Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ

Health, Dr. Ranjit Singh Rai, Civil Surgeon Mansa, Mansa

Web Admin

Web Admin

5 Dariya News

ਮਾਨਸਾ , 22 Apr 2024

Last updated on: Apr 22, 2024, 00:00 IST

ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਲਾਂਕਣ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਅਤੇ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦਾ ਜਾਇਜਾ ਲੈਣ ਲਈ ਕਿਹਾ ਤੇ ਨਾਲ ਹੀ ਜ਼ਿਲ੍ਹੇ ਵਿੱਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। 

ਉਨ੍ਹਾਂ ਵਿਸ਼ਵ ਟੀਕਾਕਰਨ ਦੀ 50ਵੀਂ ਵਰੇਗੰਡ ਦੇ ਮੌਕੇ ਮਨਾਏ ਜਾ ਰਹੇ ਸਪੈਸ਼ਲ ਹਫਤੇ ਸਬੰਧੀ ਹਦਾਇਤ ਕੀਤੀ ਕਿ ਕੋਈ ਵੀ ਗਰਭਵਤੀ ਮਾਂ ਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਸਿਹਤ ਪ੍ਰੋਗਰਾਮ ਲੋਕਾਂ ਤੱਕ ਪਹੁੰਚਾਏ ਜਾਣ। ਉਨ੍ਹਾਂ ਆਪੋ ਆਪਣੀ ਸਿਹਤ ਸੰਸਥਾ ਦੀ ਸਫ਼ਾਈ ਵੱਲ ਖ਼ਾਸ ਧਿਆਨ ਦੇਣ ,ਜੱਚਾ ਬੱਚਾ ਦੀ ਸਿਹਤ ਸੰਭਾਲ ਲਈ ਸੰਸਥਾਗਤ ਜਣੇਪਿਆਂ ਵਿਚ ਵਾਧਾ ਕਰਨ , ਹਾਈ ਰਿਸਕ ਗਰਭਵਤੀ ਔਰਤਾਂ ਦੀ ਫੌਲੋਅੱਪ ਐਮ.ਡੀ. ਮੈਡੀਸਨ ਅਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਸਮੇਂ ਸਿਰ ਕਰਨਾ ਯਕੀਨੀ ਬਣਾਉਣ ਲਈ ਕਿਹਾ। 

ਉਨ੍ਹਾਂ ਕਿਹਾ ਕਿ ਹਾਈ ਰਿਸਕ ਮਾਂ ਨੂੰ ਏ.ਐਨ. ਐਮ.,ਐਲ. ਐਚ.ਵੀ.ਅਤੇ  ਗਈਨਾਕੋਲੋਜਿਸਟ ਦੁਆਰਾ ਫੋਨ ਕਰਕੇ ਸਮੇਂ ਸਮੇਂ 'ਤੇ ਉਸ ਦੀ ਸਿਹਤ ਪ੍ਰਤੀ ਜਾਇਜਾ ਲੈਣਾ ਯਕੀਨੀ ਬਣਾਇਆ ਜਾਵੇ,ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਨਾ, ਬਾਇਓ ਮੈਡੀਕਲ ਵੇਸਟੇਜ ਦਾ ਸਹੀ ਪਰਬੰਧ ਕਰਨਾ, ਯੂ ਡੀ ਆਈ ਕਾਰਡ ਬਣਾਏ ਜਾਣ ਅਤੇ ਕੋਟਪਾ ਐਕਟ ਦੀ ਉਲੰਘਨਾ ਕਰਨ ਵਾਲਿਆਂ ਦੇ ਚਲਾਨ ਕਰਨ ਲਈ ਕਿਹਾ। 

ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ, ਰਵਿੰਦਰ ਕੁਮਾਰ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫ਼ਸਰ ,ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਵਿਜੈ ਕੁਮਾਰ ਜੈਨ, ਜ਼ਿਲਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਉਪ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ. ਸਮੂਹ ਬਲਾਕ ਐਜੂਕੇਟਰ ਅਤੇ ਐਲ.ਐਚ. ਵੀ. ਮੌਜੂਦ ਸਨ।

 

Tags: Health , Dr. Ranjit Singh Rai , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD