਦੀ ਕਾਰਵਾਈ ਮੁਕੰਮਲ ਕੀਤੀ ਜਾਵੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਆਪਣੇ ਜਿਹੜੇ ਵੋਟਰ, 85 ਸਾਲ ਤੋਂ ਵੱਧ ਉਮਰ ਹੋਣ ਕਰਕੇ ਜਾਂ ਕਿਸੇ ਅਪੰਗਤਾ ਕਰਕੇ ਪੋਲਿੰਗ ਬੂਥ ਉਪਰ ਵੋਟ ਪਾਉਣ ਲਈ ਨਹੀਂ ਜਾ ਸਕਦੇ ਉਨ੍ਹਾਂ ਦੀਆਂ ਵੋਟਾਂ ਪੁਆਉਣ ਲਈ ਉਨ੍ਹਾਂ ਦੀ ਸ਼ਨਾਖਤ ਅਤੇ ਸਹਿਮਤੀ ਲੈਣ ਲਈ ਫਾਰਮ 12-ਡੀ ਬੀ.ਐਲ.ਓਜ ਰਾਹੀਂ ਸਮੇਂ ਸਿਰ ਵੰਡੇ ਜਾਣ। 

ਇਸ ਤੋਂ ਬਿਨ੍ਹਾਂ ਪੁਲਿਸ ਸਮੇਤ ਹੋਰ ਡਿਊਟੀ ਕਰ ਰਹੇ ਮੁਲਾਜਮਾਂ ਨੂੰ ਬੈਲੇਟ ਪੇਪਰ ਦੇਣ ਲਈ ਫਾਰਮ ਨੰਬਰ 12 ਅਤੇ ਚੋਣ ਡਿਊਟੀ ਸਰਟੀਫਿਕੇਟ ਦੇਣ ਲਈ 12-ਏ ਫਾਰਮ ਵੀ ਨਿਯਮਾਂ ਮੁਤਾਬਕ ਭਰ ਲਏ ਜਾਣ। ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਮੀਟਿੰਗ ਦੌਰਾਨ ਚੋਣ ਅਮਲੇ ਵੱਲੋਂ ਵੋਟਾਂ ਪੁਆਉਣ ਦੀ ਸਿਖਲਾਈ, ਸਟਾਫ਼ ਲਈ ਲੋੜੀਂਦੇ ਪ੍ਰਬੰਧ, ਵੋਟਾਂ ਦੌਰਾਨ ਗਰਮੀ ਦੇ ਮੌਸਮ 'ਚ ਗਰਮ ਲੂ ਤੋਂ ਬਚਣ ਲਈ ਬਚਾਓ ਦੇ ਸਾਧਨ, ਜ਼ਿਲ੍ਹੇ ਦੇ ਸਾਰੇ ਯੋਗ ਵੋਟਰਾਂ ਦੀਆਂ ਵੋਟਾਂ ਪੁਆਉਣ ਲਈ ਅਗੇਤੇ ਪ੍ਰਬੰਧ, ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪੁਆਉਣ ਲਈ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ ਕਰਨ ਸਮੇਤ ਜਿਹੜੇ ਬੂਥਾਂ 'ਤੇ ਪਹਿਲਾਂ ਘੱਟ ਵੋਟਾਂ ਪਈਆਂ ਸਨ, ਉਨ੍ਹਾਂ ਨੇੜਲੀ ਵੱਸੋਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਤ ਕਰਨ ਲਈ ਸਕੂਲੀ ਵਿਦਿਆਰਥੀਆਂ ਦੀ ਮਦਦ ਲੈਣੀ, ਬਾਰੇ ਹਦਾਇਤਾਂ ਦਿੱਤੀਆਂ। 

ਉਨ੍ਹਾਂ ਕਿਹਾ ਕਿ ਚੋਣਾਂ ਦਾ ਪਰਵ ਦੇਸ਼ ਦਾ ਗਰਵ ਨਾਅਰੇ ਤਹਿਤ ਹਰੇਕ ਵੋਟਰ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਤ ਕੀਤਾ ਜਾਣਾ ਵੀ ਯਕੀਨੀ ਬਣਾਇਆ ਜਾਵੇ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ 55 ਮਾਡਲ ਪੋਲਿੰਗ ਸਟੇਸ਼ਨਾਂ ਤੋਂ ਬਿਨ੍ਹਾਂ 8 ਪਿੰਕ ਪੋਲਿੰਗ ਸਟੇਸ਼ਨ ਅਤੇ ਦਿਵਿਆਂਗਜਨਾਂ ਲਈ 8 ਵਿਸ਼ੇਸ਼ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣ ਦੀ ਤਜਵੀਜ਼ ਹੈ। 

ਜਦਕਿ ਜ਼ਿਲ੍ਹਾ ਪੱਧਰ 'ਤੇ ਥਾਪਰ ਯੂਨੀਵਰਸਿਟੀ ਵਿਖੇ ਨੌਜਵਾਨਾਂ ਵੱਲੋਂ ਚਲਾਏ ਜਾਣ ਵਾਲੇ ਇੱਕ ਵਿਸ਼ੇਸ਼ ਪੋਲਿੰਗ ਸਟੇਸ਼ਨ ਦੀ ਸਥਾਪਤੀ ਬਾਰੇ ਵੀ ਤਜਵੀਜ ਹੈ। ਇਸ ਦੌਰਾਨ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ 'ਤੇ ਜੋਰ ਦਿੱਤਾ ਗਿਆ।

 

Tags: Showkat Ahmad Parray , DC Patiala , Deputy Commissioner Patiala , Patiala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD