Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਵੱਲੋਂ ਕਣਕ ਮੰਡੀਆਂ ਦਾ ਦੌਰਾ

ਮੰਡੀ ਵਿਚੋਂ ਤੇਜੀ ਨਾਲ ਖਰੀਦ ਅਤੇ ਲਿਫਟਿੰਗ ਕਰਨ ਦੇ ਨਿਰਦੇਸ਼

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 22 Apr 2024

Last updated on: Apr 22, 2024, 00:00 IST

ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਸੂਦਨ ਆਈ ਏ ਐਸ ਅਤੇ ਐਸ ਐਸ ਪੀ ਸ੍ਰੀ ਭਾਗੀਰਥ ਮੀਨਾ ਆਈ ਪੀ ਐਸ ਵੱਲੋਂ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਇੱਥੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰੀਦ ਏਂਜਸੀਆਂ ਨੂੰ ਸਖਤੀ ਨਾਲ ਤਾੜਨਾ ਕੀਤੀ ਕਿ ਖਰੀਦੀ ਗਈ ਕਣਕ ਦੀ ਨਾਲੋ ਨਾਲ ਲਿਫਟਿੰਗ ਕੀਤੀ ਜਾਵੇ ਤਾਂ ਜੋ ਮੰਡੀ ਵਿਚ ਹੋਰ ਕਣਕ ਆਊਣ ਲਈ ਥਾਂ ਦੀ ਉਪਲਬੱਧਤਾ ਬਣੀ ਰਹੇ।

ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਬਰੀਵਾਲਾ ਮੰਡੀ ਦੇ ਦੌਰੇ ਦੌਰਾਨ ਗੱਲਬਾਤ ਕਰਦਿਆਂ ਆਖਿਆ ਕਿ ਹੁਣ ਟਰਾਂਸਪੋਰਟਰਾਂ ਤੇ ਲੇਬਰ ਦੀ ਹੜਤਾਲ ਦੀ ਸਮੱਸਿਆ ਹੱਲ ਹੋ ਗਈ ਹੈ ਅਤੇ ਹੁਣ ਲਿਫਟਿੰਗ ਪੂਰੀ ਤੇਜੀ ਨਾਲ ਹੋਵੇਗੀ। ਉਨ੍ਹਾਂ ਨੇ ਇੱਥੇ ਕਿਸਾਨਾਂ, ਆੜਤੀਆਂ ਅਤੇ ਲੇਬਰ ਦੀਆਂ ਮੁਸਕਿਲਾਂ ਸੁਣੀਆਂ। ਉਨ੍ਹਾਂ ਨੇ ਮੌਸਮ ਦੇ ਮੱਦੇਨਜਰ ਮਾਰਕਿਟ ਕਮੇਟੀਆਂ ਅਤੇ ਆੜਤੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਤਰਪਾਲਾਂ ਜਰੂਰਤ ਅਨੁਸਾਰ ਉਪਲਬੱਧ ਹੋਣ ਤਾਂ ਜੋ ਕਿਸੇ ਬਾਰਿਸ਼ ਦੀ ਸੰਭਾਵਨਾ ਹੋਣ ਤੇ ਫਸਲ ਨੂੰ ਢੱਕਿਆ ਜਾ ਸਕੇ। 

ਇਸੇ ਤਰਾਂ ਉਨ੍ਹਾਂ ਨੇ ਮੰਡੀਆਂ ਵਿਚ ਛਾਂ, ਪੀਣ ਦੇ ਪਾਣੀ ਅਤੇ ਸਫਾਈ ਦੀ ਵਿਵਸਥਾ ਵੀ ਸੁਚਾਰੂ ਰੱਖਣ ਦੇ ਹੁਕਮ ਦਿੱਤੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਖਰੀਦ ਏਂਜਸੀਆਂ ਨੂੰ ਹਦਾਇਤ ਕੀਤੀ ਕਿ ਲਿਫਟਿੰਗ ਦੇ ਕੰਮ ਵਿਚ ਕੋਈ ਵੀ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਦੇ ਪੱਧਰ ਤੇ ਵੀ ਕੋਈ ਅਣਗਹਿਲੀ ਹੋਈ ਤਾਂ ਉਸਦਾ ਸੇਕ ਉਸਨੂੰ ਝੱਲਣਾ ਪਵੇਗਾ। 

ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸੇ ਵੀ ਕਿਸਾਨ, ਆੜਤੀਏ ਜਾਂ ਮਜਦੂਰ ਨੂੰ ਕੋਈ ਦਿੱਕਤ ਨਾ ਆਵੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 141129 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਇਸ ਵਿਚੋਂ 110910 ਮੀਟਰਕ  ਟਨ ਕਣਕ ਦੀ ਖਰੀਦ ਹੋਈ ਹੈ। 

ਪਨਗ੍ਰੇਨ ਨੇ 26983 ਮੀਟਰਕ ਟਨ, ਮਾਰਕਫੈਡ ਨੇ 34572 ਮੀਟਰਕ  ਟਨ, ਪਨਸਪ ਨੇ 18754 ਮੀਟਰਕ ਟਨ, ਵੇਅਰਹਾਉਸ ਨੇ 30215 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 386 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਵੱਖ ਵੱਖ ਏਂਜਸੀਆਂ ਦੇ ਅਧਿਕਾਰੀ, ਮੰਡੀ ਬੋਰਡ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਹਾਜਰ ਸਨ।    

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD