Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਡੀ.ਸੀ. ਰਾਜੇਸ਼ ਧੀਮਾਨ ਨੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਏਜੰਸੀਆਂ ਨੂੰ ਲਿਫਟਿੰਗ ਦੇ ਕੰਮ ’ਚ ਹੋਰ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 22 Apr 2024

ਜ਼ਿਲ੍ਹੇ ਵਿੱਚ ਕਣਕ ਦੀ ਚੱਲ ਰਹੀ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਸਮੇਤ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਖ਼ਰੀਦ ਏਜੰਸੀਆਂ ਨੂੰ ਲਿਫ਼ਟਿੰਗ ਦੇ ਕੰਮ ਵਿੱਚ ਜੰਗੀ ਪੱਧਰ ’ਤੇ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਗਏ। 

ਕਿਸਾਨਾਂ ਦੀ ਜਿਣਸ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ ਅਤੇ ਕਿਸਾਨ ਮੰਡੀਆਂ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੀਆਂ ਸਾਰੀਆਂ ਮੰਡੀਆਂ 'ਚ ਬੀਤੀ ਸ਼ਾਮ ਤੱਕ 159626 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 137846 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਏ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 45326 ਮੀਟਰਕ ਟਨ, ਮਾਰਕਫੈੱਡ ਵਲੋਂ 32955 ਮੀਟਰਕ ਟਨ, ਪਨਸਪ ਵੱਲੋਂ 37450 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 19285 ਮੀਟਰਕ ਟਨ, ਪ੍ਰਈਵੇਟ ਵਪਾਰੀਆਂ ਵੱਲੋਂ 2830 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ ਏਜੰਸੀਆਂ, ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਦਾ ਆਪਸੀ ਤਾਲਮੇਲ ਬਣਿਆ ਹੋਇਆ ਹੈ ਅਤੇ ਖਰੀਦ, ਲਿਫ਼ਟਿੰਗ ਤੇ ਅਦਾਇਗੀ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। 

ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀ ਵਿਚ ਖਜੱਲ-ਖੁਆਰੀ ਤੋਂ ਬਚਣ ਲਈ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਹਿੰਦ ਖੂਹੰਦ ਨੂੰ ਅੱਗ ਨਾ ਲਾ ਕੇ ਖੇਤਾਂ ਵਿਚ ਹੀ ਮਿਲਾਉਣ ਤਾਂ ਕਿ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ ਤਾਂ ਸਾਫ਼ ਸੁੱਥਰਾ ਤੇ ਸਿਹਤਮੰਦ ਵਾਤਾਵਰਣ ਬਣਿਆ ਰਹੇ। ਇਸ ਮੌਕੇ ਡੀ.ਐਫ਼.ਐਸ.ਸੀ. ਰਾਜ ਰਿਸ਼ੀ ਮਹਿਰਾ, ਜੀ.ਐਮ. ਵੇਅਰਹਾਊਸ ਆਈ.ਬੀ. ਤਿਵਾੜੀ, ਡੀ.ਐਮ. ਮਾਰਕਫੈੱਡ ਕਮਲਦੀਪ ਸਿੰਘ, ਆਰ.ਟੀ.ਏ. ਕਰਨਵੀਰ ਸਿੰਘ ਛੀਨਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕੁਮਾਰ, ਟਰੱਕ ਯੂਨੀਅਨ ਦੇ ਪ੍ਰਧਾਨ ਲੇਬਰ/ਕਾਰਟਿਜ ਠੇਕੇਦਾਰ ਵੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD