Friday, 03 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ 62 ਸਥਾਈ ਮੰਡੀਆਂ ਤੋਂ ਇਲਾਵਾ ਸਥਾਪਿਤ ਕੀਤੇ ਗਏ 24 ਆਰਜ਼ੀ ਖਰੀਦ ਕੇਂਦਰ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ

ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 7,42,698 ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 22 Apr 2024

ਬੀਤੇ ਦਿਨੀਂ ਹੋਈਆਂ ਬਰਸਾਤਾਂ ਤੋਂ ਬਾਅਦ ਹੁਣ ਜ਼ਿਲਾ੍ਹ ਤਰਨਤਾਰਨ ਦੀਆਂ ਮੰਡੀਆਂ ਦੇ ਵਿੱਚ ਕਣਕ ਦੀ ਆਮਦ ਵਿੱਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ ਅਤੇ ਫਸਲ ਦੀ ਖਰੀਦ ਉਪਰੰਤ ਚੁਕਾਈ ਪ੍ਰਕਿਰਿਆ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਲਈ ਕਿਸੇ ਤਰਾਂ੍ਹ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨਾਂ ਗੱਲਾਂ ਦਾ ਪ੍ਰਗਟਾਵਾ ਜ਼ਿਲਾ੍ਹ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ, ਸ਼੍ਰੀ ਸੰਦੀਪ ਕੁਮਾਰ ਵੱਲੋਂ ਸੋਮਵਾਰ ਨੂੰ ਸਥਾਨਕ ਦਾਣਾ ਮੰਡੀ ਦਾ ਦੌਰਾ ਕਰਦਿਆ ਕੀਤਾ।ਇਸ ਮੌਕੇ ਐਸ. ਐਸ. ਪੀ, ਤਰਨਤਾਰਨ, ਸ਼੍ਰੀ ਅਸ਼ਵਨੀ ਕਪੂਰ ਵੀ ਮੌਜੂਦ ਰਹੇ।

ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ 62 ਸਥਾਈ ਮੰਡੀਆਂ ਤੋਂ ਇਲਾਵਾ 24 ਆਰਜ਼ੀ ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ।ਕਿਸਾਨਾਂ ਵੱਲੋਂ ਮੰਡੀਆਂ ਵਿਖੇ ਲਿਆਂਦੀ ਗਈ ਕਣਕ ਦੀ ਖਰੀਦ ਨਾਲੋਂ-ਨਾਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਦੀ ਖਰੀਦ ਤੇ ਅਦਾਇਗੀ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 7,42,698 ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਅਦਾਇਗੀ ਨਿਰਧਾਰਿਤ 48 ਘੰਟੇ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇਗੀ। ਉਹਨਾਂ ਦੱਸਿਆ ਕਿ ਖਰੀਦੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 9 ਕਰੋੜ 33 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਸੁੱਕੀ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਉਹਨਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖ਼ਰੀਦਣਾ ਯਕੀਨੀ ਬਣਾਇਆ ਜਾਵੇਗਾ।

ਡਿਪਟੀ ਕਮਿਸ਼ਨਰ, ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਮਾਰਕਫੈੱਡ, ਐੱਫ਼. ਸੀ. ਆਈ., ਪਨਗਰੇਨ, ਪਨਸਪ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਅਪ੍ਰੈਲ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 44277 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 22256 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 6593 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 5165 ਮੀਟ੍ਰਿਕ ਟਨ, ਪਨਸਪ ਵੱਲੋਂ 5908 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 4590 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਉਨਾਂ ਕਿਹਾ ਕਿ ਜ਼ਿਲੇ੍ਹ ਤਰਨਤਾਰਨ ਦੇ ਸਮੂਹ ਉੱਪ ਮੰਡਲ ਮੈਜਿਸਟਰੇਟ ਆਪਣੀਆਂ ਸਬ-ਡਵੀਜ਼ਨਾਂ ਵਿੱਚ ਨਿੱਜੀ ਤੌਰ ‘ਤੇ ਕਣਕ ਦੀ ਸੁਚਾਰੂ ਖਰੀਦ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD