Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ

ਭਾਗੋ ਮਾਜਰਾ ਅਤੇ ਖਰੜ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ

Sonam Chaudhary, Additional Deputy Commissioner Rural Development, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 Apr 2024

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬਰਸਾਤ ਤੋਂ ਬਾਅਦ ਪ੍ਰਭਾਵਿਤ ਹੋਏ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਐਸ ਪੀ (ਟਰੈਫਿਕ) ਐਚ ਐਸ ਮਾਨ ਨਾਲ ਅੱਜ ਬਾਅਦ ਦੁਪਹਿਰ ਭਾਗੋ ਮਾਜਰਾ ਅਤੇ ਖਰੜ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਅਨਾਜ ਮੰਡੀਆਂ ਵਿੱਚ ਥਾਂ ਦੀ ਕਮੀ ਤੋਂ ਬਚਣ ਲਈ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ। 

ਉਨ੍ਹਾਂ ਕਿਹਾ ਕਿ ਭਾਗੋਮਾਜਰਾ ਮੰਡੀ ਜਿੱਥੇ ਲਿਫਟਿੰਗ ਦਾ ਕੰਮ ਢਿੱਲਾ ਸੀ, ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਖਰੜ ਮੰਡੀ ਵਿਖੇ ਲਿਫਟਿੰਗ ਅਤੇ ਜਗ੍ਹਾ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਕਮਿਸ਼ਨ ਏਜੰਟਾਂ ਨੂੰ ਹੁਣ ਤੋਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 57823 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 57284 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। 

ਉਨ੍ਹਾਂ ਕਿਹਾ ਕਿ ਬਰਸਾਤ ਕਾਰਨ ਲਿਫਟਿੰਗ ਦੇ ਕੰਮ ਵਿੱਚ ਰੁਕਾਵਟ ਆਈ ਹੈ ਅਤੇ ਲਿਫਟਿੰਗ ਮੁੜ ਸ਼ੁਰੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਬੋਰੀਆਂ ਵਿੱਚ ਸੁੱਕਾ ਅਨਾਜ ਭਰਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 17400 ਮੀਟਰਿਕ ਟਨ ਅਨਾਜ ਦੀ ਲਿਫਟਿੰਗ ਹੋ ਚੁੱਕੀ ਹੈ। 

ਕਿਸਾਨਾਂ ਨੂੰ 111.05 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ ਭੁਗਤਾਨ ਕਰਨ ਦੀ 48 ਘੰਟਿਆਂ ਦੀ ਸ਼ਰਤ ਦੇ ਮੁਕਾਬਲੇ 121 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੇ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Speed up the Lifting Operations to avoid glut, ADC asks  Procurement Agencies

Visits Bhago Majra and Kharar Mandis to review wheat  Procurement

Sahibzada Ajit Singh Nagar

To speed up the lifting operations post rain in District Mandis, the Additional Deputy Commissioner (Rural Development) Mrs. Sonam Chaudhary along with SP (Traffic) H S Mann visited the Bhago Majra and Kharar Mandis, today, afternoon. She directed the procurement agencies to accelerate the lifting operations to avoid space crunch in grain markets. 

She said that the Bhagomajra Mandi where the lifting was slow, has been paced up. Similarly, at Kharar Mandi, the issues related to lifting and space, have been sorted out and the commission agents will have to face no problems henceforth. Additional Deputy Commissioner said that so far, the district Mandis has recorded an arrival of 57823 MT, out of which, 57284 MT has been procured. 

She said that lifting operations were hampered due to rain and the efforts have been made to resume the lifting to ensure the filling of dry grain in bags. By now, 17400 MT of grain has been lifted from the district mandis, she added. 

Payment worth Rs 111.05 Crore has been made to the farmers which contributes to 121 per cent as compared to 48 hours condition of making payment. She said that as per the directions of Deputy Commissioner Mrs Aashika Jain, the district administration is committed to a smooth and uninterrupted Rabi Marketing Season and the farmers would not face any problems.

 

Tags: Sonam Chaudhary , Additional Deputy Commissioner Rural Development , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD