Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸ ਐਸ ਪੀ ਵੱਲੋਂ ਮੰਡੀਆਂ ਦਾ ਦੌਰਾ

ਖਰੀਦੀ ਗਈ ਕਣਕ ਦੀ ਤੇਜ਼ੀ ਨਾਲ ਲਿਫਟਿੰਗ ਦੇ ਦਿੱਤੇ ਨਿਰਦੇਸ਼

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 22 Apr 2024

Last updated on: Apr 22, 2024, 00:00 IST

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਵੱਲੋਂ ਫਾਜ਼ਿਲਕਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਅਤੇ ਟਰਾਂਸਪੋਰਟਰਾਂ ਨੂੰ ਸਖਤ ਤਾੜਨਾ ਕੀਤੀ ਕਿ ਮੰਡੀਆਂ ਵਿੱਚੋਂ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ। 

ਉਨਾਂ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਵਿੱਚ ਢਿੱਲ ਵਰਤਣ ਤੇ ਵਿਭਾਗੀ ਕਾਰਵਾਈ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਮਜ਼ਦੂਰਾਂ ਦੀ ਹੜਤਾਲ ਕਾਰਨ ਲਿਫਟਿੰਗ ਵਿੱਚ ਕਮੀ ਆਈ ਸੀ ਪਰ ਅੱਜ ਦੁਬਾਰਾ ਤੋਂ ਪੂਰੀ ਰਫਤਾਰ ਨਾਲ ਲਿਫਟਿੰਗ ਸ਼ੁਰੂ ਕਰਵਾ ਦਿੱਤੀ ਗਈ ਹੈ। ਉਹਨਾਂ ਨੇ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਜਿਆਦਾ ਤੋਂ ਜਿਆਦਾ ਟਰੱਕ ਲਿਫਟਿੰਗ ਲਈ ਮੁਹਈਆ ਕਰਵਾਏ ਜਾਣ ਅਤੇ ਮੰਡੀ ਜਾਂ ਗੁਦਾਮ ਵਿੱਚ ਕਣਕ ਦੀ ਲੋਡਿੰਗ ਜਾਂ ਅਨਲੋਡਿੰਗ ਲਈ ਲੇਬਰ ਦੀ ਕੋਈ ਘਾਟ ਨਾ ਆਵੇ।

ਉਹਨਾਂ ਸਖਤ ਹਦਾਇਤ ਕੀਤੀ ਕਿ ਮੰਡੀ ਵਿੱਚ ਕਣਕ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਇਸ ਦੇ ਨਾਲ ਹੀ ਆੜਤੀਆਂ ਅਤੇ ਮਜ਼ਦੂਰਾਂ ਨੂੰ ਵੀ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨਾਂ ਨੇ ਮਾਰਕੀਟ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸੇ ਵੀ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਜਰੂਰਤ ਅਨੁਸਾਰ ਤਰਪਾਲਾਂ ਦਾ ਪ੍ਰਬੰਧ ਹੋਵੇ ।

ਇਸ ਮੌਕੇ ਉਨਾਂ ਦੇ ਨਾਲ ਏਡੀਸੀ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ, ਐਸਪੀ ਸ੍ਰੀ ਰਮਨੀਸ਼ ਚੌਧਰੀ,ਜ਼ਿਲਾ ਫੂਡ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਇੱਥੇ ਉਹਨਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਉਹਨਾਂ ਨੇ ਪੱਲੇਦਾਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਇਸ ਤੋਂ ਬਾਅਦ ਉਹਨਾਂ ਨੇ ਗੋਦਾਮ ਵਿੱਚ ਜਾ ਕੇ ਕਣਕ ਦੇ ਭੰਡਾਰ ਕੀਤੇ ਜਾਣ ਦੇ ਕੰਮ ਦਾ ਵੀ ਜਾਇਜ਼ਾ ਲਿਆ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD